04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਫ਼ਾਈ ਸੇਵਕ ਤੇ ਸੀਵਰਮੈਨ ਯੂਨੀਅਨ ਵਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਗੋਨਿਆਣਾ ਮੰਡੀ ਮੁਕੰਮਲ ਬੰਦ

ਅਜੀਤ ਡੈਸਕ 31-07-2026
ਗੋਨਿਆਣਾ, 30 ਜੁਲਾਈ (ਲਛਮਣ ਦਾਸ ਗਰਗ)-ਸੂਬੇ ਵਿਚ ਪਿਛਲੀ 8 ਜੁਲਾਈ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਵਿਚ ਹੜਤਾਲ ਕੀਤੀ ਹੋਈ ਹੈ। ਸਫ਼ਾਈ ਕਰਮੀਆਂ ਦੀ ਚੱਲ ਰਹੀ ਹੜਤਾਲ ਦੇ ਦੌਰਾਨ ਪਿਛਲੇ ਦਿਨੀਂ ਬਰਨਾਲਾ ਸ਼ਹਿਰ ਵਿਖੇ ਪੁਲਿਸ ਵਲੋਂ ਸਫ਼ਾਈ ਕਰਮੀਆਂ ਦੀ ਕੀਤੀ ਗਈ ਕੁੱਟਮਾਰ ਨੂੰ ਲੈ ਕੇ 30 ਜੁਲਾਈ ਨੂੰ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੇ ਤਹਿਤ ਗੋਨਿਆਣਾ ਮੰਡੀ ਵਿਚ ਵੀ ਸਮੂਹ ਦੁਕਾਨਦਾਰਾਂ ਨੇ ਆਪੋ ਆਪਣੇ ਕਾਰੋਬਾਰ ਬੰਦ ਰੱਖ ਕੇ ਸਫ਼ਾਈ ਸੇਵਕਾਂ ਦਾ ਸਾਥ ਦਿੱਤਾ। ਇੱਥੋ ਤੱਕ ਕਿ ਫੜੀ ਵਾਲਿਆਂ ਅਤੇ ਸਬਜ਼ੀ, ਫਲ ਫਰੂਟ ਵਾਲਿਆਂ ਨੇ ਵੀ ਆਪੋ ਆਪਣੀਆਂ ਰੇਹੜੀਆਂ ਨਹੀਂ ਲਗਾਈਆਂ, ਜਦੋਂ ਐਮਰਜੈਂਸੀ ਸੇਵਾਵਾਂ ਅਤੇ ਬੱਸ ਸਰਵਿਸ, ਅਤੇ ਸਰਕਾਰੀ ਕਾਰੋਬਾਰ ਆਮ ਦਿਨਾਂ ਦੀ ਤਰ੍ਹਾਂ ਜਾਰੀ ਸਨ। ਸਫ਼ਾਈ ਸੇਵਕ ਯੂਨੀਅਨ ਦੇ ਸਮੂਹ ਕਰਮੀਆਂ ਵਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਸ਼ਹਿਰ ਵਿਚ ਇਕ ਵਿਸ਼ਾਲ ਸ਼ਾਂਤਮਈ ਰੋਸ ਮਾਰਚ ਵੀ ਕੱਢਿਆ ਗਿਆ ਜੋ ਨਗਰ ਕੌਸ਼ਲ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਉਕਤ ਦਫ਼ਤਰ ਵਿਖੇ ਹੀ ਸਮਾਪਤ ਹੋਇਆ। ਇਸ ਦੌਰਾਨ ਸਫ਼ਾਈ ਸੇਵਕਾਂ ਵਲੋਂ ਪਿਛਲੇ ਦਿਨੀਂ ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮੀਆਂ ਦੀ ਕੀਤੀ ਗਈ ਕੁੱਟਮਾਰ ਦੇ ਮਾਮਲੇ ਨੂੰ ਲੈ ਕੇ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਪਿਛਲੀ ਖ਼ਬਰ ਵਿਰਕ ਖ਼ੁਰਦ ਦੇ ਸਕੂਲ ਨੇੜੇ ਅਧੂਰੇ ਪਏ ਪਾਰਕ ਵਿਚ ਪੱਥੀਆਂ ਜਾ ਰਹੀਆਂ ਨੇ ਪਾਥੀਆਂ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੇ ਨਾਂਅ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।