06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਜ਼ੋਨਲ ਖੇਡਾਂ ’ਚ ‘ਦਿ ਪੋਲਰ ਸਟਾਰ ਸਕੂਲ’ ਢੱਡੇ ਦੇ ਖਿਡਾਰੀਆਂ ਨੇ ਮੁੱਕੇਬਾਜ਼ੀ ਤੇ ਰੱਸਾਕਸ਼ੀ ’ਚ ਜਿੱਤੇ ਤਗ਼ਮੇ

ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸ਼ਾਖਾ ‘ਦਿ ਪੋਲਰ ਸਟਾਰ ਸਕੂਲ, ਢੱਡੇ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮੁੱਕੇਬਾਜ਼ੀ ਅਤੇ ਰੱਸਾਕਸ਼ੀ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਕੇ ਕਈ ਤਗ਼ਮੇ ਆਪਣੇ ਨਾਮ ਕੀਤੇ।

ਅਜੀਤ ਡੈਸਕ 06-08-2026
ਬਠਿੰਡਾ, 5 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਸ਼ਾਖਾ ‘ਦਿ ਪੋਲਰ ਸਟਾਰ ਸਕੂਲ, ਢੱਡੇ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮੁੱਕੇਬਾਜ਼ੀ ਅਤੇ ਰੱਸਾਕਸ਼ੀ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਕੇ ਕਈ ਤਗ਼ਮੇ ਆਪਣੇ ਨਾਮ ਕੀਤੇ। ਮੁੱਕੇਬਾਜ਼ੀ ਵਿਚ ਰਣਵੀਰ ਸਿੰਘ ਨੇ ਸੋਨ ਤਗ਼ਮਾ ਜਿੱਤ ਕੇ ਸਕੂਲ ਦੀ ਝੋਲੀ ਵਿਚ ਵੱਡੀ ਕਾਮਯਾਬੀ ਪਾਈ। ਗੁਰਮਨਪ੍ਰੀਤ ਅਤੇ ਰਣਵੀਰ ਨੇ ਚਾਂਦੀ ਦੇ ਤਗ਼ਮੇ ਹਾਸਲ ਕੀਤੇ, ਜਦਕਿ ਅਭਿਜੋਤ ਸਿੰਘ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਇਸ ਤੋਂ ਇਲਾਵਾ ਸਕੂਲ ਦੀ ਅੰਡਰ-14 ਲੜਕੀਆਂ ਦੀ ਰੱਸਾਕਸ਼ੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗ਼ਮਾ ਜਿੱਤ ਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ, ਐਮ.ਡੀ. ਗੁਰਬਿੰਦਰ ਸਿੰਘ ਬੱਲੀ ਅਤੇ ਡਾਇਰੈਕਟਰ ਐਡਮਿਨਿਸਟ੍ਰੇਸ਼ਨ ਪਰਮਿੰਦਰ ਸਿੰਘ ਸਿੱਧੂ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਦਿੱਤਾ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਕੰਵਰਦੀਪ ਸਿੰਘ ਗਿੱਲ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਲਗਨ, ਸਖ਼ਤ ਮਿਹਨਤ ਅਤੇ ਕੋਚਾਂ ਦੀ ਯੋਗ ਸਿਖਲਾਈ ਦਾ ਨਤੀਜਾ ਹੈ। ਉਨ੍ਹਾਂ ਜੇਤੂ ਖਿਡਾਰੀਆਂ, ਖੇਡ ਅਧਿਆਪਕਾਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਨਵੀਆਂ ਉਪਲੱਬਧੀਆਂ ਹਾਸਲ ਕਰਨ ਲਈ ਵਚਨਬੱਧ ਹੈ। ਇਸ ਮੌਕੇ ਡਾਇਰੈਕਟਰ ਮੈਡਮ ਸਿੰਬਲਜੀਤ ਕੌਰ, ਖ਼ਜ਼ਾਨਚੀ ਮੈਡਮ ਪ੍ਰਸ਼ੋਤਮ ਕੌਰ, ਪ੍ਰਿੰਸੀਪਲ ਰਾਜ ਸਿੰਘ ਬਾਘਾ, ਕੋ-ਆਰਡੀਨੇਟਰ ਹਰਦੀਪ ਸਿੰਘ, ਡੀ.ਪੀ.ਈ. ਜਸਵਿੰਦਰ ਸਿੰਘ, ਇਸ਼ਵਰ ਕੌਰ ਅਤੇ ਸਤਵੀਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਵਿਦਿਆਰਥੀ ਦੇ ਬੈਗ ਵਿਚੋਂ ਕੈਪਸੂਲ ਮਿਲਣ ਮਗਰੋਂ ਜਾਂਚ ਸਕੂਲ ਮੁਖੀ ਵਲੋਂ ਪੁਸ਼ਟੀ ਨਹੀਂ.. ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਬੁੰਗਾ ਮਸਤੂਆਣਾ ਵਿਖੇ ਪੁਰਾਤਨ ਮਰਿਯਾਦਾ ਅਨੁਸਾਰ ਸ੍ਰੀ ਅਖੰਡ ਪ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।