70ਵੀ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 70ਵੀਂਆ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਕ੍ਰਿਕਟ ਟੀਮ ਦੇ ਅੰਡਰ 14 ਦੇ 5 ਅਤੇ ਅੰਡਰ 17 ਦੇ 2 ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਹੋਈ ਹੈ।
ਜ਼
ਜ਼ਿਲ੍ਹਾ ਪੱਧਰੀ ਕ੍ਰਿਕਟ ਮੁਕਾਬਲਿਆਂ ਲਈ ਚੁਣੇ ਗਏ ਖਿਡਾਰੀਆਂ ਦੀਆਂ ਕ੍ਰਮਵਾਰ ਤਸਵੀਰਾਂ।
13-08-2026
ਚਾਉਕੇ, 12 ਅਗਸਤ (ਮਨਜੀਤ ਸਿੰਘ ਘੜੈਲੀ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੇ ਖਿਡਾਰੀਆਂ ਨੇ ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ 70ਵੀਂਆ ਜ਼ੋਨਲ ਕ੍ਰਿਕਟ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਦੀ ਕ੍ਰਿਕਟ ਟੀਮ ਦੇ ਅੰਡਰ 14 ਦੇ 5 ਅਤੇ ਅੰਡਰ 17 ਦੇ 2 ਖਿਡਾਰੀਆਂ ਦੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਚੋਣ ਹੋਈ ਹੈ। ਇਸ ਵਿਲੱਖਣ ਉਪਲੱਬਧੀ ’ਤੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਖਿਡਾਰੀਆਂ ਨੂੰ ਜਿੱਤ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਦਿਨੀਂ ਸੇਂਟ ਜ਼ੇਵੀਅਰ ਸਕੂਲ ਰੂੜੇਕੇ ਕਲਾਂ ਵਿਖੇ ਹੋਏ ਕ੍ਰਿਕਟ ਟੂਰਨਾਮੈਂਟ ’ਚ ਜ਼ੋਨ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲਿਆ। ਸੰਸਥਾ ਦੇ ਖਿਡਾਰੀਆਂ ਲੜਕਿਆਂ ਦੇ ਉਮਰ ਵਰਗ ਅੰਡਰ 14 ’ਚ ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਅੰਡਰ 17 ਉਮਰ ਵਰਗ ’ਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਮੁਕਾਬਲਿਆਂ ਦੀ ਸੂਚੀ ’ਚ ਆਪਣਾ ਨਾਮ ਦਰਜ਼ ਕਰਵਾਇਆ। ਕ੍ਰਿਕਟ ਟੂਰਨਾਮੈਂਟ ਦੇ ਉਮਰ ਵਰਗ ਅੰਡਰ 14 ’ਚ ਸਹਿਜਪ੍ਰੀਤ ਸਿੰਘ, ਅਰਮਾਨਦੀਪ ਸਿੰਘ ਸਿੱਧੂ, ਜਸਪ੍ਰੀਤ ਸਿੰਘ, ਗੁਰਸਿਮਰਨ ਸਿੰਘ (ਕਲਾਸ ਅੱਠਵੀਂ) ਅਤੇ ਗੁਰਸ਼ਰਨ ਸਿੰਘ ਉੱਪਲ (ਕਲਾਸ ਛੇਵੀਂ) ਨੇ ਦੂਸਰਾ ਸਥਾਨ ਪ੍ਰਾਪਤ ਕੀਤਾ, ਇਸੇ ਤਰ੍ਹਾਂ ਲੜਕੇ (ਅੰਡਰ-17) ’ਚ ਵਰਿੰਦਰ ਸਿੰਘ ਉੱਪਲ (ਕਲਾਸ 9ਵੀਂ) ਅਤੇ ਸਾਹਿਲਦੀਪ ਸਿੰਘ (ਕਲਾਸ ਦਸਵੀਂ) ਨੇ ਆਪਣੀ ਸ਼ਾਨਦਾਰ ਖੇਡ ਸਦਕਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਆਪਣਾ ਸਥਾਨ ਪੱਕਾ ਕੀਤਾ। ਇਸ ਪ੍ਰਾਪਤੀ ਤੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਸਾਗਰਜੀਤ ਸਿੰਘ ਖੀਪਲ (ਡਾਇਰੈਕਟਰ) ਨੇ ਕ੍ਰਿਕਟ ਟੂਰਨਾਮੈਂਟ ’ਚ ਜੇਤ ਅਤੇ ਜ਼ਿਲ੍ਹਾ ਪੱਧਰੀ ਖੇਡਾਂ ’ਚ ਚੁਣੇ ਜਾਣ ਤੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਖਿਡਾਰੀਆਂ ਦੀ ਖੇਡਣ ਦੀ ਲਗਨ ਅਤੇ ਕੋਚਾਂ ਦੀ ਅਣਥੱਕ ਮਿਹਨਤ ਦੀ ਤਾਰੀਫ਼ ਕਰਦੇ ਹੋਏ ਭਵਿੱਖ ’ਚ ਕ੍ਰਿਕਟ ਖੇਡ ’ਚ ਆਪਣਾ ਸੁਨਹਿਰੀ ਭਵਿੱਖ ਬਣਾਉਣ, ਹੋਰ ਪ੍ਰਾਪਤੀਆਂ ਹਾਸਿਲ ਕਰਕੇ ਆਪਣਾ, ਮਾਪਿਆਂ, ਸੰਸਥਾ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਦੀ ਕਾਮਨਾ ਕੀਤੀ।