02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

119.9 ਗ੍ਰਾਮ ਹੈਰੋਇਨ ਸਣੇ ਦੋ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 28-07-2026

ਬਠਿੰਡਾ, 27 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਪਾਸੋਂ 119.9 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਸੇਵਕ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਕੈਂਟ ਰੋਡ ਰਿੰਗ ਰੋਡ ਪਾਸੋਂ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 100 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਰਵਿੰਦਰ ਸਿੰਘ ਵਾਸੀ ਕੱਚਾ ਧੋਬੀਆਣਾ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਦੂਸਰੇ ਮਾਮਲੇ ਵਿਚ ਥਾਣਾ ਸਿਵਲ ਲਾਇਨ ਪੁਲਿਸ ਵਲੋਂ 19.9 ਗ੍ਰਾਮ ਹੈਰੋਇਨ ਸਮੇਤ ਜਲੇਬੀ ਚੌਕ ਬਠਿੰਡਾ ਪਾਸੋਂ ਗ੍ਰਿਫ਼ਤਾਰ ਕੀਤਾ ਗਿਆ। ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਨਗਰ ਪੰਚਾਇਤ ਕੋਟਸ਼ਮੀਰ ਦੀ ਪ੍ਰਧਾਨਗੀ ਅਕਾਲੀ ਦਲ ਦੇ ਹਿੱਸੇ ਆਈ ਅਗਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਦੀ ਸੀਵਰੇਜ ਮੋਟਰ ਚੋਰੀ, 60 ਮੀਟਰ ਤਾਰ ਵੀ ਲੈ ਗਏ ਚੋਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।