03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

3 ਗ੍ਰਾਮ ਹੈਰੋਇਨ ਸਮੇਤ 1 ਕਾਬੂ

ਅਜੀਤ ਡੈਸਕ 29-07-2026

ਬਠਿੰਡਾ, 28 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਵਿੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਵਲੋਂ ਪਟੇਲ ਨਗਰ ਬਠਿੰਡਾ ਪਾਸੋਂ 1 ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਪੱਪੂ ਸਿੰਘ ਵਾਸੀ ਸੇਮਾ ਕਲਾਂ ਵਜੋਂ ਹੋਈ ਹੈ। ਜਿਸ ’ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਬੱਲ੍ਹੋ ਦੇ ਦੋ ਰੋਜ਼ਾ ਕ੍ਰਿਕਟ ਟੂਰਨਾਮੈਂਟ ’ਚ ਹੰਡਿਆਇਆ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਮਾਨਸੂਨ ਦੀ ਸੁਸਤੀ ਟੁੱਟੀ, ਪੰਜਾਬ ਵਿਚ ਪੈ ਰਹੇ ਮੀਂਹ, ਝੋਨੇ ਦੀ ਫ਼ਸਲ ਲਈ ਵਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।