24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਇੰਜ. ਰੁਪਿੰਦਰਜੀਤ ਸਿੰਘ ਵਲੋਂ ਸਵਾਗਤ

ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਹਲਕਾ ਭੁੱਚੋ ਦੇ ਭਾਜਪਾ ਕਨਵੀਨਰ ਇੰਜ. ਰੁਪਿੰਦਰਜੀਤ ਸਿੰਘ ਨੇ ਵਧਾਈ ਦਿੰਦਿਆਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

ਮਨਪ੍ਰੀਤ ਸਿੰਘ ਬਾਦਲ ਦੇ ਨਾਲ ਇੰਜ. ਰੁਪਿੰਦਰਜੀਤ ਸਿੰਘ। 23-08-2026
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਾਰਟੀ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤੇ ਜਾਣ ‘ਤੇ ਹਲਕਾ ਭੁੱਚੋ ਦੇ ਭਾਜਪਾ ਕਨਵੀਨਰ ਇੰਜ. ਰੁਪਿੰਦਰਜੀਤ ਸਿੰਘ ਨੇ ਵਧਾਈ ਦਿੰਦਿਆਂ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਇੰਜ. ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਪੱਧਰ ‘ਤੇ ਅਹਿਮ ਜ਼ਿੰਮੇਵਾਰੀ ਮਿਲਣਾ, ਪੰਜਾਬ ਦੇ ਭਾਜਪਾ ਵਰਕਰਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਸਿੰਘ ਬਾਦਲ ਤਜਰਬੇਕਾਰ ਸਿਆਸਤਦਾਨ ਹਨ ਅਤੇ ਉਨ੍ਹਾਂ ਦੀ ਸਿਆਸੀ ਸੂਝ-ਬੂਝ ਤੇ ਤਜਰਬੇ ਦਾ ਪਾਰਟੀ ਨੂੰ ਵੱਡਾ ਲਾਭ ਮਿਲੇਗਾ ਅਤੇ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੇ। ਰੁਪਿੰਦਰਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ।
ਪਿਛਲੀ ਖ਼ਬਰ ਸੰਤ ਪਰੰਪਰਾ ਦੀ ਸੰਭਾਲ ਲਈ ਪੰਜਾਬ ਸਰਕਾਰ ਵਲੋਂ ਉਪਰਾਲੇ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਦੋ ਹੋਰ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।