02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜਾਤ ਆਧਾਰਿਤ ਵਿਤਕਰਾ ਖ਼ਤਮ ਕੀਤੇ ਬਿਨਾਂ ਸੋਹਣੇ ਸਮਾਜ ਦੀ ਸਿਰਜਣਾ ਨਹੀਂ ਹੋ ਸਕਦੀ- ਜਸਵੀਰ ਸਿੰਘ ਗੜ੍ਹੀ

ਅਜੀਤ ਡੈਸਕ 27-07-2026

ਸੰਗਤ ਮੰਡੀ, 26 ਜੁਲਾਈ (ਅੰਮ੍ਰਿਤਪਾਲ ਸ਼ਰਮਾ)- ਦਲਿਤ ਸੈਨਾ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਸੰਗਤ ਮੰਡੀ ਵਿਖੇ ਡਾਕਟਰ ਭੀਮਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਚੇਤਨਾ ਸਮਾਗਮ ਕਰਵਾਇਆ ਗਿਆ। ‘ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਟੀਚੇ ਦੀ ਪ੍ਰਾਪਤੀ ਕਿਵੇਂ’ ਵਿਸ਼ੇ ‘ਤੇ ਰੱਖੇ ਸਮਾਗਮ ਦੇ ਮੁੱਖ ਮਹਿਮਾਨ ਅਨੁਸੂਚਿਤ ਜਾਤੀਆਂ ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਜਦੋਂ ਤੱਕ ਸਮਾਜ ਵਿਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਉਦੋਂ ਤੱਕ ਅਸੀਂ ਸੋਹਣੇ ਸਮਾਜ ਦੀ ਕਲਪਨਾ ਵੀ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਕਮਿਸ਼ਨ ਹਰ ਸਮੇਂ ਲੋਕਾਂ ਨਾਲ ਖੜ੍ਹਾ ਹੈ, ਕਿਸੇ ਵੀ ਮੁਸ਼ਕਿਲ ਦੇ ਹੱਲ ਲਈ ਲੋਕ ਸਿੱਧੇ ਕਮਿਸ਼ਨ ਤੱਕ ਪਹੁੰਚ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੀ ਭਲਾਈ ਨਾਲ ਸਬੰਧਿਤ ਕਈ ਮਾਮਲੇ ਸਰਕਾਰ ਦੇ ਧਿਆਨ ਵਿਚ ਲਿਆਂਦੇ ਗਏ ਹਨ, ਜਿਨ੍ਹਾਂ ‘ਤੇ ਜਲਦੀ ਅਮਲ ਹੋਣ ਦੀ ਸੰਭਾਵਨਾ ਹੈ। ਸੀਨੀਅਰ ਐਡਵੋਕੇਟ ਜਸਪਾਲ ਸਿੰਘ ਸਿੱਧੂ ਨੇ ਕਿਹਾ ਕਿ ਸਮਾਜ ਨੂੰ ਅੱਜ ਇਕਜੁੱਟ ਹੋ ਕੇ ਚੱਲਣ ਦੀ ਲੋੜ ਹੈ। ਹਰਬੰਸ ਸਿੰਘ ਬਠਿੰਡਾ ਨੇ ਕਿਹਾ ਕਿ ਬਾਬਾ ਸਾਹਿਬ ਕਿਸੇ ਇੱਕ ਜਾਤ ਦੇ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰਾ ਸਨ। ਇਸ ਮੌਕੇ ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ, ਐਸ.ਸੀ. ਬੀ.ਸੀ. ਭਲਾਈ ਮੰਚ ਦੇ ਪ੍ਰਧਾਨ ਤਾਰਾ ਚੰਦ ਐਮ.ਸੀ. ਅਤੇ ਸੀਨੀਅਰ ਆਗੂ ਕੁਲਵੰਤ ਸਿੰਘ ਕਾਲਝਰਾਣੀ ਨੇ ਵੀ ਵਿਚਾਰ ਰੱਖੇ। ਸਮਾਗਮ ਵਿਚ ਲੈਕਚਰਾਰ ਜੀਤ ਸਿੰਘ, ਮਾਸਟਰ ਚੰਦ ਸਿੰਘ ਗਹਿਰੀ, ਸਾਬਕਾ ਸਰਪੰਚ ਧਰਮਪਾਲ ਸਿੰਘ ਗੁੜਥੜੀ, ਅਮਨਦੀਪ ਸਿੰਘ ਸਿਵੀਆਂ, ਗੁਰਮੇਲ ਸਿੰਘ ਭੋਲੂ ਕਾਲਝਰਾਣੀ, ਚਰਨਜੀਤ ਸਿੰਘ ਰੁਲਦੂਵਾਲਾ, ਜਸਵੀਰ ਮੰਜ਼ਿਲ ਸਮੇਤ ਹਲਕਾ ਬਠਿੰਡਾ ਦਿਹਾਤੀ ਅਤੇ ਸੰਗਤ ਮੰਡੀ ਦੇ ਕਈ ਮੌਜੂਦਾ ਤੇ ਸਾਬਕਾ ਸਰਪੰਚ, ਪੰਚ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰ ਵਾਸੀ ਪ੍ਰੇਸਾਨ ਅਗਲੀ ਖ਼ਬਰ 1.08 ਲੱਖ ਰੁਪਏ ਕੀਮਤ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।