10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ’ਚ ‘ਫਲੈਗ ਮਾਰਚ’

ਬਠਿੰਡਾ, 9 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ):- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ‘ਫਲੈਗ ਮਾਰਚ’ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਅਜੀਤ ਡੈਸਕ 10-08-2026
ਬਠਿੰਡਾ, 9 ਅਗਸਤ (ਅੰਮ੍ਰਿਤਪਾਲ ਸਿੰਘ ਵਲਾਣ):- ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਵਲੋਂ ਸ਼ਹਿਰ ਵਿਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ‘ਫਲੈਗ ਮਾਰਚ’ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ‘ਫਲੈਗ ਮਾਰਚ’ ਵਿਚ ਕਰੀਬ 200 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਇਸ ਦੀ ਅਗਵਾਈ ਐਸ.ਪੀ. (ਇਨਵੈਸਟੀਗੇਸ਼ਨ) ਬਠਿੰਡਾ ਜਸਮੀਤ ਸਿੰਘ ਸਾਹੀਵਾਲ ਅਤੇ ਡੀ.ਐਸ.ਪੀ. ਹੈੱਡਕੁਆਰਟਰ ਰਾਹੁਲ ਭਾਰਦਵਾਜ ਨੇ ਕੀਤੀ। ਇਸ ਮੌਕੇ ਪੀ.ਸੀ.ਆਰ. ਇੰਚਾਰਜ, ਟਰੈਫ਼ਿਕ ਇੰਚਾਰਜ ਸਮੇਤ ਵੱਖ-ਵੱਖ ਪੁਲਿਸ ਯੂਨਿਟਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਰਹੇ। ਪੁਲਿਸ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ‘ਮਾਰਚ’ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਦੇ ਨਾਲ ਹੀ ਬਠਿੰਡਾ ਰੇਲਵੇ ਸਟੇਸ਼ਨ ਵਿਖੇ ਵੀ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਸਟੇਸ਼ਨ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਦੀ ਚੈਕਿੰਗ ਕਰਦਿਆਂ ਸ਼ੱਕੀ ਵਿਅਕਤੀਆਂ ਅਤੇ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ। ਇਸ ਮੌਕੇ ਐਸ.ਪੀ. ਜਸਮੀਤ ਸਿੰਘ ਸਾਹੀਵਾਲ ਅਤੇ ਡੀ.ਐਸ.ਪੀ. ਰਾਹੁਲ ਭਾਰਦਵਾਜ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਜਨਤਕ ਥਾਵਾਂ, ਭੀੜ-ਭੜੱਕੇ ਵਾਲੇ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਵਧਾਈ ਗਈ ਹੈ ਅਤੇ ਸ਼ਰਾਰਤੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵਲੋਂ ਗਸ਼ਤ, ਚੌਕਸੀ ਅਤੇ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਮਿਸ‌. ਤੀਜ ਪ੍ਰਭਜੋਤ ਕੌਰ ਅਤੇ ਸਰਵੋਤਮ ਅਦਾਕਾਰਾ ਹਰਪ੍ਰੀਤ ਕੌਰ ਦਾ ਸ... ਅਗਲੀ ਖ਼ਬਰ ਗੁਰੂ ਘਰ ਦੀ ਗੋਲਕ ਚੋਰੀ ਮਾਮਲੇ ’ਚ ਪੁਲਿਸ ਦੀ ਵੱਡੀ ਕਾਮਯਾਬੀ, ਦੋ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।