23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ‘ ਦੀਕਸ਼ਾਰੰਭ – ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਕਰਵਾਇਆ

ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਅਕਾਦਮਿਕ ਸੈਸ਼ਨ 2026–27 ਦੀ ਸ਼ੁਰੂਆਤ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਦੋ ਦਿਨਾਂ ‘ਦੀਕਸ਼ਾਰੰਭ – ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2026–27’ ਕਰਵਾਇਆ ਗਿਆ। ਯੂਨੀਵਰਸਿਟੀ ਦੇ ਆਡੀਟੋਰੀਅਮ ਅਤੇ ਐਕਟੀਵਿਟੀ ਹਾਲ ਵਿਖੇ ਕਰਵਾਏ ਇਸ ਪ੍ਰੋਗਰਾਮ ਵਿਚ ਵਿਗਿਆਨ, ਮਨੁੱਖੀ ਵਿਗਿਆਨ ਅਤੇ ਸਮਾਜਿਕ ਵਿਗਿਆਨ ਦੇ ਵੱਖ-ਵੱਖ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰੋਗਰਾਮਾਂ ਵਿਚ ਦਾਖਲਾ ਲੈਣ ਵਾਲੇ ਲਗਭਗ 1,400 ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਕਰਵਾਏ ਪ੍ਰੋਗਰਾਮ ਦਾ ਇੱਕ ਦ੍ਰਿਸ਼। ਅਜੀਤ ਤਸਵੀਰ 23-08-2026
ਬਠਿੰਡਾ, 22 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਅਕਾਦਮਿਕ ਸੈਸ਼ਨ 2026–27 ਦੀ ਸ਼ੁਰੂਆਤ ਮੌਕੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਦੋ ਦਿਨਾਂ ‘ਦੀਕਸ਼ਾਰੰਭ – ਸਟੂਡੈਂਟ ਇੰਡਕਸ਼ਨ ਪ੍ਰੋਗਰਾਮ 2026–27’ ਕਰਵਾਇਆ ਗਿਆ। ਯੂਨੀਵਰਸਿਟੀ ਦੇ ਆਡੀਟੋਰੀਅਮ ਅਤੇ ਐਕਟੀਵਿਟੀ ਹਾਲ ਵਿਖੇ ਕਰਵਾਏ ਇਸ ਪ੍ਰੋਗਰਾਮ ਵਿਚ ਵਿਗਿਆਨ, ਮਨੁੱਖੀ ਵਿਗਿਆਨ ਅਤੇ ਸਮਾਜਿਕ ਵਿਗਿਆਨ ਦੇ ਵੱਖ-ਵੱਖ ਅੰਡਰ ਗਰੈਜੂਏਟ ਅਤੇ ਪੋਸਟ ਗਰੈਜੂਏਟ ਪ੍ਰੋਗਰਾਮਾਂ ਵਿਚ ਦਾਖਲਾ ਲੈਣ ਵਾਲੇ ਲਗਭਗ 1,400 ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਾਰਜਕਾਰੀ ਵਾਈਸ ਚਾਂਸਲਰ ਪ੍ਰੋ. ਰਾਮਕ੍ਰਿਸ਼ਨ ਵੁਸੀਰਿਕਾ ਨੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪਾਠਕ੍ਰਮ ਤੋਂ ਬਾਹਰ ਦੀਆਂ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਯੂਨੀਵਰਸਿਟੀ ਨੂੰ ਨੈਕ ਵਲੋਂ ਏ ਪਲੱਸ ਗ੍ਰੇਡ ਪ੍ਰਾਪਤ ਹੈ ਅਤੇ ਐਨਆਈਆਰਐਫ 2025 ਦੀ ਯੂਨੀਵਰਸਿਟੀ ਸ਼੍ਰੇਣੀ ਵਿਚ 77ਵਾਂ ਸਥਾਨ ਹਾਸਲ ਹੋਇਆ ਹੈ। ਯੂਨੀਵਰਸਿਟੀ ਨੇ ਟਾਈਮਜ਼ ਹਾਇਰ ਐਜੂਕੇਸ਼ਨ ਵਰਲਡ ਯੂਨੀਵਰਸਿਟੀ ਰੈਂਕਿੰਗਜ਼ 2026 ਵਿਚ 601–800 ਗਲੋਬਲ ਰੈਂਕ ਬੈਂਡ ਅਤੇ ਟਾਈਮਜ਼ ਹਾਇਰ ਐਜੂਕੇਸ਼ਨ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2026 ਵਿਚ 251–300 ਰੈਂਕ ਬੈਂਡ ਵਿਚ ਵੀ ਸਥਾਨ ਬਣਾਇਆ ਹੈ। ਓਰੀਐਂਟੇਸ਼ਨ ਦੌਰਾਨ ਐਸੋਸੀਏਟ ਡੀਨ ਅਕਾਦਮਿਕਸ ਪ੍ਰੋ. ਪੀ.ਕੇ. ਮਿਸ਼ਰਾ ਅਤੇ ਸਵਯਮ ਕੋਆਰਡੀਨੇਟਰ ਪ੍ਰੋ. ਫੈਲਿਕਸ ਬਾਸਟ ਨੇ ਵਿਦਿਆਰਥੀਆਂ ਨੂੰ ਪਾਠਕ੍ਰਮ ਅਤੇ ਅਧਿਆਪਨ-ਸਿੱਖਣ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ। ਆਈਕਿਊਏਸੀ ਡਾਇਰੈਕਟਰ ਪ੍ਰੋ. ਮੋਨੀਸ਼ਾ ਧੀਮਾਨ ਨੇ ਯੂਨੀਵਰਸਿਟੀ ਦੀ ਮਾਨਤਾ, ਰੈਂਕਿੰਗ ਅਤੇ ਸਰਵੋਤਮ ਕਾਰਜ ਪ੍ਰਣਾਲੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸੇ ਤਰ੍ਹਾਂ ਰਿਸਰਚ ਐਂਡ ਡਿਵੈਲਪਮੈਂਟ ਡਾਇਰੈਕਟਰ ਪ੍ਰੋ. ਅੰਜਨਾ ਮੁੰਸ਼ੀ ਅਤੇ ਸੈਂਟਰਲ ਇੰਸਟਰੂਮੈਂਟੇਸ਼ਨ ਲੈਬ ਦੇ ਇੰਚਾਰਜ ਪ੍ਰੋ. ਰਾਜ ਕੁਮਾਰ ਨੇ ਯੂਨੀਵਰਸਿਟੀ ਵਿੱਚ ਉਪਲਬਧ ਖੋਜ ਸਹੂਲਤਾਂ ਅਤੇ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਪ੍ਰੋਗਰਾਮ ਦੇ ਦੂਜੇ ਦਿਨ ਡੀਨ ਸਟੂਡੈਂਟਸ ਵੈੱਲਫ਼ੇਅਰ ਪ੍ਰੋ. ਸੰਜੀਵ ਠਾਕੁਰ ਅਤੇ ਉਨ੍ਹਾਂ ਦੀ ਟੀਮ ਵਲੋਂ ਵਿਦਿਆਰਥੀਆਂ ਨੂੰ ਹੋਸਟਲ, ਮੈਸ ਅਤੇ ਕੰਟੀਨ ਸਹੂਲਤਾਂ, ਅਨੁਸ਼ਾਸਨ ਅਤੇ ਐਂਟੀ-ਰੈਗਿੰਗ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵਿਦਿਆਰਥੀਆਂ ਨੂੰ ਮੈਡੀਕਲ ਅਤੇ ਕਾਊਂਸਲਿੰਗ ਸਹੂਲਤਾਂ ਦੇ ਨਾਲ-ਨਾਲ ਐਨ.ਐਸ.ਐਸ., ਖੇਡਾਂ, ਸੱਭਿਆਚਾਰਕ ਗਤੀਵਿਧੀਆਂ ਅਤੇ ‘ਕਮਾਉਂਦੇ ਹੋਏ ਸਿੱਖੋ ਯੋਜਨਾ’ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਖਰਾ ਓਰੀਐਂਟੇਸ਼ਨ ਸੈਸ਼ਨ ਕਰਵਾਇਆ ਜਾ ਰਿਹਾ ਹੈ। ‘ਦੀਕਸ਼ਾਰੰਭ 2026–27’ ਰਾਹੀਂ ਯੂਨੀਵਰਸਿਟੀ ਨਵੇਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਕਾਦਮਿਕ ਜੀਵਨ ਦੀ ਇੱਕ ਸੁਖਾਵੀਂ, ਸਕਾਰਾਤਮਿਕ ਅਤੇ ਆਤਮਵਿਸ਼ਵਾਸ ਭਰੀ ਸ਼ੁਰੂਆਤ ਦੇਣ ਦਾ ਯਤਨ ਕਰ ਰਹੀ ਹੈ।
ਪਿਛਲੀ ਖ਼ਬਰ ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦੇ ਵਿਦਿਆਰਥੀਆਂ ਨੇ ਵੂਫਰ ਗੇਮ ਜ਼ੋਨ ਵਿਖੇ ਖੂਬ ਆਨੰਦ ਮਾਣਿਆ ਅਗਲੀ ਖ਼ਬਰ ਯੂਥ ਅਕਾਲੀ ਦਲ ਬਠਿੰਡਾ ਦਿਹਾਤੀ ਦੀ ਮੀਟਿੰਗ ਸੰਗਠਨ ਨੂੰ ਹੇਠਲੇ ਪੱਧਰ ’ ਤੇ ਮਜ਼ਬੂਤ ਕਰਨ ਲਈ ਕੀਤੀ ਵਿਉਂਤਬੰਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।