02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਨਗਰ ਮਹਿਰਾਜ ਤੋਂ ਦੋ ਬੱਸਾਂ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ

ਅਜੀਤ ਡੈਸਕ 28-07-2026

ਮਹਿਰਾਜ, 27 ਜੁਲਾਈ (ਸੁਖਪਾਲ ਮਹਿਰਾਜ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਰਹਿਨੁਮਾਈ ਹੇਠ ਮਹਿਰਾਜ ਤੋਂ ਸ਼ਰਧਾਲੂਆਂ ਨੂੰ ਲੈ ਕੇ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਜੋਧਾ ਮਹਿਰਾਜ, ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਖਾ, ਗੁਰਦੀਪ ਸਿੰਘ ਢੂਲਾਵਾਲਾ, ਸੁਖਪਾਲ ਸਿੰਘ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਨਵਦੀਪ ਸਿੰਘ ਨੀਟਾ ਅਤੇ ਹਰਮਨ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਉਕਤ ਆਗੂਆਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਲੋਕ-ਭਲਾਈ ਲਈ ਇਕ ਸ਼ਲਾਘਾਯੋਗ ਪਹਿਲ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਅਤੇ ਸ਼ਰਧਾਲੂ ਵੀ ਹਾਜ਼ਰ ਸਨ।

ਪਿਛਲੀ ਖ਼ਬਰ ਸਫ਼ਾਈ ਕਾਮਿਆਂ ਵਲੋਂ ਹੜਤਾਲ ਦੇ 20ਵੇਂ ਦਿਨ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਅਗਲੀ ਖ਼ਬਰ ਪੇਂਡੂ ਸਾਹਿਤ ਸਭਾ ਬਾਲਿਆਂਵਾਲੀ ਦੀ ਹੋਈ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।