22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

4 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ

ਭਗਤਾ ਭਾਈਕਾ, 21 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾ: ਜਯੋਤੀ ਯਾਦਵ ਬੈਂਸ, ਆਈ. ਪੀ.

ਚਾਰ ਕੁਇੰਟਲ ਚੂਰਾ ਪੋਸਤ ਸਮੇਤ ਗ੍ਰਿਫਤਾਰ ਕੀਤਾ ਦੋਸ਼ੀ ਐੱਸ.ਐੱਚ.ਓ. ਪਰਬਤ ਸਿੰਘ ਸਮੇਤ ਪੁਲਿਸ ਪਾਰਟੀ। ਤਸਵੀਰ: ਸੁਖਪਾਲ ਸਿੰਘ ਸੋਨੀ 22-08-2026
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸਿੰਘ ਸੋਨੀ)-ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਾ: ਜਯੋਤੀ ਯਾਦਵ ਬੈਂਸ, ਆਈ.ਪੀ.ਐੱਸ.,ਐੱਸ.ਐੱਸ.ਪੀ. ਬਠਿੰਡਾ ਦੀ ਰਹਿਨੁਮਾਈ ਹੇਠ ਅਤੇ ਮਨੋਜ ਕੁਮਾਰ, ਪੀ. ਪੀ. ਐੱਸ, ਡੀ. ਐੱਸ. ਪੀ. ਫੂਲ ਦੀ ਅਗਵਾਈ ਵਿਚ ਥਾਣਾ ਭਗਤਾ ਭਾਈਕਾ ਦੀਆਂ ਪੁਲਿਸ ਟੀਮਾਂ ਵਲੋਂ ਮੁਖ਼ਬਰੀ ਦੇ ਅਧਾਰ ’ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 04 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਕਰਵਾ ਕੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ ਐੱਸ ਪੀ ਫੂਲ ਮਨੋਜ ਕੁਮਾਰ ਨੇ ਦੱਸਿਆ ਕਿ ਥਾਣਾ ਭਗਤਾ ਭਾਈਕਾ ਦੇ ਐੱਸ ਐਚ ਓ ਪਰਬਤ ਸਿੰਘ ਦੀ ਟੀਮ ਨੇ ਸੂਚਨਾ ਅਧਾਰਿਤ ਕਾਰਵਾਈ ਕਰਦੇ ਹੋਏ ਪਿੰਡ ਆਕਲੀਆ ਜਲਾਲ ਵਿਖੇ ਇਕ ਖੇਤ ਵਾਲੀ ਮੋਟਰ ਵਾਲੇ ਕਮਰੇ ਵਿਚੋਂ 4 ਕੁਇੰਟਲ ਵਜ਼ਨੀ ਭੁੱਕੀ ਚੂਰਾ ਪੋਸਤ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੌਕੇ ’ਤੇ ਹੀ ਕਥਿਤ ਦੋਸ਼ੀ ਜਗਸੀਰ ਸਿੰਘ ਵਾਸੀ ਆਕਲੀਆ ਜਲਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਥਾਣਾ ਭਗਤਾ ਭਾਈਕਾ ਵਿਖੇ ਕਥਿਤ ਦੋਸ਼ੀ ਖਿਲਾਫ਼ ਮੁਕੱਦਮਾ ਉਕਤ ਦਰਜ ਦਰਜ ਕਰ ਲਿਆ ਹੈ। ਡੀ ਐੱਸ ਪੀ ਮਨੋਜ ਕੁਮਾਰ ਨੇ ਦੱਸਿਆ ਕਿ ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਉਪਰ ਤਿੱਖੀ ਨਜ਼ਰ ਰੱਖੀ ਜਾ ਰਹੀ, ਕਿਸੇ ਵੀ ਸਮਾਜ ਵਿਰੋਧੀ ਅਤੇ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਨੇ ਉਕਤ ਕਥਿਤ ਦੋਸ਼ੀ ਨੂੰ ਮੌਕੇ ਉੱਤੇ ਹੀ ਗ੍ਰਿਫ਼ਤਾਰ ਕਰ ਲਿਆ ਹੈ। ਉਹ ਇਹ ਭੁੱਕੀ ਕਿੱਥੋਂ ਲੈ ਕੇ ਆਇਆ ਅਤੇ ਅੱਗੇ ਕਿੱਥੇ ਸਪਲਾਈ ਕਰਨੀ ਸੀ। ਇਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ। ਪੁਲਿਸ ਨੇ ਕਥਿਤ ਦੋਸ਼ੀ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਵੇਦਾਂਤਾ ਪਾਵਰ ਨੇ ਅਕਸ਼ੈ ਊਰਜਾ ਦਿਵਸ ਮੌਕੇ ਊਰਜਾ ਤੇ ਸਰੋਤਾਂ ਦੀ ਵਧੇਰੇ ਕੁਸ਼ਲ ਵਰਤੋਂ ’ਤੇ ਜ਼ੋਰ ਦਿੱਤਾ ਅਗਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਕੌਂਸਲਰ ਗੁਰਤੇਜ ਸਿੰਘ ਗੋਰਾ ਨੂੰ ਸਦਮਾ, ਪਿਤਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।