ਬਠਿੰਡਾ, 27 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਕਥਿਤ ਤੌਰ ’ਤੇ ਨਸ਼ੇ ਦੇ ਧੰਦੇ ਨਾਲ ਜੁੜੀ ਇਕ ਔਰਤ ਦੇ ਸਰਕਾਰੀ ਜਗ੍ਹਾ ਵਿਚ ਗੈਰ-ਕਾਨੂੰਨੀ ਤੌਰ ’ਤੇ ਉਸਾਰੇ ਗਏ ਘਰ ’ਤੇ ਬੁਲਡੋਜ਼ਰ ਚਲਾ ਕੇ ਉਸ ਦੇ ਘਰ ਨੂੰ ਢਹਿ-ਢੇਰੀ ਕਰ ਦਿੱਤਾ ਗਿਆ ਹੈ। ਇਸ ਮੌਕੇ ਕਿਸੇ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤਾ ਗਿਆ।ਇਸ ਮੁਹਿੰਮ ਦੀ ਅਗਵਾਈ ਕਰ ਰਹੇ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਧੋਬੀਆਣਾ ਬਸਤੀ ਦੇ ਪ੍ਰੀਤ ਨਗਰ ਦੀ ਰਹਿਣ ਵਾਲੀ ਮਨਜੀਤ ਕੌਰ ਉਰਫ਼ ਬੀਰਾ ਪਿਛਲੇ ਕਾਫੀ ਸਮੇਂ ਤੋਂ ਨਸ਼ੇ ਦੇ ਧੰਦੇ ਨਾਲ ਜੁੜੀ ਹੋਈ ਹੈ, ਜਿਸ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ 10 ਮੁਕੱਦਮੇ ਦਰਜ ਹਨ ਤੇ ਇਸ ਔਰਤ ਵਲੋਂ ਇੱਥੇ ਕਥਿਤ ਤੌਰ ’ਤੇ ਗੈਰ-ਕਾਨੂੰਨੀ ਢੰਗ ਨਾਲ ਪੁੱਡਾ ਦੀ ਜਗ੍ਹਾ ’ਤੇ ਨਜਾਇਜ਼ ਕਬਜ਼ਾ ਕਰਕੇ ਘਰ ਦੀ ਉਸਾਰੀ ਕੀਤੀ ਗਈ ਸੀ, ਜਿਸ ਨੂੰ ਜਗ੍ਹਾ ਛੱਡਣ ਲਈ ਪੁੱਡਾ ਵਲੋਂ ਕਈ ਵਾਰ ਨੋਟਿਸ ਭੇਜੇ ਗਏ ਪਰ ਉਸ ਨੇ ਜਗ੍ਹਾ ਖ਼ਾਲੀ ਨਹੀਂ ਕੀਤੀ ਤੇ ਅੱਜ ਆਖ਼ਰ ਸਮਰੱਥ ਅਥਾਰਟੀ ਦੇ ਹੁਕਮ ਤਹਿਤ ਇਸ ਔਰਤ ਦੀ ਨਜਾਇਜ਼ ਉਸਾਰੀ ਨੂੰ ਬੁਲਡੋਜ਼ਰ ਨਾਲ ਢਾਹ ਕੇ ਪੁੱਡਾ ਦੀ ਜਗ੍ਹਾ ਖ਼ਾਲੀ ਕਰਵਾ ਲਈ ਗਈ ਹੈ।
ਨਸ਼ੇ ਦੇ ਧੰਦੇ ਨਾਲ ਜੁੜੀ ਔਰਤ ਦੇ ਗੈਰ-ਕਾਨੂੰਨੀ ਤੌਰ ’ਤੇ ਉਸਾਰੇ ਘਰ ’ਤੇ ਚੱਲਿਆ ਬੁਲਡੋਜ਼ਰ
ਅਜੀਤ ਡੈਸਕ
28-07-2026