21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਧਿਆਪਕਾਂ ਨੇ ਸਮੂਹਿਕ ਛੁੱਟੀ ਲੈਣ ਲਈ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੌਂਪੇ ਪੱਤਰ

ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਾਂਝਾ ਮੁਲਾਜਮ-ਪੈਨਸ਼ਨਰ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਸਮੇਤ ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ ਦੇ ਝੰਡਿਆਂ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ 27 ਅਗਸਤ ਦੇ ‘ਮਹਾਂ-ਬੰਦ’ ਵਿਚ ਸ਼ਾਮਲ ਹੋਣ ਲਈ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਉਸ ਦਿਨ ਸਮੂਹਿਕ ਛੁੱਟੀ ਲੈਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਅਗਾਂਓ ਨੋਟਿਸ ਸੌਂਪੇ ਗਏ। ਇਸ ਨੋਟਿਸ ਅਨੁਸਾਰ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈਂਦੇ ਹੋਏ ਸਕੂਲ ਵਿਚ ਨਾ ਜਾ ਕੇ ਸਿੱਧਾ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣਗੇ, ਜੇਕਰ ਕਿਸੇ ਵੀ ਕਰਮਚਾਰੀ ਜਾਂ ਸਕੂਲ ਮੁੱਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਵਿਭਾਗ ਵਲੋਂ ਰੋਕਿਆ ਗਿਆ ਜਾਂ ਦਬਾਅ ਪਾਇਆ ਗਿਆ ਤਾਂ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਸਮੂਹਿਕ ਛੁੱਟੀ ਸੰਬੰਧੀ ਪੱਤਰ ਸੌਂਪਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂ। ਤਸਵੀਰ : ਲਵਲੀ 20-08-2026
ਬਠਿੰਡਾ, 19 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸਾਂਝਾ ਮੁਲਾਜਮ-ਪੈਨਸ਼ਨਰ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਸਮੇਤ ਡੈਮੋਕ੍ਰੇਟਿਕ ਮੁਲਾਜ਼ਮ ਫ਼ਰੰਟ ਦੇ ਝੰਡਿਆਂ ਹੇਠ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ 27 ਅਗਸਤ ਦੇ ‘ਮਹਾਂ-ਬੰਦ’ ਵਿਚ ਸ਼ਾਮਲ ਹੋਣ ਲਈ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਉਸ ਦਿਨ ਸਮੂਹਿਕ ਛੁੱਟੀ ਲੈਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਅਗਾਂਓ ਨੋਟਿਸ ਸੌਂਪੇ ਗਏ। ਇਸ ਨੋਟਿਸ ਅਨੁਸਾਰ ਸਮੂਹ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਸਮੇਤ ਸਕੂਲ ਹੈੱਡ 27 ਅਗਸਤ ਨੂੰ ਸਮੂਹਿਕ ਛੁੱਟੀ ਲੈਂਦੇ ਹੋਏ ਸਕੂਲ ਵਿਚ ਨਾ ਜਾ ਕੇ ਸਿੱਧਾ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਲ ਹੋਣਗੇ, ਜੇਕਰ ਕਿਸੇ ਵੀ ਕਰਮਚਾਰੀ ਜਾਂ ਸਕੂਲ ਮੁੱਖੀ ਨੂੰ ਸਮੂਹਿਕ ਛੁੱਟੀ ਲੈਣ ਤੋਂ ਵਿਭਾਗ ਵਲੋਂ ਰੋਕਿਆ ਗਿਆ ਜਾਂ ਦਬਾਅ ਪਾਇਆ ਗਿਆ ਤਾਂ ਇਹ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡੀ.ਟੀ.ਐਫ, ਸਪੈਸ਼ਲ ਕਾਡਰ ਅਧਿਆਪਕ ਫ਼ਰੰਟ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ, ਕੰਪਿਊਟਰ ਟੀਚਰਜ਼ ਯੂਨੀਅਨ, ਗੌਰਮਿੰਟ ਸੀ ਐਂਡ ਵੀ ਟੀਚਰ ਯੂਨੀਅਨ, ਬੀ.ਐਡ ਅਧਿਆਪਕ ਫ਼ਰੰਟ, ਫਿਜ਼ੀਕਲ ਐਜੂਕੇਸ਼ਨ ਟੀਚਰਜ਼ ਐਸੋਸੀਏਸ਼ਨ, ਜੀਟੀਯੂ, 873-130 ਡੀਪੀਈ ਟੀਚਰ ਯੂਨੀਅਨ, 4161 ਅਧਿਆਪਕ ਯੂਨੀਅਨ, ਲੈਬ ਐਸੋਸੀਏਸ਼ਨ, ਈਟੀਟੀ ਅਧਿਆਪਕ ਯੂਨੀਅਨ, ਪੀਐਸਐਮਐਸਯੂ ਆਦਿ ਜਥੇਬੰਦੀਆਂ ਦੇ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਲਹਿਰਾ ਥਰਮਲ ਦੀ ਜੱਥੇਬੰਦੀ ਇੰਪਲਾਈਜ਼ ਫੈਡਰੇਸ਼ਨ ਚਾਹਲ ਦੇ ਪ੍ਰਧਾਨ ਰਘਬੀਰ ਸਿੰਘ ਸੈਣੀ ਬਣੇ ਅਗਲੀ ਖ਼ਬਰ ਸਮਰ ਹਿੱਲ ਕਾਨਵੈਂਟ ਸਕੂਲ ਬਠਿੰਡਾ ’ਚ ਧੂਮਧਾਮ ਨਾਲ ਮਨਾਇਆ ‘ਤੀਆਂ ਦਾ ਤਿਉਹਾਰ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।