ਸੰਯੁਕਤ ਕਿਸਾਨ ਮੋਰਚਾ ਵਲੋਂ ‘ਭਾਰਤ ਛੱਡੋ ਦਿਵਸ’ ਦੀ ਵਰ੍ਹੇਗੰਢ ਮੌਕੇ ਰੋਸ ਧਰਨੇ ਉਪਰੰਤ ਮਾਰਚ
ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ‘ਭਾਰਤ ਛੱਡੋ ਦਿਵਸ’ ਦੀ 84ਵੀਂ ਵਰ੍ਹੇਗੰਢ ਮੌਕੇ ਮੋਰਚੇ ’ਚ ਸ਼ਾਮਲ ਕਿਸਾਨ ਧਿਰਾਂ ਵਲੋਂ ਬਠਿੰਡਾ ’ਚ ਮਿੰਨੀ ਸਕੱਤਰੇਤ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਵਿਚ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨ ਵਫ਼ਦ ਵਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪ ਕੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਬੰਦ ਕਰਨ, ਵਿਦੇਸ਼ੀ ਮੁਲਕਾਂ ਨਾਲ ਕੀਤੀਆਂ ਸੰਧੀਆਂ ਰੱਦ ਕਰਨ, ਸਾਰੀਆਂ ਫ਼ਸਲਾਂ ’ਤੇ ਐਮ.
ਬਠਿੰਡਾ, 10 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ‘ਭਾਰਤ ਛੱਡੋ ਦਿਵਸ’ ਦੀ 84ਵੀਂ ਵਰ੍ਹੇਗੰਢ ਮੌਕੇ ਮੋਰਚੇ ’ਚ ਸ਼ਾਮਲ ਕਿਸਾਨ ਧਿਰਾਂ ਵਲੋਂ ਬਠਿੰਡਾ ’ਚ ਮਿੰਨੀ ਸਕੱਤਰੇਤ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਸ਼ਹਿਰ ਵਿਚ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨ ਵਫ਼ਦ ਵਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਸੌਂਪ ਕੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ ਵਾਰਤਾ ਬੰਦ ਕਰਨ, ਵਿਦੇਸ਼ੀ ਮੁਲਕਾਂ ਨਾਲ ਕੀਤੀਆਂ ਸੰਧੀਆਂ ਰੱਦ ਕਰਨ, ਸਾਰੀਆਂ ਫ਼ਸਲਾਂ ’ਤੇ ਐਮ.ਐਸ.ਪੀ. ਅਤੇ ਸਰਕਾਰੀ ਖ਼ਰੀਦ ਦੀ ਗਰੰਟੀ ਕਰਨ, ਖੇਤੀਬਾੜੀ ਮੰਡੀਕਰਨ ਲਈ ‘ਰਾਸ਼ਟਰੀ ਨੀਤੀਗਤ ਢਾਂਚੇ’ ਨੂੰ ਲਾਗੂ ਕਰਨ, ਕਿਸਾਨਾਂ-ਮਜ਼ਦੂਰਾਂ ਸਿਰ ਚੜਿਆ ਸਾਰਾ ਕਰਜ਼ਾ ਖ਼ਤਮ ਕਰਨ, ਬਿਜਲੀ ਅਤੇ ਬੀਜ ਬਿੱਲ 2025 ਰੱਦ ਕਰਨ, ਕਿਸਾਨਾਂ-ਮਜ਼ਦੂਰਾਂ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ, ਚਾਰੇ ਕਿਰਤ ਕੋਡ ਰੱਦ ਕਰਨ, ਪੁਰਾਣਾ ਮਨਰੇਗਾ ਕਾਨੂੰਨ ਬਹਾਲ ਕਰਨ, ਜਬਰੀ ਜ਼ਮੀਨਾਂ ਖੋਹਣੀਆਂ ਬੰਦ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਭਾਕਿਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਧਾਲੀਵਾਲ, ਭਾਕਿਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਆਗੂ ਬਲਵਿੰਦਰ ਸਿੰਘ ਜੇਠੂਕੇ, ਭਾਕਿਯੂ ਮਾਲਵਾ (ਹੀਰਕੇ) ਦੇ ਸੂਬਾ ਜਨਰਲ ਸਕੱਤਰ ਗੁਰਤੇਜ ਸਿੰਘ ਬੱਲੋ੍ਹ ਅਤੇ ਭਾਕਿਯੂ ਉਗਰਾਹਾਂ ਦੀ ਔਰਤ ਆਗੂ ਹਰਪ੍ਰੀਤ ਕੌਰ ਜੇਠੂਕੇ ਨੇ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਕੇਂਦਰ ਸਰਕਾਰ ਵਲੋਂ 9 ਦਸੰਬਰ 2021 ਨੂੰ ਮੰਨੀਆਂ ਗਈਆਂ ਲਿਖਤੀ ਮੰਗਾਂ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ, ਸਗੋਂ ਲੋਕ ਵਿਰੋਧੀ ਨੀਤੀਆਂ ਦੇਸ਼ ਦੇ ਲੋਕਾਂ ’ਤੇ ਮੜ੍ਹੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਇਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਵਾਪਸ ਮੋੜਨ ਲਈ ਸਮੂਹ ਕਿਸਾਨਾਂ-ਮਜ਼ਦੂਰਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ਾਂ ਦੇ ਮੈਦਾਨ ਵਿਚ ਨਿੱਤਰਣ ਦੀ ਅਪੀਲ ਕੀਤੀ। ਇਸ ਮੌਕੇ ਹਰਵਿੰਦਰ ਸਿੰਘ ਕੋਟਲੀ, ਬੂਟਾ ਸਿੰਘ ਤੁੰਗਵਾਲੀ, ਮਲਕੀਤ ਸਿੰਘ, ਬਲਕਰਨ ਸਿੰਘ ਬਰਾੜ ਨੇ ਵੀ ਸੰਬੋਧਨ ਕੀਤਾ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਇਕ ਜੁੱਟਤਾ ਦਾ ਪ੍ਰਗਟਾਵਾ ਕੀਤਾ।