02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕਾਂਗਰਸ ਪਾਰਟੀ ਦੇ ਵਰਕਰਾਂ ਦੀ ਹੋਈ ਮੀਟਿੰਗ

ਅਜੀਤ ਡੈਸਕ 01-08-2026
ਭੁੱਚੋ ਮੰਡੀ, 31 ਜੁਲਾਈ (ਬਿੱਕਰ ਸਿੰਘ ਸਿੱਧੂ)-ਕਾਂਗਰਸ ਪਾਰਟੀ ਦੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦੀਆਂ ਚੋਣਾਂ ਤੋਂ ਬਾਅਦ ਜੇਤੂ ਰਹੇ ਅਹੱੁਦੇਦਾਰਾਂ ਨੇ ਪਾਰਟੀ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਵੱਖ-ਵੱਖ ਪਿੰਡਾਂ ਵਿਚ ਵਰਕਰ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਜਿਸ ਦੇ ਤਹਿਤ ਪਿੰਡ ਭੁੱਚੋ ਕਲਾਂ ਵਿਖੇ ਨਵ ਨਿਯੱੁਕਤ ਯੂਥ ਬਲਾਕ ਪ੍ਰਧਾਨ ਪਰਿੰਦਰ ਪੈਵੀ ਵਲੋਂ ਪਿੰਡ ਭੁੱਚੋ ਕਲਾਂ ਵਿਖੇ ਸਮੂਹ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪਾਰਟੀ ਵਰਕਰਾਂ ਪਰਿੰਦਰ ਪੈਵੀ ਨੂੰ ਯੂਥ ਬਲਾਕ ਪ੍ਰਧਾਨ ਬਣਨ ਦੀ ਵਧਾਈ ਦਿੱਤੀ ਅਤੇ ਖੁਸ਼ੀ ਸਾਂਝੀ ਕੀਤੀ ਗਈ। ਪੈਵੀ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਾਰਟੀ ਵਰਕਰਾਂ ਨੂੰ ਸੱਦਾ ਦਿੱਤਾ ਕਿ ਪ੍ਰੀਤਮ ਸਿੰਘ ਕੋਟਭਾਈ ਅਗਵਾਈ ਵਿਚ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰਕੇ ਮਿਹਨਤ ਕਰਨ ਅਤੇ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਜਿਤਾਉਣ ਦੀ ਜ਼ਿੰਮੇਵਾਰੀ ਚੁੱਕਣ। ਇਸ ਮੌਕੇ ਸਾਬਕਾ ਸਰਪੰਚ ਗੁਰਪ੍ਰੀਤ ਸਰਾਂ, ਜਸਵੀਰ ਕੌਰ, ਅਜਮੇਰ ਸਿੰਘ, ਮਿੱਠੂ ਸਿੰਘ, ਸੇਬੀ ਸਮਾਘ, ਸੱਤੂ ਸਿੰਘ, ਸੁਰਿੰਦਰ, ਪ੍ਰਕਾਸ਼ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਲੋਕ ਭਲਾਈ ਸੇਵਾ ਸੰਮਤੀ ਵਲੋਂ ਵਾਤਾਵਰਨ ਨੂੰ ਬਚਾਉਣ ਲਈ 51 ਬੂਟੇ ਲਗਾਏ ਅਗਲੀ ਖ਼ਬਰ ਹਲਕਾ ਵਿਧਾਇਕ ਬਲਕਾਰ ਸਿੱਧੂ ਵਲੋਂ ਭਗਤਾ ਭਾਈਕਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।