02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ

ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)- ਈ. ਟੀ.

ਅਜੀਤ ਡੈਸਕ 02-08-2026
ਬਠਿੰਡਾ, 1 ਅਗਸਤ (ਸੱਤਪਾਲ ਸਿੰਘ ਸਿਵੀਆਂ)- ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਿਰਾਓ ਦਾ ਐਲਾਨ ਕੀਤਾ ਹੈ।ਇਸ ਸਬੰਧੀ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਦੀ ਯੂਨੀਅਨ ਵਲੋਂ ਈਟੀਟੀ ਪ੍ਰਾਇਮਰੀ ਦੀਆਂ ਨਵੀਆਂ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਨੇ ਹਰ ਵਾਰ ਲਾਰੇ ਲਗਾ ਕੇ ਕਾਰਜਕਾਲ ਦੇ ਸਾਢੇ ਚਾਰ ਸਾਲਾਂ ਤੋਂ ਉਪਰ ਦਾ ਸਮਾਂ ਟਪਾ ਲਿਆ ਹੈ। ਭਰਤੀ ਦੀ ਮੰਗ ਲਈ ਉਹ ਪਿਛਲੇ 3 ਸਾਲਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਕੋਈ ਸੁਣਵਾਈ ਨਹੀਂ ਕਰ ਰਹੀ, ਜਿਸ ਦੇ ਰੋਸ ਵਜ੍ਹਾ ਹੁਣ ਯੂਨੀਅਨ ਨੇ ਆਜ਼ਾਦੀ ਦਿਹਾੜੇ ਮੌਕੇ 15 ਅਗਸਤ ਨੂੰ ਸੁਨਾਮ ਵਿਖੇ ਤਿਰੰਗਾ ਲਹਿਰਾਉਣ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਹੈ। ਜਦਕਿ ਉਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਨੂੰ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਦੀ ਸੱਥ ਵਿਚ ਸ਼ਾਮਿਲ ਹੋਣ ਲਈ ਪੱਤਰ ਭੇਜਿਆ ਜਾਵੇਗਾ, ਤਾਂ ਜੋ ਮੁੱਖ ਮੰਤਰੀ ਨੂੰ ਉੱਥੇ ਆਉਣ ‘ਤੇ ਆਹਮੋ-ਸਾਹਮਣੇ ਸਵਾਲ -ਜਵਾਬ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਵਲੋਂ ਈ.ਟੀ.ਟੀ. ਟੈੱਟ ਪਾਸ ਕਾਡਰ ਲਈ 18000 ਅਸਾਮੀਆਂ ਦਾ ਇਸ਼ਤਿਹਾਰ ਜਾਰੀ ਨਹੀਂ ਕੀਤਾ ਜਾਂਦਾ, ਸੰਘਰਸ਼ ਉਸ ਸਮੇਂ ਤੱਕ ਜਾਰੀ ਰਹੇਗਾ। ਇਸ ਮੌਕੇ ਨਵ ਨਿਯੁਕਤ ਉਪ ਪ੍ਰਧਾਨ ਸੰਦੀਪ ਮਾਨਸਾ, ਵਿੱਤ ਸਕੱਤਰ ਦੀਪਕ, ਜੁਆਇੰਟ ਖ਼ਜ਼ਾਨਚੀ ਰਾਮ ਤੋਂ ਇਲਾਵਾ ਸੰਦੀਪ ਬਠਿੰਡਾ, ਪ੍ਰਤਾਪ ਅਬੋਹਰ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅੱਠਵੇਂ ਦਿਨ ਵੀ ਜਾਰੀ ਅਗਲੀ ਖ਼ਬਰ ‘ ਆਪ’ ਆਗੂ ਹਰਮੰਦਰ ਸਿੰਘ ਬਰਾੜ ਵਲੋਂ ਹਲਕਾ ਮੌੜ ’ਚ ਸਿਆਸੀ ਸਰਗਰਮੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।