23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੀਮੈਂਟ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਅਲਟ੍ਰਾਟੈਕ ਫੈਕਟਰੀ ਦੇ ਮੁੱਖ ਗੇਟ ਅੱਗੇ ਮੈਨੇਜਮੈਂਟ ਖਿਲਾਫ਼ ਧਰਨੇ ਦੌੌਰਾਨ ਕੀਤੀ ਨਾਅਰੇਬਾਜ਼ੀ

ਲਹਿਰਾ ਮੁਹੱਬਤ, 22 ਅਗਸਤ (ਸੁਖਪਾਲ ਸਿੰਘ ਸੁੱਖੀ)-ਅੱਜ ਅਲਟ੍ਰਾਟੈਕ ਸੀਮੈਂਟ ਫੈਕਟਰੀ ਲਹਿਰਾ ਮੁਹੱਬਤ ਵਿਖੇ ਲਗਾਤਾਰ ਤੀਸਰੇ ਦਿਨ ਸੀਮੈਂਟ ਵਰਕਰਾਂ ਵਲੋਂ ਧਰਨੇ ਦੌਰਾਨ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 30 ਮਾਰਚ 2026 ਨੂੰ ਵਰਕਰਾਂ ਦੀ ਹੱਕੀ ਤੇ ਜਾਇਜ਼ ਮੰਗਾਂ ਲਈ ਪੱਤਰ ਅਲਟ੍ਰਾਟੈਕ ਮੈਨੇਜਮੈਂਟ ਤੇ ਸਬੰਧਿਤ ਠੇਕੇਦਾਰਾਂ ਨੂੰ ਸੌਂਪਿਆ ਸੀ।

ਅਜੀਤ ਡੈਸਕ 23-08-2026
ਲਹਿਰਾ ਮੁਹੱਬਤ, 22 ਅਗਸਤ (ਸੁਖਪਾਲ ਸਿੰਘ ਸੁੱਖੀ)-ਅੱਜ ਅਲਟ੍ਰਾਟੈਕ ਸੀਮੈਂਟ ਫੈਕਟਰੀ ਲਹਿਰਾ ਮੁਹੱਬਤ ਵਿਖੇ ਲਗਾਤਾਰ ਤੀਸਰੇ ਦਿਨ ਸੀਮੈਂਟ ਵਰਕਰਾਂ ਵਲੋਂ ਧਰਨੇ ਦੌਰਾਨ ਮੈਨੇਜਮੈਂਟ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਦੱਸਿਆ ਕਿ 30 ਮਾਰਚ 2026 ਨੂੰ ਵਰਕਰਾਂ ਦੀ ਹੱਕੀ ਤੇ ਜਾਇਜ਼ ਮੰਗਾਂ ਲਈ ਪੱਤਰ ਅਲਟ੍ਰਾਟੈਕ ਮੈਨੇਜਮੈਂਟ ਤੇ ਸਬੰਧਿਤ ਠੇਕੇਦਾਰਾਂ ਨੂੰ ਸੌਂਪਿਆ ਸੀ। ਪਰ ਲਗਭਗ 5 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਵਰਕਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਹੋਇਆ। ਮੈਨੇਜਮੈਂਟ ਵਲੋਂ ਟਾਲ-ਮਟੋਲ ਕਰਕੇ ਸਮਾਂ ਲੰਘਾਇਆ ਜਾ ਰਿਹਾ। ਜਿਸ ਕਾਰਨ ਯੂਨੀਅਨ ਵਲੋਂ ਮੈਨੇਜਮੈਂਟ ਦੇ ਖਿਲਾਫ਼ ਸੰਘਰਸ਼ ਵਿੱਢਣ ਦੀ ਰਣਨੀਤੀ ਤਿਆਰ ਕਰਨ ਦਾ ਫੈਸਲਾ ਲਿਆ। ਜਿਸ ਦੇ ਸਿੱਟੇ ਵਜੋਂ ਅੱਜ ਫੈਕਟਰੀ ਦੇ ਮੁੱਖ ਗੇਟ ਅੱਗੇ ਧਰਨਾ ਲਾ ਕੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਆਗੂਆਂ ਨੇ ਕਿਹਾ ਜੇ ਸੀਮੈਂਟ ਵਰਕਰਾਂ ਦੀਆਂ ਮੰਗਾਂ ਦਾ ਜਲਦ ਹੱਲ ਨਾ ਹੋਇਆ ਤਾਂ ਆਉਣ ਵਾਲੇ ਸਮੇਂ ’ਚ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਗਾ ਕੇ ਭੁੱਖ ਹੜ੍ਹਤਾਲ ਸ਼ੁਰੂ ਕੀਤੀ ਜਾਵੇਗੀ। ਜਿਸ ਦੀ ਜ਼ਿੰਮੇਵਾਰ ਅਲਟ੍ਰਾਟੈਕ ਮੈਨੇਜਮੈਂਟ ਹੋਵੇਗੀ। ਇਸ ਮੌਕੇ ਅਲਟ੍ਰਾਟੈਕ ਮੈਨੇਜਮੈਂਟ ਵਲੋਂ ਵਰਕਰਾਂ ਦੀਆਂ ਮੰਗਾਂ ਸਬੰਧੀ ਜਲਦ ਫੈਸਲਾ ਲੈਣ ਦਾ ਭਰੋਸਾ ਦੇਣ ਉਪਰੰਤ ਧਰਨਾ ਚੁੱਕਿਆ। ਇਸ ਸਮੇਂ ਮਨੋਜ ਕੁਮਾਰ, ਮਨਪ੍ਰੀਤ ਸਿੰਘ ਬਿੱਟੂ, ਲਖਵੀਰ ਸਿੰਘ, ਜਾਕਿਰ ਹੁਸੈਨ, ਗੁਰਦੀਪ ਸਿੰਘ, ਗੁਰਦੀਪ ਸਿੰਘ ਟੱਲਵਾਲੀ, ਗੁਰਸੇਵਕ ਸਿੰਘ ਮਹਿਰਾਜ, ਜਸਵਿੰਦਰ ਸਿੰਘ, ਕ੍ਰਿਸ਼ਨ ਸ਼ਰਮਾ, ਵਕੀਲ ਸਿੰਘ, ਸੁਖਜਿੰਦਰ ਸਿੰਘ ਬਾਠ ਨੇ ਸੰਬੋਧਨ ਕੀਤਾ ਤੇ ਜਰਨੈਲ ਸਿੰਘ ਭੂੰਦੜ ਨੇ ਸਟੇਜ ਦਾ ਸੰਚਾਲਨ ਕੀਤਾ।
ਪਿਛਲੀ ਖ਼ਬਰ ਸੜਕ ਹਾਦਸਿਆਂ ਵਿਚ ਦੋ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ ਸੁਨਿਆਰੇ ਦੇ ਘਰੋਂ ਕਰੋੜਾਂ ਰੁਪਏ ਦੇ ਗਹਿਣੇ ਚੋਰੀ ਕਰਨ ਦੇ ਮਾਮਲੇ ’ਚ 4 ਗ੍ਰਿਫਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।