20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
ਸੰਗਤ ਮੰਡੀ 22 ਅਗਸਤ (ਸੁਖਤੇਜ ਧਾਲੀਵਾਲ) ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ ਦੌਰਾਨੇ ਗਸ਼ਤ ਜਦੋਂ ਉਹ ਪਿੰਡ ਫੁੱਲੋ ਮਿੱਠੀ ਵਿਖੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੇ ਦੇਖ ਕੇ ਟਾਲਮਟੋਲ ਕਰਨ ਲੱਗਾ।
ਅਜੀਤ ਡੈਸਕ
23-08-2026