14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਰਾਸ਼ਟਰ ਨਿਰਮਾਣ ਵਿਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਮਨੁੱਖੀ ਅਧਿਕਾਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਇਕ ਸਮਾਵੇਸ਼ੀ, ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ.

ਅਜੀਤ ਡੈਸਕ 14-08-2026
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਮਨੁੱਖੀ ਅਧਿਕਾਰ, ਸੰਵਿਧਾਨਕ ਕਦਰਾਂ-ਕੀਮਤਾਂ ਅਤੇ ਇਕ ਸਮਾਵੇਸ਼ੀ, ਨਿਆਂਪੂਰਨ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਵਿਚ ਉੱਚ ਸਿੱਖਿਆ ਸੰਸਥਾਵਾਂ ਦੀ ਭੂਮਿਕਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸਿਰਿਕਾ ਦੀ ਸਰਪ੍ਰਸਤੀ ਹੇਠ ਆਯੋਜਿਤ ਕੀਤਾ ਗਿਆ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਵਿਜੈ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਕਿਹਾ ਕਿ ਕਿਸੇ ਵੀ ਰਾਸ਼ਟਰ ਦੇ ਨਿਰਮਾਣ ਵਿਚ ਸਿੱਖਿਆ ਦੀ ਭੂਮਿਕਾ ਸਿਰਫ਼ ਗਿਆਨ ਪ੍ਰਦਾਨ ਕਰਨ ਤੱਕ ਸੀਮਿਤ ਨਹੀਂ ਹੁੰਦੀ। ਸਿੱਖਿਆ ਸੰਸਥਾਵਾਂ ਵਿਦਿਆਰਥੀਆਂ ਦੇ ਵਿਚਾਰਾਂ ਅਤੇ ਦ੍ਰਿਸ਼ਟੀਕੋਣ ਨੂੰ ਆਕਾਰ ਦਿੰਦੀਆਂ ਹਨ, ਜਿਸ ਦਾ ਪ੍ਰਭਾਵ ਸਮਾਜ ਅਤੇ ਰਾਸ਼ਟਰ ਦੇ ਭਵਿੱਖ ’ਤੇ ਪੈਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਕਾਰਾਤਮਕ ਅਤੇ ਰਚਨਾਤਮਕ ਸੋਚ ਵਿਕਸਿਤ ਕਰਨ ਅਤੇ ਆਪਣੀ ਪ੍ਰਤਿਭਾ ਤੇ ਗਿਆਨ ਦੀ ਵਰਤੋਂ ਸਮਾਜ ਅਤੇ ਰਾਸ਼ਟਰ ਦੇ ਵਿਆਪਕ ਹਿੱਤ ਵਿੱਚ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਦਿਵਿਆਂਸ਼ ਪਾਂਡੇ ਨੇ ਸਭ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਸੁਦੇਸ਼ ਵਾਟਿਕਾ ਕ... ਅਗਲੀ ਖ਼ਬਰ ਜੋੜ ਮੇਲੇ ’ਤੇ ਵਿਸ਼ੇਸ਼ - ਸ੍ਰੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ (ਖੰਨਾ)

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।