07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮਲਕਾਣਾ ਪਿੰਡ ਵਿਖੇ ਬਹੁਗਿਣਤੀ ਪਰਿਵਾਰ ਭਾਜਪਾ ਵਿਚ ਸ਼ਾਮਿਲ

ਰਾਮਾਂ ਮੰਡੀ, 6 ਅਗਸਤ (ਤਰਸੇਮ ਸਿੰਗਲਾ): ਭਾਜਪਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ (ਦੇਹਾਤੀ) ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਪਿੰਡ ਮਲਕਾਣਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਵਿਚ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਮੁਖੀ ਸੋਚ ਨੂੰ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡ ਮਲਕਾਣਾ ਵਿਖੇ ਬਹੁਗਿਣਤੀ ਪਰਿਵਾਰਾਂ ਨੇ ਅੱਜ ਭਾਜਪਾ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।

ਅਜੀਤ ਡੈਸਕ 07-08-2026
ਰਾਮਾਂ ਮੰਡੀ, 6 ਅਗਸਤ (ਤਰਸੇਮ ਸਿੰਗਲਾ): ਭਾਜਪਾ ਦੇ ਹਲਕਾ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ (ਦੇਹਾਤੀ) ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਪਿੰਡ ਮਲਕਾਣਾ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਹਲਕਾ ਤਲਵੰਡੀ ਸਾਬੋ ਵਿਚ ਭਾਜਪਾ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸ ਮੁਖੀ ਸੋਚ ਨੂੰ ਲੋਕਾਂ ਦਾ ਲਗਾਤਾਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਪਿੰਡ ਮਲਕਾਣਾ ਵਿਖੇ ਬਹੁਗਿਣਤੀ ਪਰਿਵਾਰਾਂ ਨੇ ਅੱਜ ਭਾਜਪਾ ਦੀਆਂ ਨੀਤੀਆਂ ਵਿਚ ਵਿਸ਼ਵਾਸ ਪ੍ਰਗਟਾਉਂਦਿਆਂ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਗੁਣੀ ਨੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਭਾਜਪਾ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਰਾਜਨੀਤੀ ਤੋਂ ਅੱਗੇ ਵੱਧ ਕੇ ਵਿਕਾਸ, ਪਾਰਦਰਸ਼ਤਾ ਅਤੇ ਜਨ-ਸੇਵਾ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਗੁਣੀ ਗਾਟਵਾਲੀ ਦੀ ਅਗਵਾਈ ਹੇਠ ਹਲਕੇ ਦੇ ਸਰਬਪੱਖੀ ਵਿਕਾਸ ਲਈ ਮਿਲ ਕੇ ਕੰਮ ਕੀਤਾ ਜਾਵੇਗਾ। ਭਾਜਪਾ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਵਿਚ ਨਛੱਤਰ ਸਿੰਘ, ਕੇਦਾਰ ਸਿੰਘ, ਮਦਨ ਸਿੰਘ, ਬਲਵੀਰ ਸਿੰਘ, ਅਮਰਜੀਤ ਸਿੰਘ, ਦਰਸ਼ਨ ਸਿੰਘ, ਨਸੀਬ ਸਿੰਘ, ਨਾਇਬ ਸਿੰਘ, ਆਜਮਰੀਤ ਸਿੰਘ, ਰਣਪ੍ਰਤਾਪ ਸਿੰਘ, ਗੁਰਦੀਪ ਸਿੰਘ, ਨਾਜੂ ਸਿੰਘ, ਨਿਰਮਲ ਸਿੰਘ, ਛਿੰਦਾ ਸਿੰਘ, ਉਤਮ ਸਿੰਘ, ਰਮਨ ਸਿੰਘ, ਪੱਪੂ ਸਿੰਘ, ਮਹਿਨ ਸਿੰਘ, ਪਰਦੀਪ ਸਿੰਘ, ਪਿੰਕਾ ਸਿੰਘ, ਕਿਸ਼ਨੀ ਸਿੰਘ, ਜਗਤਾਰ ਸਿੰਘ, ਜੀਵਨ ਸਿੰਘ, ਲਿੱਟੂ ਸਿੰਘ, ਬਾਬਾ ਸਿੰਘ, ਗਲੋ ਸਿੰਘ, ਅਮਰਦੀਪ ਸਿੰਘ, ਆਜਮੇਰ ਸਿੰਘ, ਅਬਿਨ ਸਿੰਘ, ਰਾਮਰਾਜ ਸਿੰਘ, ਗੁਰਮਲਦੀਪ ਸਿੰਘ, ਗੁਰਮੇਲ ਸਿੰਘ ਅਤੇ ਗੁਲਾ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਲ ਹਨ। ਇਸ ਮੌਕੇ ਭਾਜਪਾ ਦੇ ਹੋਰ ਅਹੁਦੇਦਾਰ ਅਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਨੇ ਸਾਇੰਸ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਜਸ਼ਨ ਮਨਾਇਆ ਅਗਲੀ ਖ਼ਬਰ -ਬਠਿੰਡਾ ਅਪਰਾਧਨਾਮਾ- ਬਠਿੰਡਾ ਪੁਲਿਸ ਵਲੋਂ ਇਕ ਔਰਤ ਸਣੇ 4 ਵਿਅਕਤੀ ਗ੍ਰਿਫ਼ਤਾਰ 23.31 ਹੈਰੋਇਨ ਅਤੇ 6300 ਨਸ਼ੀਲੇ ਕੈਪਸੂਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।