07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰ ਅਤੇ ਪੰਜਾਬ ਸਰਕਾਰ ਦੇ ਵਹਿਸ਼ੀ ਜਬਰ ਵਿਰੁੱਧ ਖੱਬੇ ਪੱਖੀਆਂ ਨੇ ਪੁਤਲੇ ਸਾੜੇ

ਅਜੀਤ ਡੈਸਕ 26-07-2026

ਭੁੱਚੋ ਮੰਡੀ, 25 ਜੁਲਾਈ (ਪਰਵਿੰਦਰ ਸਿੰਘ ਜੌੜਾ)- ਕੇਂਦਰ ਸਰਕਾਰ ਵਲੋਂ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰਦੇ ਨੌਜਵਾਨ ਲੜਕੇ-ਲੜਕੀਆਂ ’ਤੇ ਵਹਿਸ਼ੀ ਤਸ਼ੱਦਦ ਕਰਨ ਅਤੇ ਪੰਜਾਬ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ, ਮਨਰੇਗਾ ਮਜ਼ਦੂਰਾਂ ਤੇ ਕਰਮਚਾਰੀਆਂ ਅਤੇ ਸਫ਼ਾਈ ਕਰਮਚਾਰੀਆਂ ’ਤੇ ਕੀਤੇ ਗਏ ਲਾਠੀਚਾਰਜ ਦੇ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਵਲੋਂ ਪਿੰਡ ਪੂਹਲੀ ਅਤੇ ਪੂਹਲਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਨ੍ਹਾਂ ਰੋਸ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਕਾਮਰੇਡ ਅਮੀ ਲਾਲ, ਮਲਕੀਤ ਸਿੰਘ, ਸਵਰਨ ਸਿੰਘ, ਮੱਖਣ ਸਿੰਘ, ਮੇਜਰ ਸਿੰਘ, ਗੁਰਮੀਤ ਸਿੰਘ ਅਤੇ ਜਸਵੰਤ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਹਾਕਮ ਜਮਾਤਾਂ ਆਪਣੀ ਹੈਂਕੜ ਨੂੰ ਪੱਠੇ ਪਾਉਣ ਲਈ ਹੱਕ ਮੰਗ ਰਹੇ ਮਾਸੂਮਾਂ ਅਤੇ ਮਜ਼ਲੂਮਾਂ ’ਤੇ ਅੱਤਿਆਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਇਖਲਾਕੀ ਹੱਕ ਬਣਦਾ ਹੈ ਕਿ ਉਹ ਅੰਦੋਲਨਕਾਰੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਕਰੇ ਅਤੇ ਸ਼ਾਂਤਮਈ ਅੰਦੋਲਨਕਾਰੀ ਲੋਕਾਂ ਦੀ ਜਾਨ-ਮਾਲ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਠਰੰਮੇ ਨਾਲ ਕਦਮ ਉਠਾਵੇ, ਪ੍ਰੰਤੂ ਸਰਕਾਰਾਂ ਨੇ ਇਸ ਦੇ ਉਲਟ ਦਮਨਕਾਰੀ ਰਵੱਈਆ ਅਪਣਾਇਆ ਹੋਇਆ ਹੈ। ਆਗੂਆਂ ਨੇ ਮੰਗ ਕੀਤੀ ਕਿ ਪੀੜਤਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਕੂਲ ਨਥਾਣਾ ਵਿਖੇ ਹਰਿਆਲੀ ਅਭਿਆਨ ਤਹਿਤ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਬਾਬਾ ਸਾਹਿਬ ਸਿੰਘ ਕਲਾਧਾਰੀ ਦੀ 84ਵੀਂ ਬਰਸੀ 30 ਜੁਲਾਈ ਨੂੰ ਤਲਵੰਡੀ ਸਾਬੋ ਵਿਖੇ ਮਨਾਈ ਜਾਵੇਗੀ- ਬਾਬਾ ਬਲਬੀਰ ਸਿੰਘ 96...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।