23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਬੱਕਰੀ ਚੋਰ ਗਰੋਹ ਦੇ ਪੰਜ ਮੈਂਬਰ ਚੋਰੀ ਕੀਤੀਆਂ ਬੱਕਰੀਆਂ ਸਮੇਤ ਕਾਬੂ

ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਬੱਕਰੀ ਚੋਰ ਗਰੋਹ ਦੇ ਪੰਜ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਕੇ ਚੋਰੀ ਕੀਤੀਆਂ ਬੱਕਰੀਆਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਬੱਕਰੀ ਚੋਰ ਗਿਰੋਹ ਸਰਗਰਮ ਹੋਕੇ ਮਾਲ ਚਾਰਨ ਵਾਲੇ ਗਰੀਬ ਲੋਕਾਂ ਦੀਆਂ ਹਨੇਰੇ ਵਿਚ ਬੱਕਰੀਆਂ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਸੀ।

ਅਜੀਤ ਡੈਸਕ 23-08-2026
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਥਾਣਾ ਸੰਗਤ ਦੀ ਪੁਲਿਸ ਵਲੋਂ ਬੱਕਰੀ ਚੋਰ ਗਰੋਹ ਦੇ ਪੰਜ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰਕੇ ਚੋਰੀ ਕੀਤੀਆਂ ਬੱਕਰੀਆਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਚੌਕੀ ਪਥਰਾਲਾ ਦੇ ਇੰਚਾਰਜ ਧਰਮਵੀਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਪਿੰਡਾਂ ਵਿਚ ਪਿਛਲੇ ਕੁਝ ਦਿਨਾਂ ਤੋਂ ਬੱਕਰੀ ਚੋਰ ਗਿਰੋਹ ਸਰਗਰਮ ਹੋਕੇ ਮਾਲ ਚਾਰਨ ਵਾਲੇ ਗਰੀਬ ਲੋਕਾਂ ਦੀਆਂ ਹਨੇਰੇ ਵਿਚ ਬੱਕਰੀਆਂ ਚੋਰੀ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਿਹਾ ਸੀ। ਜਿਸ ਨੂੰ ਫੜਨ ਲਈ ਪੁਲਿਸ ਵਲੋਂ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਸੀ। ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕੁਟੀ ਕਿਸ਼ਨਪੁਰਾ ਦੇ ਕੁਝ ਵਿਅਕਤੀ ਨੇੜਲੀ ਮੰਡੀ ਕਿਲਿਆਂ ਵਾਲੀ ਅਤੇ ਡੂੰਮਵਾਲੀ ਬੱਕਰਾ ਮੰਡੀ ਤੇ ਚੋਰੀ ਕੀਤੀਆਂ ਬੱਕਰੀਆਂ ਵੇਚਣ ਦਾ ਧੰਦਾ ਕਰ ਰਹੇ ਹਨ। ਜਦੋਂ ਪੁਲਿਸ ਪਾਰਟੀ ਨੇ ਸੂਚਨਾ ਦੇ ਆਧਾਰ ‘ਤੇ ਅੱਜ ਪਿੰਡ ਕੁਟੀ ਕਿਸ਼ਨਪੁਰਾ ਤੋਂ ਡੂੰਮਵਾਲੀ ਮੰਡੀ ਨੂੰ ਬੱਕਰੀਆਂ ਵੇਚਣ ਲਈ ਲਿਜਾ ਰਹੇ ਵਿਅਕਤੀਆਂ ‘ਤੇ ਰੇਡ ਕੀਤੀ ਗਈ ਤਾਂ ਉਨ੍ਹਾਂ ਨੂੰ ਚੋਰੀ ਕੀਤੀਆਂ 6 ਬੱਕਰੀਆਂ ਅਤੇ ਚੋਰੀ ਦੇ ਮੋਟਰ-ਸਾਈਕਲ ਸਮੇਤ ਕਾਬੂ ਕਰ ਲਿਆ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਚੇਤਨ ਸਿੰਘ, ਖੁਸ਼ਪ੍ਰੀਤ ਸਿੰਘ ਉਰਫ਼ ਹਰਮਨ ਸਿੰਘ ਵਾਸੀ ਪਿੰਡ ਕੁਟੀ ਕਿਸ਼ਨਪੁਰਾ ਅਤੇ ਹਰਪਾਲ ਸਿੰਘ ਵਾਸੀ ਪਿੰਡ ਪੰਨੀਵਾਲਾ ਮੋਰੀਕਾ ਹਰਿਆਣਾ ਵਜੋਂ ਹੋਈ ਹੈ। ਜਦੋਂ ਕਿ ਇਸ ਗਿਰੋਹ ਦੇ ਦੋ ਸਾਥੀ ਗਗਨਦੀਪ ਸਿੰਘ ਵਾਸੀ ਕੁਟੀ ਕਿਸ਼ਨਪੁਰਾ ਅਤੇ ਲਵਪ੍ਰੀਤ ਸਿੰਘ ਵਾਸੀ ਪਿੰਡ ਦੇਸੂ ਮਲਕਾਣਾ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਡਿਊਟੀ ਨੂੰ ਲੈ ਕੇ ਸਰਕਾਰੀ ਸਕੂਲ ਦੇ ਸੇਵਾਦਾਰਾਂ ਤੇ ਮਿਡ-ਡੇ-ਮੀਲ ਵਰਕਰਾਂ ਆਪਸ ਵਿਚ ਉਲਝੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਰਾਜ ਵਿਚ ਹੀ ਸੂਬੇ ਦਾ ਵਿਕਾਸ ਹੋਇਆ-ਬਲਕਾਰ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।