ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫ਼ਸਲ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਅੰਬੂਜਾ ਫਾਊਂਡੇਸ਼ਨ ਵੱਲੋਂ ਬੈਟਰ ਕਾਟਨ ਇਨੀਸ਼ੀਏਟਿਵ ਦੇ ਤਹਿਤ ਪਿੰਡ ਚੱਕ ਰੁਲਦੂ ਸਿੰਘ ਵਾਲਾ, ਵਿਖੇ ਕਿਸਾਨ-ਵਿਗਿਆਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਡਾ.
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਅੰਬੂਜਾ ਫਾਊਂਡੇਸ਼ਨ ਵੱਲੋਂ ਬੈਟਰ ਕਾਟਨ ਇਨੀਸ਼ੀਏਟਿਵ ਦੇ ਤਹਿਤ ਪਿੰਡ ਚੱਕ ਰੁਲਦੂ ਸਿੰਘ ਵਾਲਾ, ਵਿਖੇ ਕਿਸਾਨ-ਵਿਗਿਆਨੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਡਾ.ਵਿਜੈ ਕੁਮਾਰ, ਸੀਨੀਅਰ ਪ੍ਰਿੰਸੀਪਲ ਵਿਗਿਆਨੀ (ਕੀਟ ਵਿਗਿਆਨ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਤੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ।ਪ੍ਰੋਗਰਾਮ ਦੌਰਾਨ ਡਾ.ਵਿਜੈ ਕੁਮਾਰ ਨੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਵਿਚ ਪਾਏ ਜਾਣ ਵਾਲੇ ਹਾਨੀਕਾਰਕ ਅਤੇ ਲਾਭਕਾਰੀ ਕੀੜਿਆਂ ਦੀ ਪਛਾਣ, ਉਨ੍ਹਾਂ ਦੇ ਜੀਵਨ ਚੱਕਰ ਅਤੇ ਵਿਗਿਆਨਕ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਖਾਦਾਂ ਅਤੇ ਕੀਟਨਾਸ਼ਕਾਂ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸਿਫ਼ਾਰਸ਼ ਕੀਤੀ ਗਈ ਮਾਤਰਾ ਅਤੇ ਸਮੇਂ ਸਿਰ ਵਰਤੋਂ ਕਰਨ ਦੀ ਅਪੀਲ ਕੀਤੀ ਤਾਂ ਜੋ ਉਤਪਾਦਨ ਵਿਚ ਵਾਧਾ ਹੋ ਸਕੇ ਅਤੇ ਬੇਲੋੜੇ ਖ਼ਰਚਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਨਰਮੇ ਦੀ ਫ਼ਸਲ ਦੇ ਮੁੱਖ ਕੀਟ ਗੁਲਾਬੀ ਸੁੰਡੀ ਦੇ ਜੀਵਨ ਚੱਕਰ, ਸਮੇਂ ਸਿਰ ਪਛਾਣ ਅਤੇ ਇਸ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਫੇਰੋਮੋਨ ਟਰੈਪਾਂ ਦੀ ਮਹੱਤਤਾ, ਉਨ੍ਹਾਂ ਦੀ ਸਹੀ ਵਰਤੋਂ ਅਤੇ ਗੁਲਾਬੀ ਸੁੰਡੀ ਦੀ ਨਿਗਰਾਨੀ ਅਤੇ ਕੰਟਰੋਲ ਵਿਚ ਹੋਣ ਵਾਲੇ ਫ਼ਾਇਦਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭਾਗ ਲਿਆ ਅਤੇ ਨਰਮੇ ਦੀ ਫ਼ਸਲ ਨਾਲ ਸਬੰਧਿਤ ਆਪਣੀਆਂ ਸਮੱਸਿਆਵਾਂ ਮਾਹਿਰਾਂ ਨਾਲ ਸਾਂਝੀਆਂ ਕਰਕੇ ਉਨ੍ਹਾਂ ਦੇ ਵਿਗਿਆਨਕ ਹੱਲ ਪ੍ਰਾਪਤ ਕੀਤੇ। ਅੰਬੂਜਾ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਅਤੇ ਮਾਹਿਰਾਂ ਦੀ ਜਾਣਕਾਰੀ ਪਹੁੰਚਾਉਣ ਲਈ ਅਜਿਹੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ, ਤਾਂ ਜੋ ਕਿਸਾਨਾਂ ਦੀ ਆਮਦਨ ਅਤੇ ਫ਼ਸਲੀ ਉਤਪਾਦਕਤਾ ਵਿਚ ਵਾਧਾ ਕੀਤਾ ਜਾ ਸਕੇ।