13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਦੋ ਲੱਖ ਵੀਹ ਹਜ਼ਾਰ ਰੁਪਏ ਦਾ ਚੈੱਕ ਭੇਟ

ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)-ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਆਰਥਿਕ ਪੱਖੋਂ ਕਮਜ਼ੋਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ’ਚ ਸਹਾਇਤਾ ਦੇ ਉਦੇਸ਼ ਨਾਲ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਦੋ ਲੱਖ ਵੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸਕੂਲ ਦੇ ਪ੍ਰਿੰਸੀਪਲ ਰਣਜੀਤ ਸਿੰਘ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮੇਜਰ ਸਿੰਘ ਢਿੱਲੋਂ ਨਾਲ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਸਕੂਲ ਨੂੰ ਹੋਰ ਉੱਚ ਪੱਧਰ ਤੱਕ ਅਪਗ੍ਰੇਡ ਕਰਨ, ਵਿੱਦਿਅਕ ਸਹੂਲਤਾਂ ’ਚ ਵਾਧਾ ਕਰਨ ਅਤੇ ਨਵੀਂ ਬਿਲਡਿੰਗ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲੋ-ਬਦਿਆਲਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਸਕੂਲ ਨੂੰ ਸਹਾਇਤਾ ਰਾਸ਼ੀ ਦਾ ਚੈਕ ਭੇਟ ਕਰਨ ਸਮੇਂ ਨਾਲ ਪ੍ਰਿੰਸੀਪਲ, ਸਟਾਫ਼ ਅਤੇ ਹੋਰ ਪਤਵੰਤੇ। ਅਜੀਤ ਤਸਵੀਰ 13-08-2026
ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)-ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲ੍ਹੋ-ਬਦਿਆਲਾ ਵਿਖੇ ਆਰਥਿਕ ਪੱਖੋਂ ਕਮਜ਼ੋਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ’ਚ ਸਹਾਇਤਾ ਦੇ ਉਦੇਸ਼ ਨਾਲ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵਲੋਂ ਦੋ ਲੱਖ ਵੀਹ ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਸਕੂਲ ਦੇ ਪ੍ਰਿੰਸੀਪਲ ਰਣਜੀਤ ਸਿੰਘ ਨੂੰ ਭੇਂਟ ਕੀਤਾ ਗਿਆ। ਇਸ ਮੌਕੇ ਜਨਮੇਜਾ ਸਿੰਘ ਸੇਖੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਿੰਗ ਕਮੇਟੀ ਮੈਂਬਰ ਮੇਜਰ ਸਿੰਘ ਢਿੱਲੋਂ ਨਾਲ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਸਕੂਲ ਨੂੰ ਹੋਰ ਉੱਚ ਪੱਧਰ ਤੱਕ ਅਪਗ੍ਰੇਡ ਕਰਨ, ਵਿੱਦਿਅਕ ਸਹੂਲਤਾਂ ’ਚ ਵਾਧਾ ਕਰਨ ਅਤੇ ਨਵੀਂ ਬਿਲਡਿੰਗ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੇਖੋਂ ਨੇ ਪ੍ਰਿੰਸੀਪਲ ਰਣਜੀਤ ਸਿੰਘ ਅਤੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸਕੂਲ ਨੂੰ ਤਰੱਕੀ ਦੀਆਂ ਨਵੀਂਆਂ ਦਿਸ਼ਾਵਾਂ ਵੱਲ ਲਿਜਾਣ ਲਈ ਉਹ ਹਰ ਸੰਭਵ ਸਹਿਯੋਗ ਅਤੇ ਸਾਥ ਦੇਣਗੇ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਣਜੀਤ ਸਿੰਘ ਵਲੋਂ ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਮੇਜਰ ਸਿੰਘ ਢਿੱਲੋਂ ਅਤੇ ਸਮੂਹ ਪਤਵੰਤੇ ਸੱਜਣਾਂ ਦਾ ਸਕੂਲ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵੀਰ ਸਿੰਘ ਚਾਉਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ, ਸੰਦੀਪ ਸਿੰਘ ਬਾਠ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ, ਪੀ. ਏ. ਗੁਰਪ੍ਰੀਤ ਸਿੰਘ, ਗੁਲਜ਼ਾਰ ਸਿੰਘ ਗਿੱਲ ਕਲਾਂ, ਗੁਰਜੰਟ ਸਿੰਘ ਨੰਬਰਦਾਰ, ਹਰਜੀਤ ਸਿੰਘ ਗਿੱਲ (ਸੀਰਾ) ਨੰਬਰਦਾਰ, ਬਲਵੀਰ ਸਿੰਘ ਪ੍ਰਧਾਨ ਚਾਉਕੇ, ਅਜੈਬ ਸਿੰਘ ਬਦਿਆਲਾ, ਗੁਰਜੰਟ ਸਿੰਘ ਪਿੱਥੋ, ਜੱਜ ਸਿੰਘ ਸਾਬਕਾ ਸਰਪੰਚ ਪਿੱਥੋ ਤੋਂ ਇਲਾਵਾ ਸਕੂਲ ਦਾ ਸਟਾਫ਼ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ 70ਵੀ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਨਗਰ ਕੌਂਸਲ ਰਾਮਾਂ ਮੰਡੀ ਦੇ ਨਵ-ਨਿਯੁਕਤ ਪ੍ਰਧਾਨ ਰੁਚਿਕਾ ਗੋਇਲ ਦੀ ਤਾਜਪੋਸ਼ੀ ਸ਼ਾਨਦਾਰ ਢੰਗ ਨਾਲ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।