‘ ਆਪ’ ਆਗੂ ਹਰਮੰਦਰ ਸਿੰਘ ਬਰਾੜ ਵਲੋਂ ਹਲਕਾ ਮੌੜ ’ਚ ਸਿਆਸੀ ਸਰਗਰਮੀਆਂ ਤੇਜ਼
ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)- ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜ਼ਿਲ੍ਹੇ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਮੌੜ ਵਿਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਸਿੱਖਿਆ ਵਿਭਾਗ ਦੇ ਮਾਲਵਾ ਜ਼ੋਨ ਦੇ ਕੋਆਰਡੀਨੇਟਰ ਹਰਮੰਦਰ ਸਿੰਘ ਬਰਾੜ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ ਕੀਤੀਆਂ ਹੋਈਆਂ ਹਨ। ਸੇਵਾਮੁਕਤ ਬਲਾਕ ਸਿੱਖਿਆ ਅਧਿਕਾਰੀ ਹਰਮੰਦਰ ਸਿੰਘ ਬਰਾੜ ਨੇ ਆਪਣੇ ਸੇਵਾਕਾਲ ਦੌਰਾਨ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿਚ ਅਹਿਮ ਯੋਗਦਾਨ ਪਾਇਆ ਹੈ ਤੇ ਸੇਵਾਮੁਕਤੀ ਤੋਂ ਬਾਅਦ ਵੀ ਉਹ ਸਮਾਜ ਸੇਵਾ ਅਤੇ ਸਿੱਖਿਆ ਨਾਲ ਜੁੜੇ ਕਾਰਜਾਂ ਵਿਚ ਨਿਰੰਤਰ ਸਰਗਰਮ ਹਨ।
ਹਰਮੰਦਰ ਸਿੰਘ ਬਰਾੜ।
02-08-2026