12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਹਰ ਮਜ਼ਦੂਰ ਪਰਿਵਾਰ ਦੇ ਸਿਰ ’ਤੇ ਛੱਤ ਜ਼ਰੂਰੀ

ਮਹਿਮਾ ਸਰਜਾ, 11 ਅਗਸਤ (ਬਲਦੇਵ ਸੰਧੂ): ਪਿਛਲੇ ਸਾਲ ਪਈਆਂ ਤੇਜ਼ ਬਰਸਾਤਾਂ ਦੌਰਾਨ ਪਿੰਡ ਗੰਗਾ ਅਬਲੂ ਕੀ ਦੇ ਕਈ ਗਰੀਬ ਪਰਿਵਾਰਾਂ ਦੇ ਮਕਾਨ ਢਹਿ ਜਾਣ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਨੂੰ ਪੱਕੀ ਛੱਤ ਨਸੀਬ ਨਹੀਂ ਹੋ ਸਕੀ। ਕਈ ਪਰਿਵਾਰ ਅਜੇ ਵੀ ਕੱਚੇ ਅਤੇ ਜਰਜਰ ਮਕਾਨਾਂ ਵਿਚ ਰਹਿਣ ਲਈ ਮਜਬੂਰ ਹਨ।

ਅਜੀਤ ਡੈਸਕ 12-08-2026
ਮਹਿਮਾ ਸਰਜਾ, 11 ਅਗਸਤ (ਬਲਦੇਵ ਸੰਧੂ): ਪਿਛਲੇ ਸਾਲ ਪਈਆਂ ਤੇਜ਼ ਬਰਸਾਤਾਂ ਦੌਰਾਨ ਪਿੰਡ ਗੰਗਾ ਅਬਲੂ ਕੀ ਦੇ ਕਈ ਗਰੀਬ ਪਰਿਵਾਰਾਂ ਦੇ ਮਕਾਨ ਢਹਿ ਜਾਣ ਦੇ ਬਾਵਜੂਦ ਅੱਜ ਤੱਕ ਉਨ੍ਹਾਂ ਨੂੰ ਪੱਕੀ ਛੱਤ ਨਸੀਬ ਨਹੀਂ ਹੋ ਸਕੀ। ਕਈ ਪਰਿਵਾਰ ਅਜੇ ਵੀ ਕੱਚੇ ਅਤੇ ਜਰਜਰ ਮਕਾਨਾਂ ਵਿਚ ਰਹਿਣ ਲਈ ਮਜਬੂਰ ਹਨ। ਬਰਸਾਤ ਦਾ ਮੌਸਮ ਮੁੜ ਸਿਰ ’ਤੇ ਹੋਣ ਕਾਰਨ ਇਨ੍ਹਾਂ ਪਰਿਵਾਰਾਂ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ ਅਤੇ ਜਰਜਰ ਮਕਾਨ ਕਿਸੇ ਵੀ ਸਮੇਂ ਹਾਦਸੇ ਦਾ ਕਾਰਨ ਬਣ ਸਕਦੇ ਹਨ। ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਲੋੜਵੰਦ ਪਰਿਵਾਰ ਭਾਰਤੀ ਜਨਤਾ ਪਾਰਟੀ ਦੇ ਐੱਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਭੁੱਚੋ ਦੇ ਇੰਚਾਰਜ ਬਲਦੇਵ ਸਿੰਘ ਆਕਲੀਆ ਦੀ ਅਗਵਾਈ ਹੇਠ ਬਠਿੰਡਾ ਦੇ ਡਿਪਟੀ ਕਮਿਸ਼ਨਰ ਕੋਲ ਪੁੱਜੇ। ਪਰਿਵਾਰਾਂ ਨੇ ਪ੍ਰਸ਼ਾਸਨ ਨੂੰ ਆਪਣੇ ਮਕਾਨਾਂ ਦੀ ਤਰਸਯੋਗ ਹਾਲਤ ਤੋਂ ਜਾਣੂ ਕਰਵਾਉਂਦਿਆਂ ਮਕਾਨਾਂ ਦੀ ਉਸਾਰੀ ਲਈ ਤੁਰੰਤ ਆਰਥਿਕ ਸਹਾਇਤਾ ਦੇਣ ਦੀ ਮੰਗ ਕੀਤੀ। ਇਸ ਮੌਕੇ ਬਲਦੇਵ ਸਿੰਘ ਆਕਲੀਆ ਨੇ ਕਿਹਾ ਕਿ ਹਰ ਗਰੀਬ ਪਰਿਵਾਰ ਲਈ ਸਿਰ ’ਤੇ ਸੁਰੱਖਿਅਤ ਛੱਤ ਹੋਣਾ ਮੁੱਢਲੀ ਲੋੜ ਹੈ। ਜਿਨ੍ਹਾਂ ਪਰਿਵਾਰਾਂ ਦੇ ਮਕਾਨ ਬਰਸਾਤ ਕਾਰਨ ਡਿੱਗ ਚੁੱਕੇ ਹਨ ਜਾਂ ਰਹਿਣ ਯੋਗ ਨਹੀਂ ਰਹੇ, ਉਨ੍ਹਾਂ ਨੂੰ ਸਰਕਾਰੀ ਸਹਾਇਤਾ ਦੇਣ ਵਿਚ ਦੇਰੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਜਰਜਰ ਮਕਾਨਾਂ ਵਿਚ ਰਹਿ ਰਹੇ ਪਰਿਵਾਰਾਂ ਲਈ ਇਹ ਸਿਰਫ਼ ਆਰਥਿਕ ਨਹੀਂ, ਸਗੋਂ ਜਾਨ ਦੀ ਸੁਰੱਖਿਆ ਨਾਲ ਜੁੜਿਆ ਗੰਭੀਰ ਮਸਲਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਘਰ ਬਣਾਉਣ ਸੰਬੰਧੀ ਦਿੱਤੀ ਜਾਂਦੀ ਸਹਾਇਤਾ ਦਾ ਲਾਭ ਹਰੇਕ ਯੋਗ ਪਰਿਵਾਰ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਗੰਗਾ ਅਬਲੂ ਕੀ ਦੇ ਲੋੜਵੰਦ ਪਰਿਵਾਰਾਂ ਦੇ ਮਾਮਲੇ ਦੀ ਤੁਰੰਤ ਜਾਂਚ ਕਰਵਾ ਕੇ ਯੋਗ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਐੱਸ.ਸੀ. ਮੋਰਚਾ ਸਰਕਲ ਪ੍ਰਧਾਨ ਪੱਪੂ ਸਿੰਘ ਨਾਹਰ, ਗੁਰਦੀਪ ਕੌਰ ਗੰਗਾ ਸਮੇਤ ਵੱਡੀ ਗਿਣਤੀ ਵਿਚ ਲੋੜਵੰਦ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਬੀ.ਸੀ. ਵਿੰਗ ਸਰਕਲ ਸੰਗਤ ਦੇ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਬਠਿੰਡਾ ਦਿਹਾਤੀ ਤੋਂ ਸ਼ਾਨਦਾਰ ਜਿੱਤ ਹਾਸਲ ਕਰਕੇ ਸੀਟ ਭਗਵੰਤ ਮਾਨ ਦੀ ਝੋਲੀ ਪਾਵਾਂਗੇ-ਗੋਪਾਲ ਸਿੰਘ ਕੋਟਫੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।