22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਵਿਚ 80ਵਾਂ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ

ਰਾਮਪੁਰਾ ਫੂਲ, 21 ਅਗਸਤ (ਹੇਮੰਤ ਕੁਮਾਰ ਸ਼ਰਮਾ): ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਦੇ ਵਿਹੜੇ ਵਿਚ ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੇ ਹੀ ਉਤਸ਼ਾਹ, ਸ਼ਰਧਾ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ।

ਸ਼ਿਵਾਲਿਕ ਹਿੱਲਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 22-08-2026
ਰਾਮਪੁਰਾ ਫੂਲ, 21 ਅਗਸਤ (ਹੇਮੰਤ ਕੁਮਾਰ ਸ਼ਰਮਾ): ਸ਼ਿਵਾਲਿਕ ਹਿਲਜ਼ ਪਬਲਿਕ ਸਕੂਲ ਦੇ ਵਿਹੜੇ ਵਿਚ ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਬੜੇ ਹੀ ਉਤਸ਼ਾਹ, ਸ਼ਰਧਾ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਗਗਨਦੀਪ ਸ਼ਰਮਾ ਅਤੇ ਸਕੂਲ ਪ੍ਰਿੰਸੀਪਲ ਮੈਡਮ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਜਿਵੇਂ ਹੀ ਤਿਰੰਗਾ ਅਸਮਾਨ ਵਿਚ ਲਹਿਰਾਇਆ, ਪੂਰਾ ਸਕੂਲ ਕੈਂਪਸ ਦੇਸ਼ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। ਇਸ ਉਪਰੰਤ ਵਿਦਿਆਰਥੀਆਂ ਵਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਨੰਨ੍ਹੇ-ਮੁੰਨ੍ਹੇ ਬੱਚਿਆਂ ਅਤੇ ਵੱਡੀ ਕਲਾਸਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਸੰਗਰਾਮ, ਦੇਸ਼ ਦੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਦੀ ਕੀਮਤ ਨੂੰ ਦਰਸਾਉਂਦੇ ਭਾਸ਼ਣ, ਕਵਿਤਾਵਾਂ ਅਤੇ ਨਾਟਕ ਪੇਸ਼ ਕੀਤੇ। ਖ਼ਾਸ ਤੌਰ ’ਤੇ ‘ਆਜ਼ਾਦੀ ਦੀ ਲੜਾਈ’ ਵਿਸ਼ੇ ’ਤੇ ਪੇਸ਼ ਕੀਤੇ ਨਾਟਕ ਨੇ ਮੌਜੂਦ ਸਾਰਿਆਂ ਨੂੰ ਭਾਵੁਕ ਕਰ ਦਿੱਤਾ। ਸਮਾਗਮ ’ਚ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੱਤੀ ਸਮਾਗਮ ਦੌਰਾਨ ਦੇਸ਼ਭਗਤੀ ਦੇ ਗੀਤਾਂ ਅਤੇ ਨਾਅਰਿਆਂ ਨੇ ਮਾਹੌਲ ਨੂੰ ਹੋਰ ਵੀ ਜੋਸ਼ੀਲਾ ਬਣਾ ਦਿੱਤਾ। ਵਿਦਿਆਰਥੀਆਂ ਨੇ ਤਿਰੰਗੇ ਦੇ ਰੰਗਾਂ ਵਾਲੇ ਪਹਿਰਾਵਿਆਂ ਅਤੇ ਵੱਖ-ਵੱਖ ਦੇਸ਼ਭਗਤੀ ਪ੍ਰਤੀਕਾਂ ਰਾਹੀਂ ਵੀ ਸਮਾਗਮ ਦੀ ਰੌਣਕ ਵਧਾਈ।
ਪਿਛਲੀ ਖ਼ਬਰ ਬਠਿੰਡਾ ’ਚ ਕਾਰ ਡਰਾਈਵਰ ਦੀ ਕੁੱਟਮਾਰ ਕਰਦੇ ਹੋਏ ਲੁਟੇਰੇ ਕਾਰ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ਮੁੱਖ ਅਧਿਆਪਕ ਨਾਹਰ ਸਿੰਘ ਸਿੱਧੂ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।