09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਦੇਸੂਜੋਧਾ : ਦੂਸ਼ਿਤ ਪਾਣੀ-ਪੀਲੀਆ ’ਤੇ ਪ੍ਰਸ਼ਾਸਨ ਤੇ ਪਿੰਡ ਵਿਚਕਾਰ ਮੰਗਾਂ ’ਤੇ ਸਹਿਮਤੀ

ਡੱਬਵਾਲੀ, 8 ਅਗਸਤ (ਇਕਬਾਲ ਸਿੰਘ ਸ਼ਾਂਤ)- ਪਿੰਡ ਦੇਸੂਜੋਧਾ ਵਿਚ ਦੂਸ਼ਿਤ ਪੀਣ ਵਾਲੇ ਪਾਣੀ ਅਤੇ ਪੀਲੀਆ ਮਰੀਜ਼ਾਂ ਦੇ ਇਲਾਜ ਨੂੰ ਲੈ ਕੇ ਸ਼ਨੀਵਾਰ ਨੂੰ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਪਿੰਡ ਵਾਸੀਆਂ ਦਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ। ਦੇਸੂਜੋਧਾ ਪੀਐਚਸੀ ਵਿਚ ਪਿੰਡ ਵਾਸੀਆਂ ਅਤੇ ਤਹਿਸੀਲਦਾਰ ਸੁਨੀਲ ਕੁਮਾਰ, ਐਸਐਮਓ ਡਾ.

ਦੇਸੂਜੋਧਾ ਵਿਚ ਧਰਨੇ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਜਜਪਾ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ। 09-08-2026
ਡੱਬਵਾਲੀ, 8 ਅਗਸਤ (ਇਕਬਾਲ ਸਿੰਘ ਸ਼ਾਂਤ)- ਪਿੰਡ ਦੇਸੂਜੋਧਾ ਵਿਚ ਦੂਸ਼ਿਤ ਪੀਣ ਵਾਲੇ ਪਾਣੀ ਅਤੇ ਪੀਲੀਆ ਮਰੀਜ਼ਾਂ ਦੇ ਇਲਾਜ ਨੂੰ ਲੈ ਕੇ ਸ਼ਨੀਵਾਰ ਨੂੰ ਪ੍ਰਸ਼ਾਸਨ ਵੱਲੋਂ ਮੰਗਾਂ ਮੰਨਣ ਤੋਂ ਬਾਅਦ ਪਿੰਡ ਵਾਸੀਆਂ ਦਾ ਧਰਨਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ। ਦੇਸੂਜੋਧਾ ਪੀਐਚਸੀ ਵਿਚ ਪਿੰਡ ਵਾਸੀਆਂ ਅਤੇ ਤਹਿਸੀਲਦਾਰ ਸੁਨੀਲ ਕੁਮਾਰ, ਐਸਐਮਓ ਡਾ. ਸੁਦੀਪ ਵਿਚਾਲੇ ਗੱਲਬਾਤ ਦੌਰਾਨ ਵੱਖ-ਵੱਖ ਮੰਗਾਂ ‘ਤੇ ਸਹਿਮਤੀ ਬਣੀ। ਇਸੇ ਦੌਰਾਨ ਜਜਪਾ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ ਧਰਨਾ ਸਥਾਨ ‘ਤੇ ਪੁੱਜੇ। ਉਨ੍ਹਾਂ ਡਿਪਟੀ ਕਮਿਸ਼ਨਰ ਸਿਰਸਾ ਨਾਲ ਫ਼ੋਨ ‘ਤੇ ਗੱਲ ਕਰਕੇ ਦੂਸ਼ਿਤ ਪਾਣੀ ਦੀ ਸਮੱਸਿਆ ਅਤੇ ਮਰੀਜ਼ਾਂ ਦੇ ਇਲਾਜ ਦੇ ਪੁਖ਼ਤਾ ਪ੍ਰਬੰਧ ਕਰਨ ਦੀ ਮੰਗ ਰੱਖੀ। ਉਨ੍ਹਾਂ ਦੇ ਨਾਲ ਕੌਮੀ ਮੀਤ ਪ੍ਰਧਾਨ ਸਰਵਜੀਤ ਸਿੰਘ ਮਸੀਤਾਂ ਅਤੇ ਨਰਿੰਦਰ ਬਰਾੜ ਵੀ ਮੌਜੂਦ ਸਨ। ਅਧਿਕਾਰੀਆਂ ਨਾਲ ਮੀਟਿੰਗ ਵਿਚ ਪਿੰਡ ਵਾਸੀ ਗੁਰਪ੍ਰੇਮ ਸਿੰਘ ਨੇ ਦੱਸਿਆ ਕਿ ਦੂਸ਼ਿਤ ਪਾਣੀ ਕਾਰਨ ਪਿੰਡ ਵਿਚ ਪੀਲੀਆ ਦੀ ਗੰਭੀਰ ਸਥਿਤੀ ਬਣੀ ਹੋਈ ਹੈ। ਜਾਂਚ ਵਿਚ ਕਰੀਬ 20 ਲੋਕਾਂ ਦੇ ਪੀਲੀਆ ਯਾਨੀ ਹੈਪੇਟਾਈਟਸ-ਏ ਤੋਂ ਪ੍ਰਭਾਵਿਤ ਹੋਣ ਦੀ ਗੱਲ ਸਾਹਮਣੇ ਆਈ ਹੈ। ਅਧਿਕਾਰੀਆਂ ਨੇ ਮੰਗ ਮੁਤਾਬਿਕ ਵਾਟਰ ਵਰਕਸ ਦੀਆਂ ਡਿੱਗੀਆਂ ਦੀਆਂ ਕੰਧਾਂ ਉੱਚੀਆਂ ਕਰਨ, ਜਾਲੀਆਂ ਲਗਾਉਣ ਅਤੇ ਚਾਰਦੀਵਾਰੀ ਦਰੁਸਤ ਕਰਨ ਦਾ ਭਰੋਸਾ ਦਿੱਤਾ ਗਿਆ। ਨਹਿਰ ਨੇੜੇ ਪਸ਼ੂਆਂ ਨੂੰ ਨਹਾਉਣ ਵਾਲੇ ਖੱਡਿਆਂ ਨੂੰ ਬੰਦ ਕਰਨ ਸਬੰਧੀ ਵੀ ਕਾਰਵਾਈ ਦਾ ਭਰੋਸਾ ਦਿੱਤਾ ਗਿਆ। ਤਹਿਸੀਲਦਾਰ ਨੇ ਦੱਸਿਆ ਕਿ ਮਰੀਜ਼ਾਂ ਦੀ ਗਿਣਤੀ ਅਤੇ ਇਲਾਜ ਖ਼ਰਚ ਦੀ ਸੂਚੀ ਮੰਗੀ ਗਈ ਹੈ। ਵਾਜਬ ਇਲਾਜ ਖ਼ਰਚ ਪ੍ਰਸ਼ਾਸਨ ਵੱਲੋਂ ਮਨੁੱਖੀ ਆਧਾਰ ‘ਤੇ ਚੁੱਕਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਫੜਾ ਦਰਵਾਜ਼ਾ ਖੇਤਰ ਵਿਚ ਪਿਛਲੇ ਇੱਕ ਪੰਦ੍ਹਰਵਾੜੇ ਤੋਂ ਦੂਸ਼ਿਤ ਪਾਣੀ ਕਾਰਨ ਬੱਚਿਆਂ ਤੇ ਨੌਜਵਾਨਾਂ ਵਿਚ ਪੀਲੀਆ ਫੈਲਿਆ ਹੋਇਆ ਹੈ। ਸਕੂਲਾਂ ਸਮੇਤ ਹੋਰ ਥਾਵਾਂ ਦੇ ਪਾਣੀ ਦੇ ਨਮੂਨੇ ਫ਼ੇਲ੍ਹ ਆਏ ਸਨ ਅਤੇ ਪਿੰਡ ਦਾ ਧਰਤੀ ਹੇਠਲਾ ਪਾਣੀ ਵੀ ਪੀਣ ਯੋਗ ਨਹੀਂ ਪਾਇਆ ਗਿਆ ਸੀ।
ਪਿਛਲੀ ਖ਼ਬਰ ਸ਼ਹਿਰ ’ਚ ਰਾਤ ਸਮੇਂ ਰਾਹਗੀਰਾਂ ਨੂੰ ਆਪਣੇ ਜਾਲ ’ਚ ਫਸਾ ਕੇ ਲੁੱਟਣ ਵਾਲੇ ਗਰੋਹ ਦਾ ਪਰਦਾਫਾਸ਼ ਅਗਲੀ ਖ਼ਬਰ ਜ਼ੋਨ ਪੱਧਰੀ ਸਕੂਲੀ ਖੇਡਾਂ ’ਚ ਮਾਤਾ ਸੁੰਦਰੀ ਸਕੂਲ ਦੀ ਰਹੀ ਝੰਡੀ ਕੁਸ਼ਤੀ ਤੇ ਮੁੱਕੇਬਾਜ਼ੀ ’ਚ ਸੋਨ ਤਗਮਿਆਂ ਦੀ ਝੜੀ, ਰੱਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।