12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼੍ਰੋਮਣੀ ਅਕਾਲੀ ਦਲ ਵਲੋਂ ਕਮਲਦੀਪ ਸਿੰਘ ਸੰਗਤ ਯੂਥ ਵਿੰਗ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਨਿਯੁਕਤ

ਸੰਗਤ ਮੰਡੀ, 11 ਅਗਸਤ (ਅੰਮ੍ਰਿਤਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿਚ ਵਾਧਾ ਕਰਦਿਆਂ 20 ਜ਼ਿਲਿ੍ਹਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।

ਅਜੀਤ ਡੈਸਕ 12-08-2026
ਸੰਗਤ ਮੰਡੀ, 11 ਅਗਸਤ (ਅੰਮ੍ਰਿਤਪਾਲ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਯੂਥ ਵਿੰਗ ਦੀ ਕੋਰ ਕਮੇਟੀ ਵਿਚ ਵਾਧਾ ਕਰਦਿਆਂ 20 ਜ਼ਿਲਿ੍ਹਆਂ ਦੇ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਪਾਰਟੀ ਵਲੋਂ ਜਿਨ੍ਹਾਂ ਮਿਹਨਤੀ ਨੌਜਵਾਨ ਆਗੂਆਂ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿਚ ਕਮਲਦੀਪ ਸਿੰਘ ਸੰਗਤ ਨੂੰ ਯੂਥ ਵਿੰਗ ਦੇ ਜ਼ਿਲ੍ਹਾ ਬਠਿੰਡਾ (ਦਿਹਾਤੀ) ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਯੂਥ ਵਿੰਗ ਦੇ ਨਵੇਂ ਨਿਯੁਕਤ ਜ਼ਿਲ੍ਹਾ ਪ੍ਰਧਾਨ ਕਮਲਦੀਪ ਸਿੰਘ ਸੰਗਤ ਨੇ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਉਨ੍ਹਾਂ ’ਤੇ ਕੀਤੇ ਭਰੋਸੇ ਲਈ ਖ਼ੁਸ਼ੀ ਪ੍ਰਗਟ ਕਰਦੇ ਹੋਏ, ਇਸ ਨਿਯੁਕਤੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ, ਸਰਬਜੀਤ ਸਿੰਘ ਝਿੰਜਰ , ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਰਚਰਨ ਸਿੰਘ ਹਲਕਾ ਇੰਚਾਰਜ ਬਠਿੰਡਾ ਦਿਹਾਤੀ, ਜਗਸੀਰ ਸਿੰਘ ਕਲਿਆਣ ਜ਼ਿਲ੍ਹਾ ਪ੍ਰਧਾਨ, ਰਵੀਪ੍ਰੀਤ ਸਿੰਘ ਸਿੱਧੂ ਤਲਵੰਡੀ ਸਾਬੋ, ਅਕਾਸ਼ਦੀਪ ਸਿੰਘ ਮਿੱਡੂਖੇੜਾ ਅਤੇ ਦਲਜੀਤ ਸਿੰਘ ਗੁਰੂ ਹਲਕਾ ਇੰਚਾਰਜ ਭੁੱਚੋ ਦਾ ਧੰਨਵਾਦ ਕਰਦਿਆਂ ਪਾਰਟੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਹੋਰ ਵੀ ਵੱਧ ਮਿਹਨਤ ਨਾਲ ਦਿਨ-ਰਾਤ ਕੰਮ ਕਰਦੇ ਰਹਿਣਗੇ।
ਪਿਛਲੀ ਖ਼ਬਰ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਪਰਤੇ 17 ਕਾਂਵੜੀਆਂ ਦਾ ਜ਼ੋਰਦਾਰ ਸਵਾਗਤ, ਮੰਦਰਾਂ ’ਚ ਲੱਗੀਆਂ ਰੌਣਕਾਂ ਅਗਲੀ ਖ਼ਬਰ ‘ਆਪ’ ਸਰਕਾਰ ਦੇ ਕਾਰਜਕਾਲ ’ਚ ਮੁਲਾਜ਼ਮ ਆਪਣੀਆਂ ਮੰਗਾਂ ਮਨਵਾਉਣ ਲਈ ਹੋ ਰਹੇ ਨੇ ਖੱਜਲ ਖੁਆਰ- ਰਵੀਪ੍ਰੀਤ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।