05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗਹਿਰੀਵਾਲਾ ਵਲੋਂ ਕੇਂਦਰੀ ਮੰਤਰੀ ਚਿਰਾਗ਼ ਪਾਸਵਾਨ ਨਾਲ ਮੁਲਾਕਾਤ

ਅਜੀਤ ਡੈਸਕ 30-07-2026
ਨਵੀਂ ਦਿੱਲੀ,28 ਜੁਲਾਈ (ਜਗਤਾਰ ਸਿੰਘ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਬਠਿੰਡਾ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਨਵੀਂ ਦਿੱਲੀ ਵਿਖੇ ਪਾਰਟੀ ਦੇ ਸੁਪਰੀਮੋ ਤੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਚਿਰਾਗ਼ ਪਾਸਵਾਨ ਨਾਲ ਮੁਲਾਕਾਤ ਕੀਤੀ । ਗਹਿਰੀਵਾਲਾ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਆਉਣ ਵਾਲੀ ਪੰਜਾਬ ਵਿਧਾਨ ਸਭਾ ਚੋਣਾਂ ਦੀ ਰਣਨੀਤੀ ਅਤੇ ਰੂਪ-ਰੇਖਾ ਤਿਆਰ ਕਰਨ ਅਤੇ ਮੁੱਖ ਮੰਤਰੀ ਚਿਹਰਾ ਐਲਾਨਣ ਨੂੰ ਲੈ ਕੇ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚਿਰਾਗ਼ ਪਾਸਵਾਨ ਨੂੰ ,ਬਰਨਾਲਾ ਸ਼ਹਿਰ ’ਚ ਮਹਿਲਾ ਸਫ਼ਾਈ ਸੇਵਕਾਂ ’ਤੇ ਪੁਲਿਸ ਵੱਲੋਂ ਕੀਤੀ ਗਈ ਵਧੀਕੀਆਂ ਬਾਰੇ ਜਾਣੂ ਕਰਾਇਆ ਗਿਆ , ਜਿਸ ਤੋਂ ਬਾਅਦ ਉਨ੍ਹਾਂ ਨੇ ਕੌਮੀ ਮਹਿਲਾ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਤੁਰੰਤ ਕਾਰਵਾਈ ਕਰਨ ਲਈ ਆਖਿਆ ਗਿਆ ਹੈ । ਇਸ ਮੌਕੇ ਸੁਖਵਿੰਦਰ ਸਿੰਘ , ਰਜਿੰਦਰ ਸਿੰਘ ਰਾਜੂ ,ਅਸ਼ੋਕ ਕੁਮਾਰ ਵਿਕੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਕੈਂਚੀਆਂ ਰੋਡ ਦੇ ਨਿਰਮਾਣ ਕਾਰਜਾਂ ਦੇ ਚੱਲਦਿਆਂ ਭੁੱਚੋ ਮੰਡੀ ਲਈ ਆਵਾਜਾਈ ਬਣੀ ਵੱਡੀ ਸਮੱਸਿਆ ਅਗਲੀ ਖ਼ਬਰ ਭਾਜਪਾ ਦੇ ਸੂਬਾ ਪ੍ਰਧਾਨ ਦਾ ਮੌੜ ਮੰਡੀ ਵਿਖੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।