02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਮਹਿਰਾਜ

ਮਹਿਰਾਜ, 1 ਅਗਸਤ (ਸੁਖਪਾਲ ਮਹਿਰਾਜ)-ਰਾਮਪੁਰਾ-ਮਹਿਰਾਜ ਮੁੱਖ ਸੜਕ ਤੋਂ ਪਿੰਡ ਮਹਿਰਾਜ ਖੁਰਦ ਨੂੰ ਜਾਂਦੀ ਕਰੀਬ 2. 9 ਕਿੱਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਦਾ ਅੱਧ ਤੋਂ ਵੱਧ ਕੰਮ ਮੁਕੰਮਲ ਹੋ ਚੁੱਕਾ ਹੈ।

ਅਜੀਤ ਡੈਸਕ 02-08-2026
ਮਹਿਰਾਜ, 1 ਅਗਸਤ (ਸੁਖਪਾਲ ਮਹਿਰਾਜ)-ਰਾਮਪੁਰਾ-ਮਹਿਰਾਜ ਮੁੱਖ ਸੜਕ ਤੋਂ ਪਿੰਡ ਮਹਿਰਾਜ ਖੁਰਦ ਨੂੰ ਜਾਂਦੀ ਕਰੀਬ 2.9 ਕਿੱਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਜਿਸ ਦਾ ਅੱਧ ਤੋਂ ਵੱਧ ਕੰਮ ਮੁਕੰਮਲ ਹੋ ਚੁੱਕਾ ਹੈ। ਕਰੀਬ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੀ ਇਸ ਸੜਕ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਪਿੰਡ ਵਾਸੀਆਂ ਨੇ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਗ੍ਰਾਮ ਪੰਚਾਇਤ ਮਹਿਰਾਜ ਖੁਰਦ ਦੇ ਸਰਪੰਚ ਮਾਤਾ ਸ਼ਿੰਦਰਪਾਲ ਕੌਰ ਦੇ ਸਪੁੱਤਰ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਹੈਪੀ ਮਹਿਰਾਜ ਨੇ ਦੱਸਿਆ ਕਿ ਇਸ ਸੜਕ ਦੀ ਮੰਗ ਪਿਛਲੀਆਂ ਸਰਕਾਰਾਂ ਕੋਲ ਵੀ ਕਈ ਵਾਰ ਰੱਖੀ ਗਈ ਸੀ, ਪਰ ਹਰ ਵਾਰ ਸਿਰਫ਼ ਭਰੋਸੇ ਹੀ ਮਿਲੇ ਅਤੇ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਮੁਕੰਮਲ ਹੋਣ ਨਾਲ ਮਹਿਰਾਜ ਖੁਰਦ ਸਮੇਤ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ ਅਤੇ ਸਾਲਾਂ ਪੁਰਾਣੀ ਮੰਗ ਪੂਰੀ ਹੋਵੇਗੀ। ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਨੇ ਕਿਹਾ ਕਿ ਵਿਧਾਇਕ ਬਲਕਾਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕੇ ਵਿਚ ਰਵਾਇਤੀ ਪਾਰਟੀਆਂ ਦੇ ਮੁਕਾਬਲੇ ਕਿਤੇ ਵੱਧ ਵਿਕਾਸ ਕਾਰਜ ਹੋਏ ਹਨ। ਇਸ ਮੌਕੇ ਬੂਰਾ ਨੰਬਰਦਾਰ, ਮਨਜੀਤ ਸਿੰਘ, ਗੁਰਦੀਪ ਸਿੰਘ ਢੂੱਲੇ ਵਾਲਾ ਅਤੇ ਹੋਰ ਪਤਵੰਤੇ ਹਾਜ਼ਰ ਸਨ। 01 ਬੀਟੀਡੀ10 ਮਹਿਰਾਜ ਖੁਰਦ ਸੜਕ ਦੇ ਨਿਰਮਾਣ ਕਾਰਜ ਦੀ ਖੁਸ਼ੀ ਵਿਚ ਲੱਡੂ ਵੰਡਦੇ ਹੋਏ ‘ਆਪ’ ਆਗੂ ਅਤੇ ਪਿੰਡ ਵਾਸੀ। ਤਸਵੀਰ: ਸੁਖਪਾਲ ਮਹਿਰਾਜ
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਨਿਯੁਕਤ ਕੀਤੇ ਗਏ ਮਹਿਰਾਜ ਦੇ ਨਵੇਂ ਅਹੁਦੇਦਾਰ। ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਬਠਿੰਡਾ ਸ਼... ਅਗਲੀ ਖ਼ਬਰ ਮਾਲਵਾ ਕਾਲਜ ਦੇ ਐੱਮ.ਸੀ.ਏ. ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਲਹਿਰਾਇਆ ਪਰਚਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।