ਸੰਗਤ ਮੰਡੀ ਦੇ ਵਿਕਾਸ ਕਾਰਜਾਂ ਵਾਸਤੇ ਫ਼ੰਡਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ- ਕੋਟਫੱਤਾ ਲੋਕ ਮਿਲਣੀ ਦੌਰਾਨ ਮੰਡੀ ਵਾਸੀਆਂ ਦੀਆਂ ਸਮੱਸਿਆਵਾਂ ਸੁਣਕੇ ਮੌਕੇ ’ ਤੇ ਕੀਤਾ ਹੱਲ
ਸੰਗਤ ਮੰਡੀ, 6 ਅਗਸਤ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਸੰਗਤ ਮੰਡੀ ਦੇ ਵਿਕਾਸ ਕਾਰਜਾਂ ਲਈ ਹੁਣ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸਾਬਕਾ ਐਸ ਡੀ ਐਮ ਗੋਪਾਲ ਸਿੰਘ ਕੋਟਫੱਤਾ ਨੇ ਅੱਜ ਸੰਗਤ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੰਗਤ ਮੰਡੀ ਦੇ ਮੇਨ ਬਾਜ਼ਾਰ ਤੋਂ ਲੈ ਕੇ ਰੇਲਵੇ ਫਾਟਕ ਤੱਕ ਇੰਟਰਲਾਕ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਆਖੀ।
ਸੰਗਤ ਮੰਡੀ, 6 ਅਗਸਤ (ਸੁਖਤੇਜ ਧਾਲੀਵਾਲ/ਅੰਮ੍ਰਿਤਪਾਲ ਸ਼ਰਮਾ)- ਸੰਗਤ ਮੰਡੀ ਦੇ ਵਿਕਾਸ ਕਾਰਜਾਂ ਲਈ ਹੁਣ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਗੱਲ ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਸਾਬਕਾ ਐਸ ਡੀ ਐਮ ਗੋਪਾਲ ਸਿੰਘ ਕੋਟਫੱਤਾ ਨੇ ਅੱਜ ਸੰਗਤ ਮੰਡੀ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਸੰਗਤ ਮੰਡੀ ਦੇ ਮੇਨ ਬਾਜ਼ਾਰ ਤੋਂ ਲੈ ਕੇ ਰੇਲਵੇ ਫਾਟਕ ਤੱਕ ਇੰਟਰਲਾਕ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਣ ਸਮੇਂ ਆਖੀ।ਇਸ ਮੌਕੇ ਮੰਡੀ ਦੀ ਅਗਰਵਾਲ ਧਰਮਸ਼ਾਲਾ ਵਿਖੇ ਰੱਖੀ ਗਈ ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਮੰਡੀ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅੰਦਰ ਬਾਜ਼ਾਰਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ 40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਜਿਸ ਨਾਲ ਸ਼ਹਿਰਾਂ ਦੀ ਕਾਇਆ ਕਲਪ ਬਦਲ ਕੇ ਰੱਖ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਵਲੋਂ ਵਪਾਰੀ ਵਰਗ ਦੀ ਭਲਾਈ ਲਈ ਓਟੀਐਸ ਸਕੀਮ, ਅਤੇ ਹਲਕਾ ਪੱਧਰ ਤੇ ਵਪਾਰੀ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ ਤਾਂ ਜੋ ਵਪਾਰੀ ਵਰਗ ਨੂੰ ਆਪਣੇ ਕੰਮਾਂ ਸਬੰਧੀ ਦਿੱਕਤ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਕਿਸਾਨ ਵਿੰਗ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਆਪ ਦੇ ਟਕਸਾਲੀ ਆਗੂ ਬਹਾਦਰ ਸਿੰਘ ਸਿੱਧੂ, ਅਗਰਵਾਲ ਭਲਾਈ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ, ਵੈਦ ਜਗਦੇਵ ਸਿੰਘ ਧਾਲੀਵਾਲ,ਵਪਾਰੀ ਕਮਿਸ਼ਨ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਬਲਾਕ ਪ੍ਰਧਾਨ ਰਵੀ ਗੋਇਲ, ਸਿੱਖਿਆ ਕੋਆਰਡੀਨੇਟਰ ਜਸਵੰਤ ਸਿੰਘ ਸੋਮਾ, ਯੂਥ ਆਗੂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਸਰਪੰਚ ਅਮਰੀਕ ਸਿੰਘ ਫੁੱਲੋ ਮਿੱਠੀ, ਬਲਾਕ ਪ੍ਰਧਾਨ ਹਰਦੇਵ ਸਿੰਘ ਫੁੱਲੋ ਮਿੱਠੀ, ਗਮਦੂਰ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।