02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਠਿੰਡਾ ਸ਼ਹਿਰੀ ’ ਚ ਅਕਾਲੀ ਦਲ ਨੇ 2027 ਚੋਣਾਂ ਲਈ ਵਜਾਇਆ ‘ ਚੋਣ ਬਿਗਲ ’ ‘ ਚਾਹ ਤੇ ਚਰਚਾ ’ ਪ੍ਰੋਗਰਾਮ ਰਾਹੀਂ ਵਰਕਰਾਂ ਨੂੰ ਇਕਜੁੱਟ ਹੋ ਕੇ ਚੋਣ ਤਿਆਰੀਆਂ ’ ਚ ਜੁਟਣ ਦਾ ਸੱਦਾ

ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਹਲਕੇ ਵਿਚ ਚੋਣ ਬਿਗੁਲ ਵਜਾ ਦਿੱਤਾ ਹੈ। ਇਸੇ ਕੜੀ ਤਹਿਤ ਸ਼ਹਿਰ ਦੇ ਇਕ ਰਿਜ਼ੋਰਟ ਵਿਚ ‘ਚਾਹ ਤੇ ਚਰਚਾ’ ਦੇ ਨਾਂ ਹੇਠ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਹਾਜ਼ਰੀ ਭਰੀ।

‘ਚਾਹ ਤੇ ਚਰਚਾ’ ਪ੍ਰੋਗਰਾਮ ਦੌਰਾਨ ਸਟੇਜ ’ਤੇ ਬਿਰਾਜਮਾਨ ਅਕਾਲੀ ਲੀਡਰਸ਼ਿਪ । ਤਸਵੀਰ : ਲਵਲੀ 02-08-2026
ਬਠਿੰਡਾ, 1 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਧਾਨ ਸਭਾ ਚੋਣਾਂ-2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡਾ ਸ਼ਹਿਰੀ ਹਲਕੇ ਵਿਚ ਚੋਣ ਬਿਗੁਲ ਵਜਾ ਦਿੱਤਾ ਹੈ। ਇਸੇ ਕੜੀ ਤਹਿਤ ਸ਼ਹਿਰ ਦੇ ਇਕ ਰਿਜ਼ੋਰਟ ਵਿਚ ‘ਚਾਹ ਤੇ ਚਰਚਾ’ ਦੇ ਨਾਂ ਹੇਠ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਹਾਜ਼ਰੀ ਭਰੀ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਵਿਚ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ, ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਸਾਬਕਾ ਕੌਂਸਲਰ ਨਿਰਮਲ ਸਿੰਘ ਸੰਧੂ ਸਮੇਤ ਕਈ ਸੀਨੀਅਰ ਆਗੂ ਸ਼ਾਮਲ ਹੋਏ।ਸਮਾਗਮ ਦੌਰਾਨ ਬੁਲਾਰਿਆਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ ਕਾਇਮ ਰੱਖਦੇ ਹੋਏ ਹੁਣ ਤੋਂ ਹੀ ਚੋਣ ਤਿਆਰੀਆਂ ਵਿਚ ਜੁੱਟ ਜਾਣ ਅਤੇ ਇਕਜੁੱਟ ਹੋ ਕੇ ਪਾਰਟੀ ਲਈ ਕੰਮ ਕਰਨ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਬਠਿੰਡਾ ਸ਼ਹਿਰੀ ਹਲਕੇ ਤੋਂ ਇਕਬਾਲ ਸਿੰਘ ਬਬਲੀ ਢਿੱਲੋਂ ਹੀ ਪਾਰਟੀ ਦੇ ਸੰਭਾਵੀ ਉਮੀਦਵਾਰ ਹੋਣਗੇ, ਇਸ ਲਈ ਸਾਰੇ ਵਰਕਰ ਉਨ੍ਹਾਂ ਦੀ ਜਿੱਤ ਲਈ ਪੂਰੀ ਤਾਕਤ ਨਾਲ ਕੰਮ ਕਰਨ। ਆਪਣੇ ਸੰਬੋਧਨ ਵਿਚ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਦੌਰਾਨ ਪੰਜਾਬ ਵਿਚ ਸੜਕਾਂ, ਸਿੱਖਿਆ, ਸਿਹਤ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿਚ ਕਈ ਵਿਕਾਸੀ ਕੰਮ ਹੋਏ। ਪਰ ਬਾਅਦ ਵਿਚ ਕਾਂਗਰਸ ਤੇ ‘ਆਪ’ ਦੀਆਂ ਸਰਕਾਰਾਂ ਨੇ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਉਣ ਲਈ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ। ਸਮਾਗਮ ਨੂੰ ਬਲਕਾਰ ਸਿੰਘ ਬਰਾੜ, ਸੁਸ਼ੀਲ ਕੁਮਾਰ ਗੋਲਡੀ, ਬਲਜੀਤ ਸਿੰਘ ਬੀੜ ਬਹਿਮਣ, ਨਿਰਮਲ ਸਿੰਘ ਸੰਧੂ, ਕੁਲਦੀਪ ਸਿੰਘ ਨੰਬਰਦਾਰ, ਮੋਹਨਜੀਤ ਪੁਰੀ ਅਤੇ ਚਮਕੌਰ ਸਿੰਘ ਮਾਨ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕਰਦੇ ਹੋਏ ਪੰਜਾਬ ਦੇ ਵਿਕਾਸ, ਨੌਜਵਾਨਾਂ ਦੇ ਭਵਿੱਖ ਅਤੇ ਹਰ ਵਰਗ ਦੀ ਭਲਾਈ ਲਈ ਸੂਬੇ ਵਿਚ ਮੁੜ ਅਕਾਲੀ ਦਲ ਦੀ ਸਰਕਾਰ ਬਣਾਉਣ ‘ਤੇ ਜ਼ੋਰ ਦਿੱਤਾ। ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਸਮਾਗਮ ਦੌਰਾਨ ਵੱਖ-ਵੱਖ ਵਿੰਗਾਂ, ਸਰਕਲਾਂ ਅਤੇ ਸ਼ਹਿਰੀ ਇਕਾਈ ਦੇ ਅਹੁਦੇਦਾਰਾਂ ਦੀ ਵੱਡੀ ਹਾਜ਼ਰੀ ਰਹੀ।
ਪਿਛਲੀ ਖ਼ਬਰ ਪੀਅਰਸਨ ਟੈੱਸਟ ਆਫ਼ ਇੰਗਲਿਸ਼ ਵਲੋਂ ਈਸ਼ਰ ਓਵਰਸੀਜ਼ ਦੇ ਐੱਮ.ਡੀ. ਲਵਪ੍ਰੀਤ ਸਿੰਘ ਥਿੰਦ ਦਾ ਸਨਮਾਨ ਅਗਲੀ ਖ਼ਬਰ ਪੀਅਰਸਨ ਟੈੱਸਟ ਆਫ਼ ਇੰਗਲਿਸ਼ ਵਲੋਂ ਈਸ਼ਰ ਓਵਰਸੀਜ਼ ਦੇ ਐੱਮ.ਡੀ. ਲਵਪ੍ਰੀਤ ਸਿੰਘ ਥਿੰਦ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।