10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਿੱਖ ਸੰਗਤਾਂ ਨੇ ਅੱਠਵੀਂ ਪਾਤਿਸ਼ਾਹੀ ਦੇ 370ਵਾਂ ਪ੍ਰਕਾਸ਼ ਪੁਰਬ ਨੂੰ ਪੂਰੇ ਜਾਹੋ-ਜਲਾਲ ਨਾਲ ਮਨਾਇਆ, ਧਾਰਮਿਕ ਦੀਵਾਨ ਸਜਾਏ

ਬਠਿੰਡਾ, 9 ਅਗਸਤ (ਅਵਤਾਰ ਸਿੰਘ ਕੈਂਥ)- ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ 370 ਵਾਂ ਪ੍ਰਕਾਸ਼ ਪੁਰਬ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ:546 ਦੇ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿਚ ਕੀਤੇ ਗਏ।

ਅਜੀਤ ਡੈਸਕ 10-08-2026
ਬਠਿੰਡਾ, 9 ਅਗਸਤ (ਅਵਤਾਰ ਸਿੰਘ ਕੈਂਥ)- ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦਾ 370 ਵਾਂ ਪ੍ਰਕਾਸ਼ ਪੁਰਬ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਿਰੋਲ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਜਿ:546 ਦੇ ਮੈਂਬਰਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਸਰਬੱਤ ਦੇ ਭਲੇ ਦੀ ਅਰਦਾਸ ਮੁੱਖ ਕਾਰਜਕਾਰੀ ਸੇਵਾਦਾਰ ਵਲੋਂ ਕੀਤੀ ਗਈ। ਅੰਤ ਵਿਚ ਮੈਂਬਰਾਂ ਵਲੋਂ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਉਹ ਹਮੇਸ਼ਾ ਗੁਰੂ ਸਾਹਿਬ ਦੇ ਸਿਧਾਂਤ ਵੰਡ ਛੱਕੋਂ, ਕਿਰਤ ਕਰ, ਨਾਮ ਜਾਪੋ ਦੇ ਸਿਧਾਂਤ ‘ਤੇ ਚੱਲਣ ਦੀ ਆਪ ਅਤੇ ਹੋਰਨਾਂ ਨੂੰ ਪ੍ਰੇਰਨਾ ਕਰਨਗੇ। ਇਸ ਮੌਕੇ ਮੁੱਖ ਸੇਵਾਦਾਰ ਤੋਂ ਇਲਾਵਾ ਗੁਰਦਰਸ਼ਨ ਸਿੰਘ ਅਕਾਲੀ, ਅਮਰਜੀਤ ਸਿੰਘ, ਸੋਹਣ ਸਿੰਘ, ਮਹਾਵੀਰ ਸਿੰਘ, ਹਰਵਿੰਦਰ ਸਿੰਘ ਭੋਲਾ, ਸਤਨਾਮ ਸਿੰਘ, ਰਵਿੰਦਰ ਸਿੰਘ, ਜਰਨੈਲ ਸਿੰਘ ਆਦਿ ਵਲੋਂ ਇਲਾਕਾ ਨਿਵਾਸੀਆਂ ਨੂੰ ਖ਼ਾਲਸਾ ਦਿਵਸ ਦੀਆਂ ਵਧਾਈਆਂ ਦਿੰਦੇ ਕਿਹਾ ਕਿ ਗੁਰੂ ਸਾਹਿਬ ਦੇ ਲੜ ਲੱਗ ਕੇ ਅੰਮ੍ਰਿਤ ਦੀ ਦਾਤ ਛਕੋ ਦੀ ਅਪੀਲ ਕੀਤੀ ਗਈ। ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆਂ ਗਿਆ।
ਪਿਛਲੀ ਖ਼ਬਰ ਬ੍ਰਾਹਮਣ ਸਭਾ ਰਾਮਪੁਰਾ ਫੂਲ ਦੀ ਚੋਣ ਹੋਈ ਸੰਪੰਨ, ਪ੍ਰਧਾਨ ਬਣੇ ਰੋਹਿਤ ਸ਼ਰਮਾ ਅਗਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਡਾ. ਬਲਬੀਰ ਸਿੰਘ ਸਕੂਲ ਭਗਤਾ ਵਿਖੇ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।