07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ 96 ਕਰੋੜੀ

ਅਜੀਤ ਡੈਸਕ 26-07-2026

ਤਲਵੰਡੀ ਸਾਬੋ, 25 ਜੁਲਾਈ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ 11ਵੇਂ ਜਥੇਦਾਰ ਸਿੰਘ ਸਾਹਿਬ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ, ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੀ ਅਗਵਾਈ ਹੇਠ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾ:10ਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਹੋਣਗੇ। ਇਸ ਸਬੰਧੀ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਅਤੇ ਬਾਬਾ ਜੱਸਾ ਸਿੰਘ ਨੇ ਸਾਂਝੇ ਤੌਰ ‘ਤੇ ਦੱਸਿਆ ਕਿ 28 ਜੁਲਾਈ ਮੰਗਲਵਾਰ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ ਜਿਸ ਦੇ ਭੋਗ 30 ਜੁਲਾਈ ਵੀਰਵਾਰ ਨੂੰ ਪਾਏ ਜਾਣਗੇ। ਭੋਗ ਉਪਰੰਤ ਸਜੇ ਦਿਵਾਨਾਂ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ, ਪੰਥ ਦੇ ਪ੍ਰਸਿੱਧ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਤੇ ਕਥਾਵਾਚਕ ਭਾਈ ਸੁਖਜੀਤ ਸਿੰਘ ਕਨ੍ਹੱਈਆ ਸੰਗਤਾਂ ਨੂੰ ਗੁਰਬਾਣੀ ਗੁਰ-ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਇਤਿਹਾਸ ਵਿਚ ਬਾਬਾ ਸਾਹਿਬ ਸਿੰਘ ਨੇ ਆਪਣੇ ਸਮੇਂ ਵਿਚ ਦਲ ਪੰਥ ਦੇ ਵਿਕਾਸ ਲਈ ਅਹਿਮ ਕਾਰਜ ਕੀਤੇ ਹਨ। ਇਨ੍ਹਾਂ ਗੁਰਮਤਿ ਸਮਾਗਮਾਂ ਵਿਚ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਸਾਹਿਬਾਨ, ਸੰਤ ਮਹਾਂਪੁਰਸ਼ ਅਤੇ ਨਿਹੰਗ ਸਿੰਘ ਛਾਉਣੀਆਂ ਦੇ ਮੁੱਖ ਸੇਵਾਦਾਰ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਨਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਵਿਸ਼ੇਸ਼ ਤੌਰ ‘ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਤਿੰਨੇ ਦਿਨ ਧਾਰਮਿਕ ਦੀਵਾਨ ਸਜਣਗੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਣਗੇ।ਇਸ ਦੇ ਨਾਲ ਹੀ ਨਿਹੰਗ ਸਿੰਘ ਫ਼ੌਜਾਂ ਦੇ ਲਾਇਸੈਂਸ ਵੀ ਨਵੇਂ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ 30 ਜੁਲਾਈ ਨੂੰ ਨੀਲਾਂਬਰੀ ਨਿਸ਼ਾਨ ਸਾਹਿਬਾਨ ਦੀ ਤਾਬਿਆ ਅਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਦੀ ਅਗਵਾਈ ਹੇਠ ਮਹੱਲਾ ਕੱਢਿਆ ਜਾਵੇਗਾ। ਗੁਰੂ ਦੀਆਂ ਲਾਡਲੀਆਂ ਫ਼ੌਜਾਂ ਪੁਰਾਤਨ ਰਵਾਇਤ ਮੁਤਾਬਿਕ ਪੂਰੇ ਜਾਹੋ ਜਲਾਲ ਦੇ ਨਾਲ ਘੋੜ ਦੌੜ, ਨੇਜ਼ੇਬਾਜ਼ੀ ਅਤੇ ਦੋ ਤੋਂ ਵੱਧ ਘੋੜਿਆਂ ਦੀ ਸਵਾਰੀ, ਤੀਰ ਅੰਦਾਜ਼ੀ ਅਤੇ ਗਤਕੇ ਦੇ ਜੌਹਰ ਦਿਖਾਉਣਗੇ। ਉਪਰੰਤ ਜਥੇਦਾਰ ਬਲਬੀਰ ਸਿੰਘ ਜੇਤੂਆਂ ਨੂੰ ਇਨਾਮਾਂ ਦੀ ਬਖਸ਼ਿਸ਼ ਕਰਨਗੇ।

ਪਿਛਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਦੇ ਵਹਿਸ਼ੀ ਜਬਰ ਵਿਰੁੱਧ ਖੱਬੇ ਪੱਖੀਆਂ ਨੇ ਪੁਤਲੇ ਸਾੜੇ ਅਗਲੀ ਖ਼ਬਰ ਕਾਂਗਰਸ ਨੇ ਕੱਢਿਆ ਜੇਤੂ ਮਾਰਚ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੱਸਿਆ ਸੰਘਰਸ਼ ਦੀ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।