02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਦਿਵਸ ਮੌਕੇ ਫਤਿਹ ਗਰੁੱਪ ਵਿਚ ਸੈਮੀਨਾਰ ਤੇ ਭਾਸ਼ਨ ਮੁਕਾਬਲੇ ਕਰਵਾਏ

ਰਾਮਪੁਰਾ ਫੂਲ, 1 ਅਗਸਤ (ਹੇਮੰਤ ਕੁਮਾਰ ਸ਼ਰਮਾ): ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਪੰਜਾਬੀ ਵਿਭਾਗ ਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਦਾ ਜੀਵਨ, ਸੰਘਰਸ਼, ਕੁਰਬਾਨੀ ਅਤੇ ਵਿਰਾਸਤ ਵਿਸ਼ੇ ’ਤੇ ਸੈਮੀਨਾਰ ਅਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਸ਼ਹੀਦ ਊਧਮ ਸਿੰਘ ਦੇ ਦੇਸ਼-ਪ੍ਰੇਮ, ਅਦਮਯ ਸਾਹਸ, ਬਲਿਦਾਨ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਉਜਾਗਰ ਕੀਤਾ।

ਫਤਿਹ ਕਾਲਜ ਵਿਚ ਸੰਬੋਧਨ ਕਰਦੇ ਬੁਲਾਰੇ । ਤਸਵੀਰ : ਹੇਮੰਤ ਸ਼ਰਮਾ 02-08-2026
ਰਾਮਪੁਰਾ ਫੂਲ, 1 ਅਗਸਤ (ਹੇਮੰਤ ਕੁਮਾਰ ਸ਼ਰਮਾ): ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਰਾਮਪੁਰਾ ਫੂਲ ਦੇ ਪੰਜਾਬੀ ਵਿਭਾਗ ਤੇ ਕੌਮੀ ਸੇਵਾ ਯੋਜਨਾ ਵਿਭਾਗ ਵਲੋਂ ਮਹਾਨ ਸ਼ਹੀਦ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਦਾ ਜੀਵਨ, ਸੰਘਰਸ਼, ਕੁਰਬਾਨੀ ਅਤੇ ਵਿਰਾਸਤ ਵਿਸ਼ੇ ’ਤੇ ਸੈਮੀਨਾਰ ਅਤੇ ਭਾਸ਼ਣ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਵੱਖ-ਵੱਖ ਕੋਰਸਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲੈਂਦਿਆਂ ਸ਼ਹੀਦ ਊਧਮ ਸਿੰਘ ਦੇ ਦੇਸ਼-ਪ੍ਰੇਮ, ਅਦਮਯ ਸਾਹਸ, ਬਲਿਦਾਨ ਅਤੇ ਆਜ਼ਾਦੀ ਦੇ ਸੰਘਰਸ਼ ਵਿਚ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਉਜਾਗਰ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਬਘੇਲ ਸਿੰਘ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜ਼ਲਿ੍ਹਆਂਵਾਲਾ ਬਾਗ ਦੇ ਨਿਰਦੋਸ਼ ਸ਼ਹੀਦਾਂ ਦਾ ਬਦਲਾ ਲੈ ਕੇ ਭਾਰਤੀ ਆਜ਼ਾਦੀ ਅੰਦੋਲਨ ਦੇ ਇਤਿਹਾਸ ਵਿਚ ਅਮਰ ਸਥਾਨ ਹਾਸਲ ਕੀਤਾ। ਇਸ ਮੌਕੇ ਪ੍ਰੋ. ਬਘੇਲ ਸਿੰਘ ਅਤੇ ਪ੍ਰੋ. ਲਵਪ੍ਰੀਤ ਸਿੰਘ ਨੇ ਵੀ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ਼ਹੀਦ ਊਧਮ ਸਿੰਘ ਦੇ ਜੀਵਨ ਸੰਘਰਸ਼, ਦੇਸ਼ ਪ੍ਰਤੀ ਸਮਰਪਣ ਅਤੇ ਅਦੁੱਤੀ ਕੁਰਬਾਨੀ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਦਾ ਮੰਚ ਸੰਚਾਲਨ ਪ੍ਰੋ. ਨਵਜੀਤ ਕੌਰ ਨੇ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਕੀਤਾ। 11ਵੀਂ ਜਮਾਤ ਵਿਚੋਂ ਗਗਨਦੀਪ ਸਿੰਘ, ਹੁਸਨਪ੍ਰੀਤ ਕੌਰ, ਨਵਜੋਤ ਮਕੌਰ, ਜਸ਼ਨਪ੍ਰੀਤ ਕੌਰ, ਹਰਸੀਰਤ ਕੌਰ, ਸਾਹਿਬਦੀਪ ਕੌਰ, ਪ੍ਰਭਜੋਤ ਕੌਰ ਅਤੇ ਸਾਹਿਲ ਨੇ 12ਵੀਂ ਜਮਾਤ ਵਿਚੋਂ ਹਰਸਿਮਰਨ ਕੌਰ, ਨੇਹਚਲਦੀਪ ਕੌਰ, ਜਤਿੰਦਰ ਸਿੰਘ, ਗੁਰਪ੍ਰੀਤ ਕੌਰ, ਜਸਕਰਨ ਸਿੰਘ, ਸਿਮਰਨਦੀਪ ਕੌਰ, ਸ਼ੁਭਮਨਪ੍ਰੀਤ ਕੌਰ, ਹਰਮਨ ਕੌਰ, ਮਨਜੋਤ ਕੌਰ, ਰਮਨਜੋਤ ਕੌਰ, ਰੇਨੂੰ, ਗਗਨਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਨੇ ਆਪਣੇ ਵਿਚਾਰ ਪ੍ਰਗਟ ਕੀਤੇ। ਬੀ.ਏ. ਭਾਗ ਪਹਿਲਾ ਵਿਚੋਂ ਜੋਤੀ ਕੌਰ, ਜੈਸਮੀਨ ਕੌਰ, ਕਿਰਨ ਕੌਰ, ਹਰਮਨਜੋਤ ਕੌਰ, ਮਨਜੋਤ ਕੌਰ, ਮਹਿਕਦੀਪ ਕੌਰ, ਹੁਸਨਪ੍ਰੀਤ ਕੌਰ, ਰਾਜਵੀਰ ਕੌਰ ਅਤੇ ਰਾਜਵਿੰਦਰ ਕੌਰ, ਬੀ.ਏ. ਭਾਗ ਤੀਜਾ ਵਿਚੋਂ ਪ੍ਰਭਜੋਤ ਕੌਰ, ਸਿਮਰਨਜੀਤ ਕੌਰ, ਸੁਖਮਨਜੋਤ ਕੌਰ, ਹਰਮਨਪ੍ਰੀਤ ਕੌਰ, ਜਸਕਰਨਪ੍ਰੀਤ ਕੌਰ, ਨਿੱਕੂ ਪਾਲ ਅਤੇ ਜਸਪ੍ਰੀਤ ਸਿੰਘ, ਬੀ.ਕਾਮ. ਵਿਚੋਂ ਕਮਲਪ੍ਰੀਤ ਕੌਰ, ਨਵਦੀਪ ਕੌਰ, ਜਸ਼ਨਪ੍ਰੀਤ ਕੌਰ, ਹਰਮਨ ਕੌਰ ਅਤੇ ਪ੍ਰਭਜੋਤ ਕੌਰ, ਬੀ.ਐੱਸਸੀ. (ਐੱਫ.ਟੀ.) ਵਿਚੋਂ ਸਿਮਰਨ ਕੌਰ, ਕੁਲਵੀਰ ਕੌਰ, ਖੁਸ਼ਪ੍ਰੀਤ ਕੌਰ ਅਤੇ ਗਗਨਦੀਪ ਕੌਰ ਅਤੇ ਈ.ਟੀ.ਟੀ. ਵਿਚੋਂ ਅੰਮ੍ਰਿਤਪਾਲ ਕੌਰ ਅਤੇ ਮਨਦੀਪ ਕੌਰ ਨੇ ਪ੍ਰਭਾਵਸ਼ਾਲੀ ਭਾਸ਼ਣ ਦਿੱਤੇ। ਸਮਾਗਮ ਦੇ ਅੰਤ ਵਿਚ ਪੰਜਾਬੀ ਵਿਭਾਗ ਵਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਪ੍ਰੋਫੈਸਰ ਸਾਹਿਬਾਨ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸ਼ਹੀਦ ਊਧਮ ਸਿੰਘ ਦੇ ਆਦਰਸ਼ਾਂ ’ਤੇ ਚੱਲਣ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਵੀ ਦੁਹਰਾਇਆ।
ਪਿਛਲੀ ਖ਼ਬਰ ਬੀ.ਆਈ.ਐੱਸ. ਵਲੋਂ ਐੱਮ.ਐੱਸ.ਐੱਮ.ਈ. ਉਦਯੋਗਾਂ ਲਈ ਜਾਗਰੂਕਤਾ ਸੈਸ਼ਨ, ਗੁਣਵੱਤਾ ਮਿਆਰ ਅਪਣਾਉਣ ’ਤੇ ਜ਼ੋਰ ਅਗਲੀ ਖ਼ਬਰ ਹਰਦੇਵ ਸਿੰਘ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।