ਭਗਤਾ ਭਾਈਕਾ, 28 ਜੁਲਾਈ (ਸੁਖਪਾਲ ਸਿੰਘ ਸੋਨੀ)-ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕਾਰਗਿਲ ਦੀ ਜੰਗ ਵਿਚ ਸ਼ਹੀਦ ਹੋਏ ਬਹਾਦਰ ਜਵਾਨਾਂ ਦੀ ਯਾਦ ਵਿਚ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ, ਸਮਾਧ ਭਾਈ ਵਿਖੇ ਕਾਰਗਿਲ ਵਿਜੇ ਦਿਵਸ ਬੜੇ ਹੀ ਦੇਸ਼ ਭਗਤੀ ਭਰੇ ਮਾਹੌਲ ਵਿਚ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਡਾਇਰੈਕਟਰ ਕੋਹਿਨੂਰ ਸਿੱਧੂ, ਪ੍ਰਿੰਸੀਪਲ ਅਰਵਿੰਦ ਸ਼ਰਮਾ ਵਲੋਂ ਬੱਚਿਆਂ ਨੂੰ ਕਾਰਗਿਲ ਵਿਜੈ ਦਿਵਸ ਸਬੰਧੀ ਦੱਸਿਆ ਗਿਆ। ਇਸ ਤੋਂ ਬਾਅਦ ਰਾਸ਼ਟਰ ਗਾਣ ਗਾਇਆ ਗਿਆ ਅਤੇ ਦੇਸ਼ ਦੀ ਰਾਖੀ ਲਈ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ। ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਸਮਾਗਮ ਦਾ ਸਭ ਤੋਂ ਖਾਸ ਪਲ ਉਦੋਂ ਆਇਆ ਜਦੋਂ ਸਕੂਲ ਦੇ ਬੱਚਿਆਂ ਨੇ ਦੇਸ਼ ਭਗਤੀ ਗੀਤਾਂ ’ਤੇ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ। ਤਿਰੰਗੇ ਦੇ ਰੰਗਾਂ ਵਿਚ ਸਜੇ ਬੱਚਿਆਂ ਦੇ ਜੋਸ਼ ਭਰੇ ਪ੍ਰਦਰਸ਼ਨ ਨੇ ਸਾਰੇ ਦਰਸ਼ਕਾਂ ਨੂੰ ਭਾਵੁਕ ਕਰ ਦਿੱਤਾ। ਇਸ ਮੌਕੇ ਪ੍ਰਿੰਸੀਪਲ ਅਰਵਿੰਦ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਆਪਣੇ ਸੈਨਿਕਾਂ ਦੀ ਕੁਰਬਾਨੀ ਤੋਂ ਸਬਕ ਲੈਂਦੇ ਹੋਏ ਦੇਸ਼ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ। ਡਾਇਰੈਕਟਰ ਕੋਹਿਨੂਰ ਸਿੱਧੂ ਨੇ ਬੱਚਿਆਂ ਦੀ ਕੋਰੀਓਗ੍ਰਾਫ਼ੀ ਅਤੇ ਅਨੁਸ਼ਾਸਨ ਦੀ ਭਰਪੂਰ ਪ੍ਰਸ਼ੰਸਾ ਕੀਤੀ। ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਵਿਚ ਦੇਸ਼ ਭਗਤੀ ਅਤੇ ਰਾਸ਼ਟਰ ਪ੍ਰੇਮ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਇਸ ਮੌਕੇ ਸਕੂਲ ਦੇ ਸਾਰੇ ਕੋਆਰਡੀਨੇਟਰ ਅਤੇ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦਾ ਸਮਾਪਨ ‘ਵੰਦੇ ਮਾਤਰਮ’ ਅਤੇ ‘ਭਾਰਤ ਮਾਤਾ ਕੀ ਜੈ’ ਦੇ ਜੈਕਾਰਿਆਂ ਨਾਲ ਹੋਇਆ।
ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਕਾਰਗਿਲ ਵਿਜੇ ਦਿਵਸ ਸ਼ਰਧਾ ਨਾਲ ਮਨਾਇਆ
ਅਜੀਤ ਡੈਸਕ
29-07-2026