19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐੱਸ. ਐੱਸ.

ਆਜ਼ਾਦੀ ਦਿਹਾੜੇ ਸੰਬੰਧੀ ਕਰਵਾਏ ਸਮਾਗਮ ਦੌਰਾਨ ਐਸ ਐਸ ਡੀ ਗਰਲਜ਼ ਕਾਲਜ ਸਟਾਫ਼ ਤੇ ਵਿਦਿਆਰਥੀ। ਅਜੀਤ ਤਸਵੀਰ 18-08-2026
ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਕਾਲਜ ਦੀਆਂ ਐਨ.ਐਸ.ਐਸ. ਯੂਨਿਟਾਂ, ਬੱਡੀ ਗਰੁੱਪਾਂ ਅਤੇ ਐਨ.ਸੀ.ਸੀ. ਕੈਡਿਟਾਂ ਵਲੋਂ ਸਾਂਝੇ ਤੌਰ ਉੱਤੇ ਕਰਵਾਏ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਨਾਲ ਸਬੰਧਿਤ ਦੇਸ਼ ਭਗਤੀ ਦੀਆਂ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਅਤੇ ਦੇਸ਼ ਪ੍ਰਤੀ ਆਪਣੇ ਪਿਆਰ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਬਠਿੰਡਾ ਜ਼ਿਲ੍ਹੇ ਵਿਚ ਇਕ ਵਿਸ਼ੇਸ਼ ਜਾਗਰੂਕਤਾ ਰੈਲੀ ਵੀ ਕੱਢੀ ਗਈ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਨਾਅਰਿਆਂ ਰਾਹੀਂ ਲੋਕਾਂ ਵਿਚ ਰਾਸ਼ਟਰੀ ਭਾਵਨਾ ਦਾ ਸੰਚਾਰ ਕੀਤਾ। ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਮੇਰਾ ਯੁਵਾ ਭਾਰਤ ਟੀਮ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਸੰਬੋਧਨ ਕਰਦਿਆਂ ਕਿਹਾ ਕਿ ਆਜ਼ਾਦੀ ਸਾਨੂੰ ਮਹਾਨ ਕੁਰਬਾਨੀਆਂ ਤੋਂ ਬਾਅਦ ਪ੍ਰਾਪਤ ਹੋਈ ਹੈ, ਇਸ ਲਈ ਨੌਜਵਾਨ ਪੀੜ੍ਹੀ ਦਾ ਫ਼ਰਜ਼ ਹੈ ਕਿ ਉਹ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਵਿਚ ਆਪਣਾ ਯੋਗਦਾਨ ਪਾਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਪੂਰੀਆਂ ਨਾ ਹੋਣ ਕਰਕੇ ਪੂਰਨ ਤੌਰ ’ਤੇ ਕਲਮ ਛੋੜ ਹੜਤਾਲ ਸ਼ੁਰੂ ਅਗਲੀ ਖ਼ਬਰ ਸਿਕੰਦਰ ਸਿੰਘ ਬੇਗਾ, ਬਲਵੰਤ ਸਿੰਘ ਬੇਗਾ, ਦਾਰਾ ਆਦੇਸ਼। ਸਿਕੰਦਰ ਬੇਗਾ ਨੂੰ ਅਕਾਲੀ ਦਲ ਬਾਦਲ ਵਲੋਂ ਪੀ.ਏ.ਸੀ. ਮੈਂਬਰ ਲਾਏ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।