02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸੀਟੂ ਅਤੇ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਨੇ ਮਨਾਇਆ ‘ਜਿੱਤ ਦਿਵਸ’

ਅਜੀਤ ਡੈਸਕ 27-07-2026

ਬਠਿੰਡਾ, 26 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਸੀਟੂ ਅਤੇ ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ ਵਲੋਂ ਦਿੱਲੀ ਵਿਚ ਵਿਦਿਆਰਥੀ ਅਤੇ ਨੌਜਵਾਨਾਂ ਦੇ ਸੰਘਰਸ਼ ਦੀ ਹੋਈ ਇਤਿਹਾਸਕ ਜਿੱਤ ਨੂੰ ਸਥਾਨਕ ਪਾਰਟੀ ਦਫ਼ਤਰ ਵਿਖੇ ‘ਜਿੱਤ ਦਿਵਸ’ ਵਜੋਂ ਮਨਾਇਆ। ਇਸ ਮੌਕੇ ਐਮ.ਐਮ. ਬਹਿਲ, ਸੀਟੂ ਦੇ ਸੂਬਾ ਸਕੱਤਰ ਬਲਕਾਰ ਸਿੰਘ ਤੇ ਐਸ.ਐਫ.ਆਈ. ਦੀ ਕੌਮੀ ਆਗੂ ਸਿਲਪਾ ਨੇ ਕਿਹਾ ਕਿ ਦਿੱਲੀ ਵਿਖੇ ਆਪਣੇ ਭਵਿੱਖ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨੇ ਲੰਬੇ ਅਤੇ ਸ਼ਾਂਤਮਈ ਅੰਦੋਲਨ ਰਾਹੀਂ ਜਿੱਤ ਪ੍ਰਾਪਤ ਕਰਕੇ ਸਰਕਾਰਾਂ ਨੂੰ ਮੁੜ ਦੱਸ ਦਿੱਤਾ ਹੈ ਕਿ ਲੋਕਤੰਤਰ ਵਿਚ ਹਮੇਸ਼ਾ ਲੋਕਾਂ ਦੀ ਜਿੱਤ ਹੁੰਦੀ ਹੈ ਤੇ ‘ਹੰਕਾਰ ਨੂੰ ਸਦਾ ਮਾਰ’ ਪੈਂਦੀ ਹੈ। ਉਨ੍ਹਾਂ ਦੇਸ਼ ਭਰ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਇਸ ਇਨਕਲਾਬੀ ਜਿੱਤ ਦੀ ਵਧਾਈ ਦਿੱਤੀ। ਆਗੂਆਂ ਨੇ ਮੰਗ ਕੀਤੀ ਕਿ ਨਵੀਂ ਸਿੱਖਿਆ ਨੀਤੀ ਨੂੰ ਰੱਦ ਕੀਤਾ ਜਾਵੇ, ਖੁਦਕੁਸ਼ੀ ਕਰਨ ਵਾਲੇ ਵਿਦਿਆਰਥੀਆਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਮੁਆਵਜ਼ਾ ਦਿੱਤਾ ਜਾਵੇ ਤੇ ਅੰਦੋਲਨ ਦੌਰਾਨ ਦਰਜ ਕੀਤੇ ਗਏ ਝੂਠੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਦੀ ਜਥੇਬੰਦੀ ਯੂਨੀਵਰਸਿਟੀਆਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਲਾਮਬੰਦ ਕਰਦੇ ਹੋਏ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ। ਇਸ ਮੌਕੇ ਪ੍ਰਤੀਭਾ ਸ਼ਰਮਾ, ਡੀ. ਗਨੇਸ਼, ਬਨਵਾਰੀ ਲਾਲ, ਪਰਦੀਪ ਸਿੰਘ, ਲਛਮਣ ਚੌਧਰੀ, ਵਿਨੋਦ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨ ਆਗੂ ਆਦਿ ਮੌਜੂਦ ਸਨ।

ਪਿਛਲੀ ਖ਼ਬਰ 1.08 ਲੱਖ ਰੁਪਏ ਕੀਮਤ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਬਰਾਮਦ ਅਗਲੀ ਖ਼ਬਰ ਐੱਚ. ਐੱਮ. ਈ. ਐੱਲ. ’ਚ ਦੋ ਰੋਜ਼ਾ ਉਦਯੋਗਿਕ ਸੁਰੱਖਿਆ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।