02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਲਹਿਰਾ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਵਲੋਂ ਦੋ ਦਿਨਾਂ ਤੋਂ ਮੁਕੰਮਲ ਹੜਤਾਲ

ਅਜੀਤ ਡੈਸਕ 01-08-2026
ਲਹਿਰਾ ਮੁਹੱਬਤ, 31 ਜੁਲਾਈ (ਸੁਖਪਾਲ ਸਿੰਘ ਸੁੱਖੀ)-ਸਾਂਝੀ ਥਰਮਲ ਕੰਟਰੈਕਟਰ ਵਰਕਰਜ਼ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤਹਿਤ ਜੀ.ਐਚ.ਟੀ.ਪੀ ਕੰਟਰੈਕਟਰ ਵਰਕਰਜ਼ ਯੂਨੀਅਨ ਏਟਕ ਦੀ ਅਗਵਾਈ ਹੇਠ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਲਹਿਰਾ ਮੁਹੱਬਤ ਦੇ ਆਊਟ ਸੋਰਸਡ ਠੇਕਾ ਮੁਲਾਜ਼ਮਾਂ ਵਲੋਂ 29 ਜੁਲਾਈ ਤੋਂ ਨਿਯੁਕਤੀ ਦੀ ਮੰਗ ਨੂੰ ਲੈ ਕੇ ਅਣਮਿੱਥੇ ਸਮੇਂ ਦੀ ਹੜਤਾਲ ਕਰਕੇ ਦੂਜੇ ਦਿਨ ਮੁੱਖ ਗੇਟ ਅੱਗੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜੱਥੇਬੰਦੀ ਦੇ ਕੋ-ਕਨਵੀਨਰ ਸੁਖਵਿੰਦਰ ਸਿੰਘ ਬਾਠ, ਸੀ ਐਂਡ ਆਈ ਸਰਕਲ ਦੇ ਪ੍ਰਧਾਨ ਬਲਵਿੰਦਰ ਸਿੰਘ ਬੱਲੀ ਨੇ ਕਿਹਾ ਕਿ ਜਦੋਂ ਤੱਕ ਠੇਕਾ ਮੁਲਾਜ਼ਮਾਂ ਨੂੰ 24 ਮਈ ਦੇ ਬਿਜਲੀ ਮੰਤਰੀ ਪੰਜਾਬ ਨਾਲ ਹੋਏ ਸਮਝੌਤੇ ਨੂੰ ਲਾਗੂ ਕਰਕੇ ਨਿਯੁਕਤੀ ਕਰਵਾਈ ਜਾਵੇ। ਜਦੋਂ ਕਿ ਸੀ.ਐਮ.ਡੀ ਪਾਵਰਕਾਮ ਵਲੋਂ ਭਰੋਸਾ ਦਿਵਾਇਆ ਗਿਆ ਸੀ, ਸਿੱਧੇ ਕੰਟਰੈਕਟਰ ’ਚ 28 ਜੁਲਾਈ ਤੱਕ ਨਿਯੁਕਤ ਕਰ ਲਿਆ ਜਾਵੇਗਾ, ਕਿਉਂਕਿ ਲੰਬੇ ਸਮੇਂ 20-22 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ਨਾਲ ਵਿਭਾਗ ਦੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਵਿਭਾਗ ’ਚ ਨਿਯੁਕਤ ਨਹੀਂ ਕਰਵਾਇਆ ਜਾਂਦਾ ਤਦ ਤੱਕ ਪ੍ਰਦਰਸ਼ਨ ਵਾਪਸ ਨਹੀਂ ਲੈਣਗੇ। ਅੱਜ ਪਟਿਆਲਾ ਵਿਖੇ ਜੱਥੇਬੰਦੀ ਨਾਲ ਮੀਟਿੰਗ ਵਿਚ ਪਾਵਰਕਾਮ ਸੀ.ਐਮ.ਡੀ ਨੇ ਵਿਸ਼ਵਾਸ ਦਿਵਾਇਆ ਕਿ ਨੋਟੀਫ਼ਿਕੇਸ਼ਨ ਰੱਦ ਨਹੀਂ ਹੋਇਆ, ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਨਿਯੁਕਤੀ ਕਰਵਾਈ ਜਾਵੇਗੀ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸੰਘਰਸ਼ ਕਿਸੇ ਵੇਲੇ ਵੀ ਤਿੱਖਾ ਕਰ ਸਕਦੇ ਹਨ ਤੇ ਪੰਜਾਬ ਵਿਚ ਬਿਜਲੀ ਸੰਕਟ ਪੈਦਾ ਹੋਣ ਲਈ ਸਰਕਾਰ ਤੇ ਮੈਨੇਜਮੈਂਟ ਜ਼ਿੰਮੇਵਾਰ ਹੋਵੇਗੀ। ਇਸ ਦੌਰਾਨ ਗੁਰਪ੍ਰੀਤ ਸਿੰਘ ਮਿੰਟੂ ਸਟੇਜ ਸਕੱਤਰ ਵਜੋਂ ਭੂਮਿਕਾ ਨਿਭਾਈ ਤੇ ਸੀਨੀਅਰ ਮੀਤ ਪ੍ਰਧਾਨ ਗੁਰਸੇਵਕ ਸਿੰਘ ਬਾਠ, ਗੁਰਸੇਵਕ ਸਿੰਘ ਲਹਿਰਾ ਮੁਹੱਬਤ, ਜਰਨਲ ਸਕੱਤਰ ਹਰਪ੍ਰੀਤ ਸਿੰਘ, ਗਮਦੂਰ ਸਿੰਘ ਮਹਿਰਾਜ, ਦੀਪ ਚੱਕਾਂਵਾਲਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਨਵੈਨਸ਼ਨ ਉਪਰੰਤ ਮਾਰਚ ਅਗਲੀ ਖ਼ਬਰ ਆਲਮਪੁਰ ਬੋਦਲਾ ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ, 4 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।