02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੈਮਿਸਟ ਐਸੋਸੀਏਸ਼ਨ ਨੇ ਵਿਧਾਇਕ ਮਾ: ਜਗਸੀਰ ਸਿੰਘ ਨੂੰ ਡਰੱਗ ਨੀਤੀ ਵਿਚ ਸੋਧਾਂ ਸਮੇਤ ਛੇ ਮੰਗਾਂ ਸਬੰਧੀ ਦਿੱਤਾ ਮੰਗ-ਪੱਤਰ

ਅਜੀਤ ਡੈਸਕ 01-08-2026
ਭੁੱਚੋ ਮੰਡੀ, 31 ਜੁਲਾਈ (ਬਿੱਕਰ ਸਿੰਘ ਸਿੱਧੂ)-ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਦੀ ਅਗਵਾਈ ਹੇਠ ਬਠਿੰਡਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨੇ ਭੁੱਚੋ ਮੰਡੀ ਦੇ ਵਿਧਾਇਕ ਮਾ: ਜਗਸੀਰ ਸਿੰਘ ਨੂੰ ਵੱਖ-ਵੱਖ ਮੰਗਾਂ ਦੀ ਰੂਪਰੇਖਾ ਵਾਲਾ ਮੰਗ ਪੱਤਰ ਦਿੱਤਾ। ਐਸੋਸੀਏਸ਼ਨ ਨੇ ਵਿਧਾਇਕ ਨੂੰ ਅਪੀਲ ਕੀਤੀ ਕਿ ਉਹ ਕੈਮਿਸਟ ਭਾਈਚਾਰੇ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਗੇ ਸਾਡੀਆਂ ਮੰਗਾਂ ਦੀ ਜ਼ੋਰਦਾਰ ਵਕਾਲਤ ਕਰਨ। ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਕੁਮਾਰ ਬਾਲਿਆਂਵਾਲੀ, ਭੁੱਚੋ ਮੰਡੀ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਕ੍ਰਿਸ਼ਨ ਬਾਂਸਲ, ਨਥਾਣਾ ਯੂਨਿਟ ਦੇ ਪ੍ਰਧਾਨ ਵਿਜੇਂਦਰ ਸ਼ਰਮਾ ਅਤੇ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਪ੍ਰੀਤਮ ਸਿੰਘ ਵਿਰਕ, ਰਾਜ ਕੁਮਾਰ ਸਿੰਗਲਾ, ਰਤਨ ਲਾਲ ਅਤੇ ਨਰੇਸ਼ ਕਾਕਾ ਨੇ ਦੱਸਿਆ ਕਿ ਸੂਬੇ ਭਰ ਦੇ 27,000 ਤੋਂ ਵੱਧ ਕੈਮਿਸਟ ਪੰਜਾਬ ਕੈਮਿਸਟ ਐਸੋਸੀਏਸ਼ਨ ਨਾਲ ਜੁੜੇ ਹੋਏ ਹਨ। ਐਸੋਸੀਏਸ਼ਨ ਨੇ ਸਰਕਾਰ ਨੂੰ ਛੇ ਮੁੱਖ ਮੰਗਾਂ ਪੇਸ਼ ਕੀਤੀਆਂ: ਦਵਾਈ ਨੀਤੀ ਵਿਚ ਜ਼ਰੂਰੀ ਸੋਧਾਂ, ਜਨ ਔਸ਼ਧੀ ਕੇਂਦਰਾਂ ਦੀ ਨਿਯਮਤ ਜਾਂਚ, ਲਾਜ਼ਮੀ ਸ਼ਡਿਊਲ ਐਚ 1 ਰਜਿਸਟਰ ਦੀ ਜ਼ਰੂਰਤ ਨੂੰ ਹਟਾਉਣਾ, ਅਣਅਧਿਕਾਰਤ ਔਨਲਾਈਨ ਐਪਸ ਰਾਹੀਂ ਦਵਾਈਆਂ ਦੀ ਸਪਲਾਈ ’ਤੇ ਪਾਬੰਦ ਅਤੇ ਫਾਰਮਾਸਿਸਟ ਲਾਇਸੈਂਸ ਨਵੀਨੀਕਰਨ ਨਾਲ ਸਬੰਧਿਤ ਮਾਮਲਿਆਂ ਦਾ ਜਲਦੀ ਨਿਪਟਾਰਾ। ਵਿਧਾਇਕ ਮਾ: ਜਗਸੀਰ ਸਿੰਘ ਨੇ ਕੈਮਿਸਟ ਐਸੋਸੀਏਸ਼ਨ ਦੇ ਅਹੱੁਦੇਦਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੱਕ ਪਹੁੰਚਾਉਣਗੇ ਅਤੇ ਹੱਲ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਪਿਛਲੀ ਖ਼ਬਰ ਛੇਵੀਂ ਤੋਂ ਲਾਗੂ ਕੀਤਾ ਜਾਵੇ ਤਿੰਨ ਭਾਸ਼ਾਈ ਫਾਰਮੂਲਾ ਅਗਲੀ ਖ਼ਬਰ ਜਨਤਕ ਜਥੇਬੰਦੀਆਂ ਵਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਕਨਵੈਨਸ਼ਨ ਉਪਰੰਤ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।