12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ ਜੱਜਲ ਵਿਚ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ

ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਪਿੰਡ ਜੱਜਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ‘10 ਕਰੋੜ ਨਸ਼ਾ-ਮੁਕਤ ਸਹੁੰ ਮਹਾਂ-ਅਭਿਆਨ’ ਤਹਿਤ ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵਵਿਦਿਆਲਯ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਰਜਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਵਿੱਦਿਅਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 12-08-2026
ਰਾਮਾਂ ਮੰਡੀ, 11 ਅਗਸਤ (ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਸੇਂਟ ਜੇਵੀਅਰਜ਼ ਕਾਨਵੈਂਟ ਸਕੂਲ, ਪਿੰਡ ਜੱਜਲ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ-ਮੁਕਤ ਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਭਾਰਤ ਸਰਕਾਰ ਦੇ ‘10 ਕਰੋੜ ਨਸ਼ਾ-ਮੁਕਤ ਸਹੁੰ ਮਹਾਂ-ਅਭਿਆਨ’ ਤਹਿਤ ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵਵਿਦਿਆਲਯ ਦੇ ਸਹਿਯੋਗ ਨਾਲ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਹਰਜਿੰਦਰ ਸਿੰਘ ਅਤੇ ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਵਿੱਦਿਅਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ। ਨੌਜਵਾਨਾਂ ਦੀ ਅਸਲ ਤਾਕਤ ਨਸ਼ਿਆਂ ਵਿਚ ਨਹੀਂ, ਸਗੋਂ ਸਿੱਖਿਆ, ਮਿਹਨਤ, ਖੇਡਾਂ, ਹੁਨਰ ਅਤੇ ਚੰਗੀ ਸੋਚ ਵਿਚ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਸਾਥੀਆਂ ਨੂੰ ਵੀ ਇਸ ਬੁਰਾਈ ਵਿਰੁੱਧ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ। ਸਕੂਲ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਕਿਹਾ ਕਿ ਬੱਚਿਆਂ ਨੂੰ ਸਿੱਖਿਆ ਦੇ ਨਾਲ ਚੰਗੇ ਸੰਸਕਾਰ ਅਤੇ ਸਿਹਤਮੰਦ ਜੀਵਨ ਦੀ ਸੋਚ ਦੇਣਾ ਵੀ ਸਕੂਲ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ’ ਦਾ ਸੰਦੇਸ਼ ਹਰ ਨੌਜਵਾਨ ਤੱਕ ਪਹੁੰਚਣਾ ਚਾਹੀਦਾ ਹੈ।
ਪਿਛਲੀ ਖ਼ਬਰ ਸ.ਹ.ਸ. ਗੋਨਿਆਣਾ ਖ਼ੁਰਦ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ ’ਤੇ ਮਾਰੀਆਂ ਮੱਲਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਬੀ.ਸੀ. ਵਿੰਗ ਦੀ ਜ਼ਿਲ੍ਹਾ ਜਥੇਬੰਦੀ ’ਚ ਨਵੀਆਂ ਨਿਯੁਕਤੀਆਂ ਤਿੰਨ ਦਰਜਨ ਤੋਂ ਵੱਧ ਸੀਨੀਅਰ ਆਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।