17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਆਕਸਫੋਰਡ ਵਿਖੇ ਧੂਮ-ਧਾਮ ਨਾਲ ਮਨਾਇਆ 80ਵਾਂ ਸੁਤੰਤਰਤਾ ਦਿਵਸ

ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ’ ਭਗਤਾ ਭਾਈਕਾ ਦੇ ਵਿਹੜੇ ਵਿਚ 80ਵਾਂ ਆਜ਼ਾਦੀ ਦਿਵਸ ਨੂੰ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਦੇਸ਼ ਭਗਤੀ ਦੇ ਗੀਤ ਵੰਦੇ ਮਾਤਰਮ ਨਾਲ ਹੋਇਆ।

ਅਜੀਤ ਡੈਸਕ 17-08-2026
ਭਗਤਾ ਭਾਈਕਾ, 16 ਅਗਸਤ (ਸੁਖਪਾਲ ਸਿੰਘ ਸੋਨੀ)- ‘ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ’ ਭਗਤਾ ਭਾਈਕਾ ਦੇ ਵਿਹੜੇ ਵਿਚ 80ਵਾਂ ਆਜ਼ਾਦੀ ਦਿਵਸ ਨੂੰ ਵੀ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦਾ ਆਗਾਜ਼ ਦੇਸ਼ ਭਗਤੀ ਦੇ ਗੀਤ ਵੰਦੇ ਮਾਤਰਮ ਨਾਲ ਹੋਇਆ। ਇਸ ਤੋਂ ਬਾਅਦ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵੱਲੋਂ ਇੱਕ ਫਿਊਜ਼ਨ ਅਤੇ ਦੂਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ“ਜੂਨੀਅਰਜ਼ ਡਾਂਸ ਸ਼ੋਅ” ਪੇਸ਼ ਕੀਤਾ। ਤਿਰੰਗੇ ਦੇ ਰੰਗਾਂ ਦਾ ਆਨੰਦ ਮਾਣਦੇ ਇਹ ਨੰਨ੍ਹੇ ਸਭ ਨੂੰ ਆਕਰਸ਼ਿਤ ਕਰ ਰਹੇ ਸਨ।ਸਕੂਲ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦੇਸ਼-ਭਗਤੀ ਦਾ ਸਮੂਹਿਕ ਗਾਣ ਪੇਸ਼ ਕੀਤਾ ਗਿਆ। ਇਨ੍ਹਾਂ ਵਿਦਿਆਰਥੀਆਂ ਨੇ ਦੇਸ਼ ਭਗਤੀ ਦੀ ਕੋਰੀਓਗ੍ਰਾਫ਼ੀ ਰਾਹੀਂ ਦੇਸ਼-ਭਗਤ ਹੋਣ ਦੀ ਮਿਸਾਲ ਦਿੱਤੀ।ਤਿਰੰਗੇ ਦੇ ਰੰਗਾਂ ਵਿਚ ਸਜੇ ਵਿਦਿਆਰਥੀ ਸਮੁੱਚਾ ਹਿੰਦੁਸਤਾਨ ਲੱਗ ਰਹੇ ਸਨ।ਇਸ ਤੋਂ ਬਿਨ੍ਹਾਂ ਵਿਦਿਆਰਥੀਆਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਲੈ ਕੇ ਰੂ-ਬ-ਰੂ ਹੋਏ। ਇਸ ਦਿਨ ਸਕੂਲ ਵਿਚ ਇੰਟਰ ਹਾਊਸ ਡਿਸਪਲੇਅ ਬੋਰਡ ਡੈਕੋਰੇਸ਼ਨ ਦੇ ਮੁਕਾਬਲੇ ਵੀ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਆਪਣੇ-ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।ਇਸ ਮੁਕਾਬਲੇ ਵਿਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ, ਦੂਜਾ ਸਥਾਨ ਸ਼ਹੀਦ ਊਧਮ ਸਿੰਘ ਅਤੇ ਤੀਜਾ ਸਥਾਨ ਕਰਤਾਰ ਸਿੰਘ ਸਰਾਭਾ ਹਾਊਸ ਨੇ ਪ੍ਰਾਪਤ ਕੀਤਾ। ਸਕੂਲ ਦੇ ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਅੱਜ ਅਸੀਂ ਹਜ਼ਾਰਾਂ ਸੂਰਮਿਆਂ ਦੀਆਂ ਕੁਰਬਾਨੀਆਂ ਕਾਰਨ ਹੀ ਆਜ਼ਾਦੀ ਦੀ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਸਾਡਾ ਫ਼ਰਜ਼ ਬਣਦਾ ਹੈ ਕਿ ਸ਼ਹੀਦਾਂ ਦੇ ਪਾਏ ਪੂਰਨਿਆਂ ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਜੀਵਤ ਰੱਖੀਏ ਅਤੇ ਸੱਚੇ ਦੇਸ਼ ਭਗਤ ਹੋਣ, ਵਧੀਆ ਨਾਗਰਿਕ ਹੋਣ ਦਾ ਸਬੂਤ ਦੇਈਏ। ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਸ. ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ‘ਸ਼ੈਰੀ ਢਿੱਲੋਂ’ (ਵਾਈਸ ਚੇਅਰਮੈਨ), ਗੁਰਮੀਤ ਸਿੰਘ ਗਿੱਲ ਸਰਪੰਚ (ਵਿੱਤ-ਸਕੱਤਰ) ਕੋਆਰਡੀਨੇਟਰ ਅਤੇ ਸਮੂਹ ਸਟਾਫ਼ ਮੈਂਬਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਅਗਲੀ ਖ਼ਬਰ ਬਠਿੰਡਾ ’ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲਹਿਰਾਇਆ ਕੌਮੀ ਤਿਰੰਗਾ * ਆਜ਼ਾਦੀ ਘੁਲਾਟੀਆਂ ਤੇ ਜੰਗੀ ਵਿਧਵਾਵਾਂ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।