2027 ਦੀਆਂ ਚੋਣਾਂ ’ਚ ਨੌਜਵਾਨ ਪੀੜ੍ਹੀ ਦਾ ਅਹਿਮ ਰੋਲ ਹੋਵੇਗਾ- ਮਲੂਕਾ
ਭਗਤਾ ਭਾਈਕਾ, 18 ਅਗਸਤ (ਸੁਖਪਾਲ ਸਿੰਘ ਸੋਨੀ)-ਹਲਕਾ ਰਾਮਪੁਰਾ ਫੂਲ ’ਚ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਜਲਾਲਆਕਲੀਆ ਗੁਰੂਸਰ ਅਤੇ ਦਿਆਲਪੁਰਾ ਦੇ ਦਰਜਨਾਂ ਨੌਜਵਾਨਾਂ ਨੇ ਸ਼੍ਰੋਮਣੀ ਅਕਾਲੀ ਵਿਚ ਸਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਮਲੂਕਾ ਨੇ ਕਿਹਾ ਕੇ ਅਖੌਤੀ ਇਨਕਲਾਬ ਅਤੇ ਬਦਲਾਅ ਦੇ ਨਾਅਰੇ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਸਕੀ।
ਅਜੀਤ ਡੈਸਕ
19-08-2026