14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਵਿਖੇ ਅੱਖਾਂ ਦਾ ਚੈੱਕਅੱਪ ਕੈਂਪ

ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)- ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇਕ ਅਜਿਹੀ ਸੰਸਥਾ ਹੈ, ਜੋ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਵੀ ਜਾਗਰੂਕ ਰਹਿੰਦੀ ਹੈ। ਇਸ ਸੰਸਥਾ ਵਿਚ ਜਿੱਥੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵੱਖ-ਵੱਖ ਬੁੱਧ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ, ਉਥੇ ਸਰੀਰਕ ਸਿਹਤ ਦੀ ਤੰਦਰੁਸਤੀ ਲਈ ਵੀ ਵੱਖ-ਵੱਖ ਸਮੇਂ ‘ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ।

ਅਜੀਤ ਡੈਸਕ 14-08-2026
ਭਗਤਾ ਭਾਈਕਾ, 13 ਅਗਸਤ (ਸੁਖਪਾਲ ਸਿੰਘ ਸੋਨੀ)- ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ ਇਕ ਅਜਿਹੀ ਸੰਸਥਾ ਹੈ, ਜੋ ਵਿਦਿਆਰਥੀਆਂ ਦੀ ਸਿਹਤ ਪ੍ਰਤੀ ਵੀ ਜਾਗਰੂਕ ਰਹਿੰਦੀ ਹੈ। ਇਸ ਸੰਸਥਾ ਵਿਚ ਜਿੱਥੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਦੀ ਤੰਦਰੁਸਤੀ ਲਈ ਵੱਖ-ਵੱਖ ਬੁੱਧ ਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ, ਉਥੇ ਸਰੀਰਕ ਸਿਹਤ ਦੀ ਤੰਦਰੁਸਤੀ ਲਈ ਵੀ ਵੱਖ-ਵੱਖ ਸਮੇਂ ‘ਤੇ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਇਸੇ ਤਰ੍ਹਾਂ ਸੰਸਥਾ ਵਿਚ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦੂਸਰੀ ਜਮਾਤ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਆਇਨਾ ਕੀਤਾ ਗਿਆ। ਕੈਂਪ ਵਿਚ ਲਗਭਗ 650 ਵਿਦਿਆਰਥੀਆਂ ਦਾ ਅੱਖਾਂ ਦਾ ਚੈੱਕਅਪ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੂੰ ਅੱਖਾਂ ਦੀ ਵਿਸ਼ੇਸ਼ ਸੰਭਾਲ ਕਰਨ ਦੀ ਸਲਾਹ ਦਿੱਤੀ ਗਈ। ਸਕੂਲ ਦੇ ਸਟਾਫ਼ ਮੈਂਬਰ ਦੀਆਂ ਅੱਖਾਂ ਦਾ ਵੀ ਚੈੱਕਅਪ ਕੀਤਾ ਗਿਆ। ਵਿਦਿਆਰਥੀਆਂ ਦੀਆਂ ਅੱਖਾਂ ਦਾ ਚੈੱਕਅਪ ਕਰਨ ਪਹੁੰਚੀ ਰੋਟਰੀ ਕਲੱਬ ਦੇ ਮੈਂਬਰ ਕਲੱਬ ਪ੍ਰਧਾਨ ਦਵਿੰਦਰ ਸਿੰਘ (ਪੰਜਾਬ ਮੋਟਰਜ਼ ), ਕੇ.ਪੀ. ਸਿੰਘ ਸਰਾਂ ਅਤੇ ਉਨ੍ਹਾਂ ਦੀ ਸਮੁੱਚੀ ਡਾਕਟਰੀ ਟੀਮ ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਕਿਹਾ ਕੀ ਤੁਹਾਨੂੰ ਮੋਬਾਈਲ ਦੀ ਘੱਟ ਤੋਂ ਘੱਟ ਵਰਤੋਂ ਕਰਨੀ ਚਾਹੀਦੀ ਹੈ ਅਤੇ ਟੀਵੀ ਦੇਖਣ ਸਮੇਂ ਵੀ ਦੂਰੀ ਬਣਾਈ ਰੱਖਣਾ ਜ਼ਰੂਰੀ ਹੈ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਕਿਹਾ ਕਿ ਅੱਖਾਂ ਦੀ ਤੰਦਰੁਸਤੀ ਲਈ ਹਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ। ਘੱਟੋ-ਘੱਟ ਦਿਨ ਵਿਚ ਤਿੰਨ ਵਾਰ ਠੰਢੇ ਪਾਣੀ ਦੇ ਛਿੱਟੇ ਅੱਖਾਂ ਵਿਚ ਮਾਰਨੇ ਚਾਹੀਦੇ ਹਨ। ਇਸ ਸਮੇਂ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਗੁਰਮੀਤ ਸਿੰਘ ਗਿੱਲ (ਸਰਪੰਚ), ਕੁਆਰਡੀਨੇਟਰ ਅਤੇ ਅਧਿਆਪਕ ਵੀ ਮੌਜੂਦ ਸਨ।
ਪਿਛਲੀ ਖ਼ਬਰ ਬੇਸਹਾਰਾ ਵਿਅਕਤੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਅਗਲੀ ਖ਼ਬਰ ਰੈਗਿੰਗ ਨੂੰ ਰੋਕਣ ਸੰਬੰਧੀ ਇਕ ਨਾਟਕ ਦਾ ਮੰਚਨ ਕਰਦੇ ਹੋਏ ਵਿਦਿਆਰਥੀ। ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ‘ਐਂਟੀ ਰੈਗਿੰਗ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।