ਰਾਮਾਂ ਮੰਡੀ, 31 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ)-ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਦਾਨੀ ਪਰਿਵਾਰ ਦੇ ਸਹਿਯੋਗ ਨਾਲ 51 ਬੂਟੇ ਲਗਾਏ ਗਏ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਅਤੇ ਸਾਫ਼ ਰਖਿਆ ਜਾ ਸਕੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਵਾਤਾਵਰਣ ਲਗਾਤਾਰ ਖ਼ਰਾਬ ਹੋ ਰਿਹਾ। ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਹਰ ਇਕ ਇਨਸਾਨ ਨੂੰ ਬੂਟੇ ਲਗਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਨ ਨੂੰ ਸਾਫ਼ ਰੱਖਿਆ ਜਾ ਸਕੇ। ਵੱਧ ਰਹੀ ਗਰਮੀ ਅਤੇ ਪ੍ਰਦੂਸ਼ਣ ਕਰਕੇ ਵਾਤਾਵਰਨ ਖ਼ਰਾਬ ਹੋ ਰਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਜ਼ਰੂਰੀ ਹਨ ਅਤੇ ਕਿਹਾ ਕਿ ਸੰਸਥਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ ਜਾਣਗੇ। ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ ਵਿਸ਼ਵਾਸ, ਰੋਵਿਨ ਗਰਗ (ਸੀ ਏ), ਕਾਕਾ ਸੋਨੀ, ਵਿਨੀ ਸੋਨੀ, ਮਾਲੀ ਆਦਿ ਹਾਜ਼ਰ ਸਨ।