20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲੁਟੇਰੇ ਕਬਾੜੀਏ ਤੋਂ 80 ਹਜਾਰ ਦੀ ਨਕਦੀ ਅਤੇ ਐਕਟਿਵਾ ਖੋਹ ਹੋਏ ਫ਼ਰਾਰ

ਬਠਿੰਡਾ, 19 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਵਿਸ਼ਵਕਰਮਾ ਮਾਰਕੀਟ ਕੋਲ ਤਿੰਨ ਲੁਟੇਰਿਆਂ ਵਲੋਂ ਇਕ ਵਿਅਕਤੀ ਤੋਂ 80 ਹਜਾਰ ਰੁਪਏ ਦੀ ਨਕਦੀ ਅਤੇ ਇਕ ਐਕਟਿਵਾ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਥਰਮਲ ਦੀ ਪੁਲਿਸ ਨੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਅਜੀਤ ਡੈਸਕ 20-08-2026
ਬਠਿੰਡਾ, 19 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਵਿਸ਼ਵਕਰਮਾ ਮਾਰਕੀਟ ਕੋਲ ਤਿੰਨ ਲੁਟੇਰਿਆਂ ਵਲੋਂ ਇਕ ਵਿਅਕਤੀ ਤੋਂ 80 ਹਜਾਰ ਰੁਪਏ ਦੀ ਨਕਦੀ ਅਤੇ ਇਕ ਐਕਟਿਵਾ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਥਰਮਲ ਦੀ ਪੁਲਿਸ ਨੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 18 ਹਜਾਰ ਰੁਪਏ ਦੀ ਨਕਦੀ ਅਤੇ ਇਕ ਕਾਰ ਬਰਾਮਦ ਕੀਤੀ ਗਈ ਹੈ। ਥਾਣਾ ਥਰਮਲ ਦੇ ਮੁੱਖ ਅਫ਼ਸਰ ਹਰਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਲਖਵੀਰ ਕੁਮਾਰ ਵਾਸੀ ਕ੍ਰਿਸ਼ਨਾ ਨਗਰ ਮਲੋਟ ਨੇ ਬਿਆਨ ਦਰਜ ਕਰਵਾਏ ਕਿ ਉਹ ਕਬਾੜ ਖ਼ਰੀਦਣ ਦਾ ਕੰਮ ਕਰਦਾ ਹੈ। ਇਸ ਦੌਰਾਨ ਉਸ ਨੂੰ 17 ਅਗਸਤ 2026 ਨੂੰ ਮੁਲਜ਼ਮ ਗੁਰਬਾਜ਼ ਸਿੰਘ, ਸੁਖਪ੍ਰੀਤ ਸਿੰਘ ਅਤੇ ਸੁਖਵੀਰ ਸਿੰਘ ਵਾਸੀ ਮਹਿਮਾ ਸਰਜਾ ਜੋ ਕਿ ਵਿਸ਼ਵਕਰਮਾ ਮਾਰਕੀਟ ਬਠਿੰਡਾ ਵਿਖੇ ਕਾਰ ਵਿਚ ਆਏ ਤੇ ਉਸ ਕੋਲੋਂ 85 ਹਜਾਰ ਅਤੇ ਐਕਟਿਵਾ ਖੋਹ ਕਰਕੇ ਲੈ ਗਏ। ਇਸ ਮਾਮਲੇ ਦੀ ਸ਼ਿਕਾਇਤ ਮਿਲਣ ਉਪਰੰਤ ਉਨ੍ਹਾਂ ਵਲੋਂ ਤਿੰਨ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਨ੍ਹਾਂ ਵਿਚੋਂ ਮੁਲਜ਼ਮ ਗੁਰਬਾਜ਼ ਸਿੰਘ ਅਤੇ ਸੁਖਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਹੋਏ 18 ਹਜਾਰ ਰੁਪਏ ਦੀ ਨਕਦੀ ਅਤੇ ਕਾਰ ਬਰਾਮਦ ਕੀਤੀ ਗਈ ਹੈ। ਜਦਕਿ ਸੁਖਵੀਰ ਸਿੰਘ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਪਿਛਲੀ ਖ਼ਬਰ ਪਿੰਡ ਬਾਂਡੀ ਦੇ ਕਿਸਾਨਾਂ ਦੀਆਂ ਇਕੋ ਰਾਤ ਚ 12 ਸੋਲਰ ਮੋਟਰਾਂ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਨੇ ਦੋ ਸ਼ਖ਼ਸੀਅਤਾਂ ਨੂੰ ਆਜ਼ਾਦੀ ਦਿਵਸ ਉੱਤੇ ਸਨਮਾਨਿਤ ਕਰਨ ਦੀ ਕੀਤੀ ਸ਼ਲਾਘਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।