ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਤਲਵੰਡੀ ਸਾਬੋ, 16 ਅਗਸਤ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਲੋਕ-ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ, ਲੋਕ ਕਲਾ ਤੇ ਵਿਰਾਸਤ ਨਾਲ ਜੁੜੀਆਂ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ।
ਤਲਵੰਡੀ ਸਾਬੋ, 16 ਅਗਸਤ (ਰਵਜੋਤ ਸਿੰਘ ਰਾਹੀ)- ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਪੰਜਾਬੀ ਸੱਭਿਆਚਾਰ ਅਤੇ ਲੋਕ-ਵਿਰਸੇ ਨਾਲ ਜੁੜਿਆ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ, ਲੋਕ ਕਲਾ ਤੇ ਵਿਰਾਸਤ ਨਾਲ ਜੁੜੀਆਂ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ। ਵਿਦਿਆਰਥੀ ਬੜੇ ਉਤਸ਼ਾਹ ਨਾਲ ਸਕੂਲ ਪਹੁੰਚੇ।ਇਸ ਸਮਾਗਮ ਵਿਚ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਬੜੇ ਆਤਮ-ਵਿਸ਼ਵਾਸ ਨਾਲ ਮੰਚ ‘ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਰੰਗ-ਬਿਰੰਗੇ ਪੰਜਾਬੀ ਸੂਟ, ਫੁਲਕਾਰੀਆਂ, ਚੂੜੀਆਂ ਅਤੇ ਰਵਾਇਤੀ ਸਜਾਵਟ ਨੇ ਤੀਜ ਦੇ ਤਿਉਹਾਰ ਨੂੰ ਚਾਰ ਚੰਨ ਲਗਾ ਦਿੱਤੇ।ਵਿਦਿਆਰਥਣਾਂ ਵੱਲੋਂ ਪੰਜਾਬੀ ਲੋਕ-ਗੀਤਾਂ ‘ਤੇ ਗਿੱਧੇ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਗਿੱਧੇ ਦੀਆਂ ਤਾੜੀਆਂ ਅਤੇ ਲੋਕ-ਬੋਲੀਆਂ ਨਾਲ ਸਕੂਲ ਦਾ ਵਿਹੜਾ ਗੂੰਜ ਉੱਠਿਆ। ਵਿਰਸੇ ਨੂੰ ਸੰਭਾਲਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਆਏ ਹੋਏ ਮਹਿਮਾਨਾਂ ਵਿਦਿਆਰਥੀਆਂ ਦੀਆਂ ਮਾਤਾਵਾਂ ਨੂੰ ਕੁਝ ਖੇਡਾਂ ਕਰਵਾ ਕੇ ਉਨ੍ਹਾਂ ਤੋਂ ਪ੍ਰਸ਼ਨਾਂ ਦੇ ਉੱਤਰ ਪੁੱਛੇ ਗਏ।ਤੀਜ ਮੌਕੇ ਵਿਦਿਆਰਥੀਆਂ ਦੀਆਂ ਦਾਦੀਆਂ ਦੀਆਂ ਬੋਲੀਆਂ, ਸਿੱਠਣੀਆਂ ਤੇ ਲੋਕ ਗੀਤ ਮੁਕਾਬਲੇ ਕਰਵਾਏ ਗਏ। ਜਿਸ ਵਿਚ ਗੋਲਡਨ ਤੀਜ ਦਾ ਖ਼ਿਤਾਬ ਪਹਿਲੀ ਕਲਾਸ ਦੀ ਵਿਦਿਆਰਥਣ ਪ੍ਰਨੀਤ ਕੌਰ ਦੇ ਦਾਦੀ ਜਸਵੀਰ ਕੌਰ ਨੇ ਪ੍ਰਾਪਤ ਕੀਤਾ ।ਵਿਦਿਆਰਥੀਆਂ ਦੀਆਂ ਮਤਾਵਾਂ ਦੇ ਮੁਕਾਬਲਿਆਂ ਵਿਚ ਬੋਲੀਆਂ ਤੇ ਸੱਭਿਆਚਾਰ ਨਾਲ ਸਬੰਧਿਤ ਪ੍ਰਸ਼ਨਾਂ ਦੇ ਉੱਤਰ ਪੁੱਛੇ ਗਏ ।ਇਹਨਾਂ ਮੁਕਾਬਲਿਆਂ ਵਿਚ ਸਿਲਵਰ ਤੀਜ ਦਾ ਖ਼ਿਤਾਬ ਪਹਿਲੀ ਕਲਾਸ ਦੀ ਵਿਦਿਆਰਥਣ ਪਰਵਾਨ ਕੌਰ ਦੇ ਮਾਤਾ ਸੁਮਨਪ੍ਰੀਤ ਕੌਰ ਅਤੇ ਤੀਜੀ ਕਲਾਸ ਦੇ ਵਿਦਿਆਰਥੀ ਜੋਬਨਜੋਤ ਸਿੰਘ ਦੇ ਮਾਤਾ ਅਮਨਦੀਪ ਕੌਰ ਨੇ ਪ੍ਰਾਪਤ ਕੀਤਾ।ਪ੍ਰੋਗਰਾਮ ਦੌਰਾਨ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਰਿਫਰੈਸ਼ਮੈਂਟ ਵੰਡੀ ਗਈ।ਇਸ ਤਰ੍ਹਾਂ ਦੋ ਰੋਜ਼ਾ ਪ੍ਰੋਗਰਾਮ ਸਾਰਿਆਂ ਦੇ ਦਿਲਾਂ ‘ਤੇ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾਪੂਰਵਕ ਸਮਾਪਤ ਹੋਇਆ।