24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਦੋ ਹੋਰ ਬੱਸਾਂ ਰਵਾਨਾ

ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਪਿੰਡ ਕੁਟੀ ਕਿਸ਼ਨਪੁਰਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਧੰਨਵਾਦ ਕੀਤਾ।

ਅਜੀਤ ਡੈਸਕ 23-08-2026
ਸੰਗਤ ਮੰਡੀ, 22 ਅਗਸਤ (ਸੁਖਤੇਜ ਧਾਲੀਵਾਲ)- ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵੱਲੋਂ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਪਿੰਡ ਕੁਟੀ ਕਿਸ਼ਨਪੁਰਾ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਪਿੰਡ ਵਾਸੀਆਂ ਨੇ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਦਾ ਧੰਨਵਾਦ ਕੀਤਾ। ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਦੱਸਿਆ ਕਿ ਇਹ ਧਾਰਮਿਕ ਯਾਤਰਾ ਤਿੰਨ ਦਿਨਾਂ ਲਈ ਰੱਖੀ ਗਈ ਹੈ, ਜਿੱਥੇ ਕਿ ਸੰਗਤ ਲਈ ਵਧੀਆ ਹੋਟਲ ਵਿਚ ਖਾਣਾ ਅਤੇ ਠਹਿਰਣ ਦਾ ਪ੍ਰਬੰਧ ਹੁੰਦਾ ਹੈ। ਇਸ ਵਿਚ ਜ਼ਿਲ੍ਹਿਆਂ ਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਵੀ ਲਿਜਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਸਰਕਾਰ ਦੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵੱਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਹਲਕਾ ਇੰਚਾਰਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇੱਕ ਵੱਡਾ ਉਪਰਾਲਾ ਹੈ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਹਲਕਾ ਇੰਚਾਰਜ ਗੋਪਾਲ ਸਿੰਘ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਸੁੱਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ, ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਹਰਦੇਵ ਸਿੰਘ ਸਿੱਧੂ, ਸੁਰਿੰਦਰ ਕੁਮਾਰ, ਸਰਪੰਚ ਸੁਖਜਿੰਦਰ ਸਿੰਘ ਰੋਮਾਣਾ, ਰਵੀ ਗੋਇਲ, ਗੁਰਤੇਜ ਸਿੰਘ ਕੋਟ ਫੱਤਾ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਇੰਜ. ਰੁਪਿੰਦਰਜੀਤ ਸਿੰਘ ਵਲੋਂ ਸਵਾਗਤ ਅਗਲੀ ਖ਼ਬਰ ਹਲਕੇ ਅੰਦਰ ਭਾਜਪਾ ਦੀ ਲਹਿਰ ਹੋਰ ਤੇਜ਼... ਪਿੰਡ ਗੋਲੇਵਾਲਾ ਦੇ 26 ਪਰਿਵਾਰ ਭਾਜਪਾ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।