24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੰਤ ਪਰੰਪਰਾ ਦੀ ਸੰਭਾਲ ਲਈ ਪੰਜਾਬ ਸਰਕਾਰ ਵਲੋਂ ਉਪਰਾਲੇ

ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਪਣੇ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮੇਤ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਵੀ ਕਰਵਾਈਆਂ ਜਾ ਰਹੀਆਂ ਹਨ।

ਬਠਿੰਡਾ ਵਿਖੇ ਨਾਟਕ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਨੀਲ ਗਰਗ, ਅਮਰਜੀਤ ਮਹਿਤਾ ਤੇ ਹੋਰ। ਤਸਵੀਰ: ਲਵਲੀ 23-08-2026
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਪਣੇ ਧਾਰਮਿਕ ਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਸਮੇਤ ਧਾਰਮਿਕ ਸਥਾਨਾਂ ਦੀਆਂ ਯਾਤਰਾਵਾਂ ਵੀ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰੀਜ਼ ਡਿਵੈਲਪਮੈਂਟ ਬੋਰਡ ਨੀਲ ਗਰਗ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦਿੱਤੀ ਹੈ। ਇਸ ਮੌਕੇ ਪ੍ਰਧਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਮਰਜੀਤ ਮਹਿਤਾ, ਸਨਾਤਨ ਸੇਵਾ ਸਮਿਤੀ ਦੇ ਜ਼ੋਨ ਕੋਆਰਡੀਨੇਟਰ ਅਮਰੀਕ ਸਿੰਘ ਅਤੇ ਜ਼ੋਨ ਇੰਚਾਰਜ ਜੀਤਪਾਲ ਜੱਸੀ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਭੁੱਚਰ ਵਲੋਂ ਤਿਆਰ ਕੀਤੇ ਗਏ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ 24 ਅਗਸਤ ਨੂੰ ਬਲਵੰਤ ਗਾਰਗੀ ਆਡੀਟੋਰੀਅਮ, ਬਠਿੰਡਾ ਵਿਖੇ ਕੀਤੀ ਜਾਵੇਗੀ। ਇਸ ਮੌਕੇ ਅਮਰਜੀਤ ਮਹਿਤਾ ਨੇ ਲੋਕਾਂ ਨੂੰ ਨਾਟਕ ਦਾ ਹਿੱਸਾ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਭਗਵਾਨ ਰਾਮ ਜੀ ਨੂੰ ਸਮਰਪਿਤ ਇਹ ਨਾਟਕ ਲੋਕਾਂ ਦੀ ਮੰਗ ਨੂੰ ਵੇਖਦਿਆਂ ਦੂਜੀ ਵਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਪੇਸ਼ਕਾਰੀਆਂ ਰਾਹੀਂ ਨੌਜਵਾਨਾਂ ਅਤੇ ਬੱਚਿਆਂ ਨੂੰ ਆਪਣੇ ਮਾਣਮੱਤੇ ਸੱਭਿਆਚਾਰਕ ਵਿਰਸੇ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਭੁੱਚੋ ਕਲਾਂ ਦੇ ਸੈਂਕੜੇ ਗਰੀਬ ਲੋਕਾਂ ਦੇ ਖਸਤਾ ਹਾਲ ਘਰਾਂ ਦੀ ਸਰਕਾਰ ਨੂੰ ਨਹੀਂ ਕੋਈ ਚਿੰਤਾ ਪੀਣ ਵਾਲੇ ਪਾਣੀ ਅਤੇ ਗੰਦੇ... ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਇੰਜ. ਰੁਪਿੰਦਰਜੀਤ ਸਿੰਘ ਵਲੋਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।